punjabi ਬਾਈਬਲ
ਖ਼ਰੋਜ total 40 ਅਧਿਆਇ
ਖ਼ਰੋਜ
ਖ਼ਰੋਜ ਅਧਿਆਇ 13
ਖ਼ਰੋਜ ਅਧਿਆਇ 13
1. ਯਹੋਵਾਹ ਮੂਸਾ ਨਾਲ ਬੋਲਿਆ ਕਿ
2. ਸਾਰੇ ਪਲੋਠੇ ਜਿਹੜੇ ਇਸਰਾਏਲੀਆਂ ਵਿੱਚ ਕੁੱਖ ਨੂੰ ਖੋਲ੍ਹਦੇ ਹਨ ਮੇਰੇ ਲਈ ਪਵਿੱਤ੍ਰ ਹੋਣ ਭਾਵੇਂ ਆਦਮੀ ਦੇ ਭਾਵੇਂ ਡੰਗਰ ਦੇ ਓਹ ਮੇਰੇ ਹਨ
3. ਤਾਂ ਮੂਸਾ ਨੇ ਪਰਜਾ ਨੂੰ ਆਖਿਆ, ਤੁਸੀਂ ਏਹ ਦਿਨ ਚੇਤੇ ਰੱਖੋ ਜਿਸ ਵਿੱਚ ਤੁਸੀਂ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਬਾਹਰ ਆਏ ਕਿਉਂ ਕਿ ਯਹੋਵਾਹ ਤੁਹਾਨੂੰ ਹੱਥ ਦੇ ਬਲ ਨਾਲ ਉੱਥੋਂ ਕੱਢ ਲਿਆਇਆ। ਖ਼ਮੀਰੀ ਰੋਟੀ ਨਾ ਖਾਧੀ ਜਾਵੇ।
4. ਤੁਸੀਂ ਅਬੀਬ ਦੇ ਮਹੀਨੇ ਅੱਜ ਦੇ ਦਿਨ ਬਾਹਰ ਨਿੱਕਲ ਆਏ ਹੋ
5. ਅਤੇ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨੀਆਂ ਹਿੱਤੀਆਂ ਅਮੋਰੀਆਂ ਹਿੱਵੀਆਂ ਅਰ ਯਬੂਸੀਆਂ ਦੇ ਦੇਸ ਵਿੱਚ ਜੇਹੜਾ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਕੇ ਤੁਹਾਨੂੰ ਦੇਣ ਲਈ ਆਖਿਆ ਸੀ ਅਤੇ ਜਿਹਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਲਿਆਵੇਗਾ ਤਾਂ ਤੁਸੀਂ ਏਸ ਮਹੀਨੇ ਵਿੱਚ ਏਹ ਉਪਾਸਨਾ ਕਰਿਓ
ਖ਼ਰੋਜ ਅਧਿਆਇ 13
6. ਸੱਤਾਂ ਦਿਨਾਂ ਤੀਕ ਪਤੀਰੀ ਰੋਟੀ ਖਾਣੀ ਅਤੇ ਸੱਤਵੇਂ ਦਿਨ ਯਹੋਵਾਹ ਦਾ ਪਰਬ ਹੈ
7. ਪਤੀਰੀ ਰੋਟੀ ਸੱਤਾਂ ਦਿਨਾਂ ਤੀਕ ਖਾਧੀ ਜਾਵੇ ਅਤੇ ਕੋਈ ਖ਼ਮੀਰ ਤੁਹਾਡੇ ਕੋਲ ਨਾ ਵੇਖਿਆ ਜਾਵੇ ਨਾ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਵੇਖਿਆ ਜਾਵੇ
8. ਤੁਸੀਂ ਉਸ ਦਿਨ ਆਪਣੇ ਪੁੱਤ੍ਰਾਂ ਨੂੰ ਏਹ ਦੱਸੋ ਭਈ ਕਾਰਨ ਏਹ ਹੈ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਕੱਢਿਆ
9. ਏਹ ਤੁਹਾਡੇ ਹੱਥਾਂ ਉੱਤੇ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿੱਚ ਯਾਦਗਾਰੀ ਲਈ ਹੋਵੇਗਾ ਤਾਂ ਜੋ ਯਹੋਵਾਹ ਦੀ ਬਿਵਸਥਾ ਤੁਹਾਡੇ ਮੂੰਹ ਵਿੱਚ ਰਹੇ ਕਿਉਂ ਕਿ ਯਹੋਵਾਹ ਨੇ ਤਕੜੇ ਹੱਥ ਨਾਲ ਤੁਹਾਨੂੰ ਮਿਸਰੋਂ ਕੱਢਿਆ
ਖ਼ਰੋਜ ਅਧਿਆਇ 13
10. ਤੁਸੀਂ ਏਸ ਬਿਧੀ ਨੂੰ ਠਹਿਰਾਏ ਹੋਏ ਸਮੇਂ ਉੱਤੇ ਵਰਹੇ ਦੇ ਵਰਹੇ ਮਨਾਇਆ ਕਰੋ।।
11. ਤਾਂ ਐਉਂ ਹੋਵੇਗਾ ਕਿ ਜਦ ਯਹੋਵਾਹ ਤੁਹਾਨੂੰ ਕਨਾਨ ਦੇਸ ਵਿੱਚ ਲਿਆਵੇ ਜਿਵੇਂ ਉਸ ਨੇ ਤੁਹਾਡੇ ਨਾਲ ਅਤੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਹੈ ਅਤੇ ਉਹ ਤੁਹਾਨੂੰ ਇਹ ਦੇਵੇ
12. ਤਾਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਯਹੋਵਾਹ ਲਈ ਵੱਖਰਾ ਰੱਖੋ ਨਾਲੇ ਡੰਗਰਾਂ ਵਿੱਚੋਂ ਹਰ ਪਲੋਠਾ ਬੱਚਾ ਜਿਹੜਾ ਤੁਹਾਡਾ ਹੋਵੇ। ਨਰ ਯਹੋਵਾਹ ਦੇ ਹੋਣਗੇ
13. ਹਰ ਖੋਤੇ ਦੇ ਪਲੋਠੇ ਨੂੰ ਲੇਲੇ ਨਾਲ ਛੁਡਾ ਲਵੋ ਪਰ ਜੇਕਰ ਨਾ ਛੁਡਾਉਣਾ ਹੋਵੇ ਤਾਂ ਉਸ ਦੀ ਧੌਣ ਤੋੜ ਸੁੱਟੋ ਅਰ ਆਪਣੇ ਪੁੱਤ੍ਰਾਂ ਵਿੱਚੋਂ ਆਦਮੀ ਦੇ ਹਰ ਪਲੋਠੇ ਨੂੰ ਛੁਡਾ ਲਵੋ
ਖ਼ਰੋਜ ਅਧਿਆਇ 13
14. ਐਉਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਏਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ
15. ਫੇਰ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਲੋਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਲੋਠੇ ਤੋਂ ਲੈਕੇ ਡੰਗਰ ਦੇ ਪਲੋਠੇ ਤੀਕ। ਏਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਰ ਆਪਣੇ ਪੁੱਤ੍ਰਾਂ ਵਿੱਚੋਂ ਹਰ ਪਲੋਠੇ ਨੂੰ ਛੁਡਾ ਲੈਂਦੇ ਹਾਂ
ਖ਼ਰੋਜ ਅਧਿਆਇ 13
16. ਏਹ ਤੁਹਾਡਿਆਂ ਹੱਥਾਂ ਵਿੱਚ ਇੱਕ ਨਿਸ਼ਾਨ ਅਤੇ ਤੁਹਾਡੇ ਨੇਤ੍ਰਾਂ ਦੇ ਵਿਚਕਾਰ ਇੱਕ ਤਵੀਤ ਜਿਹਾ ਹੋਵੇਗਾ ਕਿਉਂ ਕਿ ਯਹੋਵਾਹ ਸਾਨੂੰ ਹੱਥ ਦੇ ਬਲ ਨਾਲ ਮਿਸਰ ਤੋਂ ਕੱਢ ਲਿਆਇਆ
17. ਤਾਂ ਐਉਂ ਹੋਇਆ ਕਿ ਜਾਂ ਫ਼ਿਰਊਨ ਨੇ ਲੋਕਾਂ ਨੂੰ ਜਾਣ ਦਿੱਤਾ ਤਾਂ ਪਰਮੇਸ਼ੁਰ ਉਨ੍ਹਾਂ ਨੂੰ ਫਲਿਸਤੀਆਂ ਦੇ ਦੇਸ ਦੇ ਰਾਹ ਨਾ ਲੈ ਗਿਆ ਭਾਵੇਂ ਉਹ ਨੇੜੇ ਸੀ ਕਿਉਂ ਜੋ ਪਰਮੇਸ਼ੁਰ ਨੇ ਆਖਿਆ, ਸ਼ਾਇਤ ਲੋਕ ਜੰਗ ਨੂੰ ਵੇਖ ਕੇ ਪਛਤਾਉਣ ਅਰ ਮਿਸਰ ਨੂੰ ਮੁੜ ਜਾਣ
18. ਸਗੋਂ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਭੁਆ ਕੇ ਲਾਲ ਸਮੁੰਦਰ ਦੀ ਉਜਾੜ ਦੀ ਰਾਹ ਪਾ ਦਿੱਤਾ ਅਰ ਇਸਰਾਏਲੀ ਸ਼ਸਤ੍ਰ ਬੰਨ੍ਹ ਕੇ ਮਿਸਰ ਦੇਸ ਤੋਂ ਚੱਲੇ ਆਏ
ਖ਼ਰੋਜ ਅਧਿਆਇ 13
19. ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸੌਂਹ ਲੈਕੇ ਤਕੀਦ ਕੀਤੀ ਸੀ ਭਈ ਪਰਮੇਸ਼ੁਰ ਤੁਹਾਨੂੰ ਜਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ
20. ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰ ਕੇ ਉਜਾੜ ਦੇ ਕੰਢੇ ਏਥਾਮ ਵਿੱਚ ਡੇਰਾ ਕੀਤਾ
21. ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ
ਖ਼ਰੋਜ ਅਧਿਆਇ 13
22. ਬੱਦਲ ਦਾ ਥੰਮ੍ਹ ਦਿਨ ਨੂੰ ਅਤੇ ਅੱਗ ਦਾ ਥੰਮ੍ਹ ਰਾਤ ਨੂੰ ਉਨ੍ਹਾਂ ਲੋਕਾਂ ਦੇ ਅੱਗੋਂ ਕਦੀ ਨਾ ਹਟਿਆ।।