punjabi ਬਾਈਬਲ
ਜ਼ਬੂਰ total 150 ਅਧਿਆਇ
ਜ਼ਬੂਰ
ਜ਼ਬੂਰ ਅਧਿਆਇ 142
ਜ਼ਬੂਰ ਅਧਿਆਇ 142
1. ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ,
2. ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3. ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4. ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ!
ਜ਼ਬੂਰ ਅਧਿਆਇ 142
5. ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6. ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7. ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।