punjabi ਬਾਈਬਲ

ਜ਼ਬੂਰ total 150 ਅਧਿਆਇ

ਜ਼ਬੂਰ

ਜ਼ਬੂਰ ਅਧਿਆਇ 110
ਜ਼ਬੂਰ ਅਧਿਆਇ 110

1. ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।

2. ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।

3. ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।

4. ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।

ਜ਼ਬੂਰ ਅਧਿਆਇ 110

5. ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6. ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ।

7. ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।