ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਸਈਆਹ ਅਧਿਆਇ 55

1 ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ! 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ। 3 ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ। 4 ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ ਹੈ, ਉੱਮਤਾਂ ਲਈ ਪਰਧਾਨ ਅਤੇ ਹਾਕਮ, 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ ਜਾਣਦਾ, ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ, ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ, ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।। 6 ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ, ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ। 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8 ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9 ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ। 10 ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11 ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।। 12 ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ। 13 ਕੰਡਿਆਂ ਦੇ ਥਾਂ ਸਰੂ ਉੱਗੇਗਾ, ਮਲ੍ਹੇ ਦੇ ਥਾਂ ਮਹਿੰਦੀ ਉੱਗੇਗੀ, ਏਹ ਯਹੋਵਾਹ ਲਈ ਨਾਮ ਅਤੇ ਸਦੀਪਕ ਨਿਸ਼ਾਨ ਹੋਵੇਗਾ, ਜੋ ਮਿਟੇਗਾ ਨਹੀਂ।।
1. ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ! 2. ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ, ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਥਿੰਧਿਆਈ ਨਾਲ ਤ੍ਰਿਪਤ ਹੋ ਜਾਵੇ। 3. ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ। 4. ਵੇਖ, ਮੈਂ ਉਹ ਨੂੰ ਉੱਮਤਾਂ ਲਈ ਗਵਾਹ ਠਹਿਰਾਇਆ ਹੈ, ਉੱਮਤਾਂ ਲਈ ਪਰਧਾਨ ਅਤੇ ਹਾਕਮ, 5. ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਹ ਨੂੰ ਤੂੰ ਨਹੀਂ ਜਾਣਦਾ, ਅਤੇ ਇੱਕ ਕੌਮ ਜੋ ਤੈਨੂੰ ਨਹੀਂ ਜਾਣਦੀ, ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ, ਜਿਹ ਨੇ ਤੈਨੂੰ ਸਜ਼ਾਇਆ, ਤੇਰੇ ਕੋਲ ਨੱਠੀ ਆਵੇਗੀ।। 6. ਯਹੋਵਾਹ ਨੂੰ ਭਾਲੋ ਜਦ ਤੀਕ ਉਹ ਲੱਭ ਸੱਕੇ, ਉਹ ਨੂੰ ਪੁਕਾਰੋ ਜਦ ਤੀਕ ਉਹ ਨੇੜੇ ਹੈ। 7. ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ, 8. ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। 9. ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ। 10. ਜਿਵੇਂ ਤਾਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਨੂੰ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਐਉਂ ਬੀਜਣ ਵਾਲੇ ਨੂੰ ਬੀ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, 11. ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।। 12. ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ। 13. ਕੰਡਿਆਂ ਦੇ ਥਾਂ ਸਰੂ ਉੱਗੇਗਾ, ਮਲ੍ਹੇ ਦੇ ਥਾਂ ਮਹਿੰਦੀ ਉੱਗੇਗੀ, ਏਹ ਯਹੋਵਾਹ ਲਈ ਨਾਮ ਅਤੇ ਸਦੀਪਕ ਨਿਸ਼ਾਨ ਹੋਵੇਗਾ, ਜੋ ਮਿਟੇਗਾ ਨਹੀਂ।।
  • ਯਸਈਆਹ ਅਧਿਆਇ 1  
  • ਯਸਈਆਹ ਅਧਿਆਇ 2  
  • ਯਸਈਆਹ ਅਧਿਆਇ 3  
  • ਯਸਈਆਹ ਅਧਿਆਇ 4  
  • ਯਸਈਆਹ ਅਧਿਆਇ 5  
  • ਯਸਈਆਹ ਅਧਿਆਇ 6  
  • ਯਸਈਆਹ ਅਧਿਆਇ 7  
  • ਯਸਈਆਹ ਅਧਿਆਇ 8  
  • ਯਸਈਆਹ ਅਧਿਆਇ 9  
  • ਯਸਈਆਹ ਅਧਿਆਇ 10  
  • ਯਸਈਆਹ ਅਧਿਆਇ 11  
  • ਯਸਈਆਹ ਅਧਿਆਇ 12  
  • ਯਸਈਆਹ ਅਧਿਆਇ 13  
  • ਯਸਈਆਹ ਅਧਿਆਇ 14  
  • ਯਸਈਆਹ ਅਧਿਆਇ 15  
  • ਯਸਈਆਹ ਅਧਿਆਇ 16  
  • ਯਸਈਆਹ ਅਧਿਆਇ 17  
  • ਯਸਈਆਹ ਅਧਿਆਇ 18  
  • ਯਸਈਆਹ ਅਧਿਆਇ 19  
  • ਯਸਈਆਹ ਅਧਿਆਇ 20  
  • ਯਸਈਆਹ ਅਧਿਆਇ 21  
  • ਯਸਈਆਹ ਅਧਿਆਇ 22  
  • ਯਸਈਆਹ ਅਧਿਆਇ 23  
  • ਯਸਈਆਹ ਅਧਿਆਇ 24  
  • ਯਸਈਆਹ ਅਧਿਆਇ 25  
  • ਯਸਈਆਹ ਅਧਿਆਇ 26  
  • ਯਸਈਆਹ ਅਧਿਆਇ 27  
  • ਯਸਈਆਹ ਅਧਿਆਇ 28  
  • ਯਸਈਆਹ ਅਧਿਆਇ 29  
  • ਯਸਈਆਹ ਅਧਿਆਇ 30  
  • ਯਸਈਆਹ ਅਧਿਆਇ 31  
  • ਯਸਈਆਹ ਅਧਿਆਇ 32  
  • ਯਸਈਆਹ ਅਧਿਆਇ 33  
  • ਯਸਈਆਹ ਅਧਿਆਇ 34  
  • ਯਸਈਆਹ ਅਧਿਆਇ 35  
  • ਯਸਈਆਹ ਅਧਿਆਇ 36  
  • ਯਸਈਆਹ ਅਧਿਆਇ 37  
  • ਯਸਈਆਹ ਅਧਿਆਇ 38  
  • ਯਸਈਆਹ ਅਧਿਆਇ 39  
  • ਯਸਈਆਹ ਅਧਿਆਇ 40  
  • ਯਸਈਆਹ ਅਧਿਆਇ 41  
  • ਯਸਈਆਹ ਅਧਿਆਇ 42  
  • ਯਸਈਆਹ ਅਧਿਆਇ 43  
  • ਯਸਈਆਹ ਅਧਿਆਇ 44  
  • ਯਸਈਆਹ ਅਧਿਆਇ 45  
  • ਯਸਈਆਹ ਅਧਿਆਇ 46  
  • ਯਸਈਆਹ ਅਧਿਆਇ 47  
  • ਯਸਈਆਹ ਅਧਿਆਇ 48  
  • ਯਸਈਆਹ ਅਧਿਆਇ 49  
  • ਯਸਈਆਹ ਅਧਿਆਇ 50  
  • ਯਸਈਆਹ ਅਧਿਆਇ 51  
  • ਯਸਈਆਹ ਅਧਿਆਇ 52  
  • ਯਸਈਆਹ ਅਧਿਆਇ 53  
  • ਯਸਈਆਹ ਅਧਿਆਇ 54  
  • ਯਸਈਆਹ ਅਧਿਆਇ 55  
  • ਯਸਈਆਹ ਅਧਿਆਇ 56  
  • ਯਸਈਆਹ ਅਧਿਆਇ 57  
  • ਯਸਈਆਹ ਅਧਿਆਇ 58  
  • ਯਸਈਆਹ ਅਧਿਆਇ 59  
  • ਯਸਈਆਹ ਅਧਿਆਇ 60  
  • ਯਸਈਆਹ ਅਧਿਆਇ 61  
  • ਯਸਈਆਹ ਅਧਿਆਇ 62  
  • ਯਸਈਆਹ ਅਧਿਆਇ 63  
  • ਯਸਈਆਹ ਅਧਿਆਇ 64  
  • ਯਸਈਆਹ ਅਧਿਆਇ 65  
  • ਯਸਈਆਹ ਅਧਿਆਇ 66  
×

Alert

×

Punjabi Letters Keypad References