ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ

ਖ਼ਰੋਜ ਅਧਿਆਇ 30

1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ 2 ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ 3 ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ 4 ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ 5 ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ 6 ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ 7 ਅਰ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰ ਦੇ ਸਮੇ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਏਹ ਧੁਖਾਵੇ 8 ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ 9 ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ 10 ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।। 11 ਯਹੋਵਾਹ ਮੂਸਾ ਨੂੰ ਬੋਲਿਆ ਕਿ 12 ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ 13 ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ 14 ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ 15 ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ 16 ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।। 17 ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 18 ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ 19 ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ 20 ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ 21 ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।। 22 ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ 23 ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ 24 ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ 25 ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ 26 ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ 27 ਨਾਲੇ ਮੇਜ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ 28 ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ 29 ਤੂੰ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਕਿ ਓਹ ਅੱਤ ਪਵਿੱਤ੍ਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤ੍ਰ ਹੋਵੇਗਾ 30 ਤਾਂ ਤੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ 31 ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ 32 ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ 33 ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।। 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ 35 ਤੂੰ ਓਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤ੍ਰ ਹੋਵੇ 36 ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ 37 ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ 38 ਜਿਹੜਾ ਮਨੁੱਖ ਉਸ ਵਾਂਙੁ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।।
1 ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ .::. 2 ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੁੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ .::. 3 ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫੇਰੇ ਦੇ ਪਾਸੇ ਅਤੇ ਉਹ ਦੇ ਸਿੰਙ ਤੂੰ ਉਹ ਦੇ ਚੁਫੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ .::. 4 ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਖੂੰਜਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਓਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ .::. 5 ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ .::. 6 ਤੂੰ ਉਹ ਨੂੰ ਪੜਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਅਤੇ ਪਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਦੇ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ .::. 7 ਅਰ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰ ਦੇ ਸਮੇ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਏਹ ਧੁਖਾਵੇ .::. 8 ਜਦ ਹਾਰੂਨ ਦੀਵਿਆਂ ਨੂੰ ਸੰਝ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੀਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ .::. 9 ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਹਲਿਓ .::. 10 ਅਰ ਹਾਰੂਨ ਉਸ ਦੇ ਸਿੰਙਾਂ ਉੱਤੇ ਵਰਹੇ ਵਿੱਚ ਇੱਕ ਵਾਰੀ ਪਰਾਸਚਿਤ ਕਰੇ ਅਤੇ ਪਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈਕੇ ਵਰਹੇ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੀਕ ਪਰਾਸਚਿਤ ਕਰੇ। ਏਹ ਯਹੋਵਾਹ ਲਈ ਅੱਤ ਪਵਿੱਤ੍ਰ ਹੈ।। .::. 11 ਯਹੋਵਾਹ ਮੂਸਾ ਨੂੰ ਬੋਲਿਆ ਕਿ .::. 12 ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ .::. 13 ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਏਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ .::. 14 ਸਾਰੇ ਜਿਹੜੇ ਗਿਣਿਆਂ ਹੋਇਆਂ ਵਿੱਚ ਰਲਣ ਵੀਹ ਵਰਹੇ ਦੇ ਅਰ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ .::. 15 ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪਰਾਣਾਂ ਦੇ ਪਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ .::. 16 ਸੋ ਤੂੰ ਇਸਾਰੇਲੀਆਂ ਤੋਂ ਪਰਾਸਚਿਤ ਦੀ ਚਾਂਦੀ ਲੈਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗੀਰੀ ਹੋਵੇ ਤਾਂ ਜੋ ਤੁਹਾਡਿਆਂ ਪਰਾਣਾਂ ਲਈ ਪਰਾਸਚਿਤ ਹੋਵੇ।। .::. 17 ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ .::. 18 ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ .::. 19 ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤ੍ਰ ਆਪਣੇ ਹੱਥ ਪੈਰ ਧੋਣ .::. 20 ਜਦ ਓਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਓਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਓਹ ਪਾਣੀ ਨਾਲ ਧੋਣ ਭਈ ਓਹ ਨਾ ਮਰਨ .::. 21 ਓਹ ਆਪਣੇ ਹੱਥ ਪੈਰ ਧੋਣ ਕਿ ਓਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੀਕ।। .::. 22 ਫੇਰ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ .::. 23 ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਰਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ .::. 24 ਅਤੇ ਤੱਜ ਪੰਜ ਸੌ ਸ਼ਕਲ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਤਾ ਤੇਲ ਇਕ ਹੀਨ .::. 25 ਅਤੇ ਤੂੰ ਉਹ ਨੂੰ ਮਲਣ ਦਾ ਪਵਿੱਤ੍ਰ ਤੇਲ ਗਾਂਧੀ ਦੀ ਕਾਰੀਗਰੀ ਦਾ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤ੍ਰ ਤੇਲ ਹੋਵੇ .::. 26 ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ .::. 27 ਨਾਲੇ ਮੇਜ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਰ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ .::. 28 ਅਤੇ ਹੋਮ ਦੀ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਰ ਉਸ ਦੀ ਚੌਕੀ ਨੂੰ .::. 29 ਤੂੰ ਉਨ੍ਹਾਂ ਨੂੰ ਪਵਿੱਤ੍ਰ ਕਰੀਂ ਕਿ ਓਹ ਅੱਤ ਪਵਿੱਤ੍ਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤ੍ਰ ਹੋਵੇਗਾ .::. 30 ਤਾਂ ਤੂੰ ਹਾਰੂਨ ਅਰ ਉਸ ਦੇ ਪੁੱਤ੍ਰਾਂ ਨੂੰ ਮਸਹ ਕਰ ਕੇ ਪਵਿੱਤ੍ਰ ਕਰੀਂ ਤਾਂ ਜੋ ਓਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ .::. 31 ਅਤੇ ਤੂੰ ਇਸਰਾਏਲੀਆਂ ਨੂੰ ਬੋਲੀਂ ਭਈ ਏਹ ਮਲਣ ਦਾ ਪਵਿੱਤ੍ਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੀਕ ਹੋਵੇ .::. 32 ਏਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਏਹ ਪਵਿੱਤ੍ਰ ਹੈ ਅਤੇ ਤੁਹਾਡੇ ਲਈ ਪਵਿੱਤ੍ਰ ਰਹੇ .::. 33 ਜਿਹੜਾ ਮਨੁੱਖ ਉਸ ਵਰਗੀ ਮਲਾਉਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਓਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।। .::. 34 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੋਬਾਨ- ਏਹ ਇੱਕੋ ਵਜਨ ਦੇ ਹੋਣ .::. 35 ਤੂੰ ਓਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤ੍ਰ ਹੋਵੇ .::. 36 ਤੂੰ ਉਸ ਵਿੱਚੋਂ ਕੁਝ ਅੱਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਏਹ ਤੁਹਾਡੇ ਲਈ ਅੱਤ ਪਵਿੱਤ੍ਰ ਹੋਵੇ .::. 37 ਜਿਹੜੀ ਧੂਪ ਤੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤ੍ਰ ਹੋਵੇ .::. 38 ਜਿਹੜਾ ਮਨੁੱਖ ਉਸ ਵਾਂਙੁ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।। .::.
  • ਖ਼ਰੋਜ ਅਧਿਆਇ 1  
  • ਖ਼ਰੋਜ ਅਧਿਆਇ 2  
  • ਖ਼ਰੋਜ ਅਧਿਆਇ 3  
  • ਖ਼ਰੋਜ ਅਧਿਆਇ 4  
  • ਖ਼ਰੋਜ ਅਧਿਆਇ 5  
  • ਖ਼ਰੋਜ ਅਧਿਆਇ 6  
  • ਖ਼ਰੋਜ ਅਧਿਆਇ 7  
  • ਖ਼ਰੋਜ ਅਧਿਆਇ 8  
  • ਖ਼ਰੋਜ ਅਧਿਆਇ 9  
  • ਖ਼ਰੋਜ ਅਧਿਆਇ 10  
  • ਖ਼ਰੋਜ ਅਧਿਆਇ 11  
  • ਖ਼ਰੋਜ ਅਧਿਆਇ 12  
  • ਖ਼ਰੋਜ ਅਧਿਆਇ 13  
  • ਖ਼ਰੋਜ ਅਧਿਆਇ 14  
  • ਖ਼ਰੋਜ ਅਧਿਆਇ 15  
  • ਖ਼ਰੋਜ ਅਧਿਆਇ 16  
  • ਖ਼ਰੋਜ ਅਧਿਆਇ 17  
  • ਖ਼ਰੋਜ ਅਧਿਆਇ 18  
  • ਖ਼ਰੋਜ ਅਧਿਆਇ 19  
  • ਖ਼ਰੋਜ ਅਧਿਆਇ 20  
  • ਖ਼ਰੋਜ ਅਧਿਆਇ 21  
  • ਖ਼ਰੋਜ ਅਧਿਆਇ 22  
  • ਖ਼ਰੋਜ ਅਧਿਆਇ 23  
  • ਖ਼ਰੋਜ ਅਧਿਆਇ 24  
  • ਖ਼ਰੋਜ ਅਧਿਆਇ 25  
  • ਖ਼ਰੋਜ ਅਧਿਆਇ 26  
  • ਖ਼ਰੋਜ ਅਧਿਆਇ 27  
  • ਖ਼ਰੋਜ ਅਧਿਆਇ 28  
  • ਖ਼ਰੋਜ ਅਧਿਆਇ 29  
  • ਖ਼ਰੋਜ ਅਧਿਆਇ 30  
  • ਖ਼ਰੋਜ ਅਧਿਆਇ 31  
  • ਖ਼ਰੋਜ ਅਧਿਆਇ 32  
  • ਖ਼ਰੋਜ ਅਧਿਆਇ 33  
  • ਖ਼ਰੋਜ ਅਧਿਆਇ 34  
  • ਖ਼ਰੋਜ ਅਧਿਆਇ 35  
  • ਖ਼ਰੋਜ ਅਧਿਆਇ 36  
  • ਖ਼ਰੋਜ ਅਧਿਆਇ 37  
  • ਖ਼ਰੋਜ ਅਧਿਆਇ 38  
  • ਖ਼ਰੋਜ ਅਧਿਆਇ 39  
  • ਖ਼ਰੋਜ ਅਧਿਆਇ 40  
×

Alert

×

Punjabi Letters Keypad References