ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)

ਯਰਮਿਆਹ ਅਧਿਆਇ 42

1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤ੍ਰ ਯੋਹਾਨਾਨ ਹੋਸ਼ਆਯਾਹ ਦਾ ਪੁੱਤ੍ਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੀਕ ਨੇੜੇ ਆਏ 2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ 3 ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ 4 ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ 5 ਓਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ 6 ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਘੱਲਦੇ ਹਾਂ ਏਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।। 7 ਦਸਾਂ ਦਿਨਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ 8 ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ 9 ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, - 10 ਜੇ ਤੁਸੀਂ ਮੁੜ ਏਸ ਦੇਸ ਵਿੱਚ ਵੱਸੋਂ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਾਵਾਂਗਾ ਅਤੇ ਪੁਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ 11 ਬਾਬਲ ਦੇ ਪਾਤਸ਼ਾਹ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ 12 ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ 13 ਪਰ ਜੇ ਤੁਸੀਂ ਆਖੋ ਕਿ ਅਸੀਂ ਏਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਾ ਸੁਣੋਗੇ 14 ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਅਵਾਜ਼ ਸੁਣਾਂਗੇ, ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ 15 ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ 16 ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ 17 ਓਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉੱਥੇ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਓਹ ਉਸ ਬੁਰਿਆਈ ਤੋਂ ਜਿਹੜੀ ਮੈਂ ਓਹਨਾਂ ਉੱਤੇ ਲਿਆਵਾਂਗਾ ਨਾ ਨੱਠ ਸੱਕਣਗੇ, ਨਾ ਉਸ ਤੋਂ ਛੁੱਟ ਸੱਕਣਗੇ 18 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ 19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਏਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ ਮੁੱਚ ਜਾਣ ਲਓ ਕਿ ਮੈਂ ਅਜ ਤੁਹਾਡੇ ਲਈ ਗਵਾਹੀ ਦਿੱਤੀ ਹੈ 20 ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ” 21 ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਦੀ ਜਿਹ ਦੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ 22 ਹੁਣ ਸੱਚ ਮੁੱਚ ਜਾਣ ਲਓ ਕਿ ਉਸ ਅਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।।
1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਅਹ ਦਾ ਪੁੱਤ੍ਰ ਯੋਹਾਨਾਨ ਹੋਸ਼ਆਯਾਹ ਦਾ ਪੁੱਤ੍ਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੀਕ ਨੇੜੇ ਆਏ .::. 2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਅੱਪੜੇ। ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਏਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜੇਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ .::. 3 ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ .::. 4 ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ .::. 5 ਓਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ .::. 6 ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਘੱਲਦੇ ਹਾਂ ਏਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।। .::. 7 ਦਸਾਂ ਦਿਨਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ .::. 8 ਤਾਂ ਉਸ ਨੇ ਕਾਰੇਅਹ ਦੇ ਪੁੱਤ੍ਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੀਕ ਸੱਦਿਆ .::. 9 ਅਤੇ ਓਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਘੱਲਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਐਉਂ ਫ਼ਰਮਾਉਂਦਾ ਹੈ, - .::. 10 ਜੇ ਤੁਸੀਂ ਮੁੜ ਏਸ ਦੇਸ ਵਿੱਚ ਵੱਸੋਂ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਾਵਾਂਗਾ ਅਤੇ ਪੁਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ .::. 11 ਬਾਬਲ ਦੇ ਪਾਤਸ਼ਾਹ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ .::. 12 ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ .::. 13 ਪਰ ਜੇ ਤੁਸੀਂ ਆਖੋ ਕਿ ਅਸੀਂ ਏਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਾ ਸੁਣੋਗੇ .::. 14 ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਅਵਾਜ਼ ਸੁਣਾਂਗੇ, ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ .::. 15 ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ .::. 16 ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ .::. 17 ਓਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉੱਥੇ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਓਹ ਉਸ ਬੁਰਿਆਈ ਤੋਂ ਜਿਹੜੀ ਮੈਂ ਓਹਨਾਂ ਉੱਤੇ ਲਿਆਵਾਂਗਾ ਨਾ ਨੱਠ ਸੱਕਣਗੇ, ਨਾ ਉਸ ਤੋਂ ਛੁੱਟ ਸੱਕਣਗੇ .::. 18 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ .::. 19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਏਹ ਹੈ ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ ਮੁੱਚ ਜਾਣ ਲਓ ਕਿ ਮੈਂ ਅਜ ਤੁਹਾਡੇ ਲਈ ਗਵਾਹੀ ਦਿੱਤੀ ਹੈ .::. 20 ਕਿਉਂ ਜੋ ਤੁਸਾਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸਾਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਘੱਲਿਆ ਕਿ “ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ” .::. 21 ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਦੀ ਜਿਹ ਦੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ .::. 22 ਹੁਣ ਸੱਚ ਮੁੱਚ ਜਾਣ ਲਓ ਕਿ ਉਸ ਅਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।। .::.
  • ਯਰਮਿਆਹ ਅਧਿਆਇ 1  
  • ਯਰਮਿਆਹ ਅਧਿਆਇ 2  
  • ਯਰਮਿਆਹ ਅਧਿਆਇ 3  
  • ਯਰਮਿਆਹ ਅਧਿਆਇ 4  
  • ਯਰਮਿਆਹ ਅਧਿਆਇ 5  
  • ਯਰਮਿਆਹ ਅਧਿਆਇ 6  
  • ਯਰਮਿਆਹ ਅਧਿਆਇ 7  
  • ਯਰਮਿਆਹ ਅਧਿਆਇ 8  
  • ਯਰਮਿਆਹ ਅਧਿਆਇ 9  
  • ਯਰਮਿਆਹ ਅਧਿਆਇ 10  
  • ਯਰਮਿਆਹ ਅਧਿਆਇ 11  
  • ਯਰਮਿਆਹ ਅਧਿਆਇ 12  
  • ਯਰਮਿਆਹ ਅਧਿਆਇ 13  
  • ਯਰਮਿਆਹ ਅਧਿਆਇ 14  
  • ਯਰਮਿਆਹ ਅਧਿਆਇ 15  
  • ਯਰਮਿਆਹ ਅਧਿਆਇ 16  
  • ਯਰਮਿਆਹ ਅਧਿਆਇ 17  
  • ਯਰਮਿਆਹ ਅਧਿਆਇ 18  
  • ਯਰਮਿਆਹ ਅਧਿਆਇ 19  
  • ਯਰਮਿਆਹ ਅਧਿਆਇ 20  
  • ਯਰਮਿਆਹ ਅਧਿਆਇ 21  
  • ਯਰਮਿਆਹ ਅਧਿਆਇ 22  
  • ਯਰਮਿਆਹ ਅਧਿਆਇ 23  
  • ਯਰਮਿਆਹ ਅਧਿਆਇ 24  
  • ਯਰਮਿਆਹ ਅਧਿਆਇ 25  
  • ਯਰਮਿਆਹ ਅਧਿਆਇ 26  
  • ਯਰਮਿਆਹ ਅਧਿਆਇ 27  
  • ਯਰਮਿਆਹ ਅਧਿਆਇ 28  
  • ਯਰਮਿਆਹ ਅਧਿਆਇ 29  
  • ਯਰਮਿਆਹ ਅਧਿਆਇ 30  
  • ਯਰਮਿਆਹ ਅਧਿਆਇ 31  
  • ਯਰਮਿਆਹ ਅਧਿਆਇ 32  
  • ਯਰਮਿਆਹ ਅਧਿਆਇ 33  
  • ਯਰਮਿਆਹ ਅਧਿਆਇ 34  
  • ਯਰਮਿਆਹ ਅਧਿਆਇ 35  
  • ਯਰਮਿਆਹ ਅਧਿਆਇ 36  
  • ਯਰਮਿਆਹ ਅਧਿਆਇ 37  
  • ਯਰਮਿਆਹ ਅਧਿਆਇ 38  
  • ਯਰਮਿਆਹ ਅਧਿਆਇ 39  
  • ਯਰਮਿਆਹ ਅਧਿਆਇ 40  
  • ਯਰਮਿਆਹ ਅਧਿਆਇ 41  
  • ਯਰਮਿਆਹ ਅਧਿਆਇ 42  
  • ਯਰਮਿਆਹ ਅਧਿਆਇ 43  
  • ਯਰਮਿਆਹ ਅਧਿਆਇ 44  
  • ਯਰਮਿਆਹ ਅਧਿਆਇ 45  
  • ਯਰਮਿਆਹ ਅਧਿਆਇ 46  
  • ਯਰਮਿਆਹ ਅਧਿਆਇ 47  
  • ਯਰਮਿਆਹ ਅਧਿਆਇ 48  
  • ਯਰਮਿਆਹ ਅਧਿਆਇ 49  
  • ਯਰਮਿਆਹ ਅਧਿਆਇ 50  
  • ਯਰਮਿਆਹ ਅਧਿਆਇ 51  
  • ਯਰਮਿਆਹ ਅਧਿਆਇ 52  
×

Alert

×

Punjabi Letters Keypad References