ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਹੋ ਸੀਅ ਅਧਿਆਇ 12

1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ। 2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ। 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੁਲਿਆ, - 4 ਹਾਂ, ਉਹ ਦੂਤ ਨਾਲ ਘੁਲਿਆ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, - 5 ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ! 6 ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਉਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।। 7 ਉਹ ਬਨੀਆ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕ ਵਲੱਕੇ ਨੂੰ ਪਿਆਰ ਕਰਦਾ ਹੈ। 8 ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ। 9 ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ। 10 ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਪਰਮਾਣ ਵਰਤੇ। 11 ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।। 12 ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਤੀਵੀਂ ਲਈ ਟਹਿਲ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ। 13 ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਓਹ ਸਾਂਭੇ ਗਏ। 14 ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੁ ਉਹ ਦੇ ਉੱਤੇ ਮੋੜੇਗਾ!।।
1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦਾ ਹੈ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ। .::. 2 ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ। .::. 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੁਲਿਆ, - .::. 4 ਹਾਂ, ਉਹ ਦੂਤ ਨਾਲ ਘੁਲਿਆ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਸਾਡੇ ਨਾਲ ਬੋਲਿਆ, - .::. 5 ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ! .::. 6 ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਉਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।। .::. 7 ਉਹ ਬਨੀਆ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕ ਵਲੱਕੇ ਨੂੰ ਪਿਆਰ ਕਰਦਾ ਹੈ। .::. 8 ਅਫ਼ਰਾਈਮ ਕਹਿੰਦਾ ਹੈ, ਮੈਂ ਸੁੱਚ ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਓਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ ਨਾ ਪਾਉਣਗੇ। .::. 9 ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਮਿਥੇ ਹੋਏ ਪਰਬਾਂ ਦੇ ਦਿਨਾਂ ਵਿੱਚ। .::. 10 ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਪਰਮਾਣ ਵਰਤੇ। .::. 11 ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।। .::. 12 ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਤੀਵੀਂ ਲਈ ਟਹਿਲ ਕੀਤੀ, ਅਤੇ ਤੀਵੀਂ ਲਈ ਭੇਡਾਂ ਦੀ ਰਾਖੀ ਕੀਤੀ। .::. 13 ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਓਹ ਸਾਂਭੇ ਗਏ। .::. 14 ਅਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੁ ਉਹ ਦੇ ਉੱਤੇ ਮੋੜੇਗਾ!।। .::.
  • ਹੋ ਸੀਅ ਅਧਿਆਇ 1  
  • ਹੋ ਸੀਅ ਅਧਿਆਇ 2  
  • ਹੋ ਸੀਅ ਅਧਿਆਇ 3  
  • ਹੋ ਸੀਅ ਅਧਿਆਇ 4  
  • ਹੋ ਸੀਅ ਅਧਿਆਇ 5  
  • ਹੋ ਸੀਅ ਅਧਿਆਇ 6  
  • ਹੋ ਸੀਅ ਅਧਿਆਇ 7  
  • ਹੋ ਸੀਅ ਅਧਿਆਇ 8  
  • ਹੋ ਸੀਅ ਅਧਿਆਇ 9  
  • ਹੋ ਸੀਅ ਅਧਿਆਇ 10  
  • ਹੋ ਸੀਅ ਅਧਿਆਇ 11  
  • ਹੋ ਸੀਅ ਅਧਿਆਇ 12  
  • ਹੋ ਸੀਅ ਅਧਿਆਇ 13  
  • ਹੋ ਸੀਅ ਅਧਿਆਇ 14  
×

Alert

×

Punjabi Letters Keypad References