punjabi ਬਾਈਬਲ
ਜ਼ਬੂਰ total 150 ਅਧਿਆਇ
ਜ਼ਬੂਰ
ਜ਼ਬੂਰ ਅਧਿਆਇ 76
ਜ਼ਬੂਰ ਅਧਿਆਇ 76
1. ਯਹੂਦਾਹ ਵਿੱਚ ਪਰਮੇਸ਼ੁਰ ਜਾਣਿਆ ਜਾਂਦਾ ਹੈ, ਇਸਰਾਏਲ ਵਿੱਚ ਉਹ ਦਾ ਨਾਮ ਵੱਡਾ ਹੈ।
2. ਸ਼ਾਲੇਮ ਵਿੱਚ ਉਹ ਦਾ ਮੰਡਪ ਹੈ, ਅਤੇ ਸੀਯੋਨ ਵਿੱਚ ਉਹ ਦਾ ਭਵਨ।
3. ਉੱਥੇ ਉਸ ਨੇ ਧਣੁਖ ਦੀਆਂ ਲਸ਼ਕਾਂ ਨੂੰ ਭੰਨ ਦਿੱਤਾ, ਨਾਲੇ ਢਾਲ, ਤੇਗ ਤੇ ਲੜਾਈ ਦੇ ਸੰਦਾਂ ਨੂੰ।। ਸਲਹ।।
4. ਤੂੰ ਸ਼ਿਕਾਰ ਦੇ ਪਹਾੜਾਂ ਨਾਲੋ, ਤੇਜਵਾਨ ਅਤੇ ਉੱਤਮ ਹੈਂ।
5. ਦਿਨ ਚਲੇ ਲੁੱਟੇ ਗਏ, ਓਹ ਆਪਣੀ ਨੀਂਦ ਵਿੱਚ ਪੈ ਗਏ ਹਨ, ਅਤੇ ਸੂਰਬੀਰਾਂ ਵਿੱਚੋਂ ਕਿਸੇ ਦਾ ਹੱਥ ਨਾ ਚੱਲਿਆ।
6. ਹੇ ਯਾਕੂਬ ਦੇ ਪਰਮੇਸ਼ੁਰ, ਤੇਰੇ ਦਬਕੇ ਨਾਲ, ਕੀ ਰਥ ਕੀ ਘੋੜਾ, ਸੱਭੇ ਘੂਕ ਨੀਂਦ ਵਿੱਚ ਪੈ ਗਏ ਹਨ!।।
ਜ਼ਬੂਰ ਅਧਿਆਇ 76
7. ਤੈਥੋਂ, ਹਾਂ, ਤੈਥੋਂ ਹੀ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸੱਕੇॽ
8. ਸੁਰਗੋਂ ਤੈਂ ਫੈਸਲਾ ਸੁਣਾ ਦਿੱਤਾ, ਧਰਤੀ ਡਰ ਗਈ ਅਤੇ ਠਰ ਗਈ,
9. ਜਦ ਪਰਮੇਸ਼ੁਰ ਨਿਆਉਂ ਲਈ ਉੱਠਿਆ, ਭਈ ਧਰਤੀ ਦੇ ਸਾਰੇ ਮਸਕੀਨਾਂ ਨੂੰ ਬਚਾਵੇ ।। ਸਲਹ।।
10. ਸੱਚ ਮੁੱਚ ਆਦਮੀ ਦਾ ਗੁੱਸਾ ਤੇਰੀ ਸਲਾਹਤ ਕਰਾਵੇਗਾ, ਅਤੇ ਗੁੱਸੇ ਦੇ ਬਕੀਏ ਨਾਲ ਤੂੰ ਕਮਰ ਕੱਸੇਂਗਾ।।
11. ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
ਜ਼ਬੂਰ ਅਧਿਆਇ 76
12. ਉਹ ਪਰਧਾਨਾਂ ਦੀ ਦਿਲੇਰੀ ਨੂੰ ਮਿਟਾ ਦੇਵੇਗਾ, ਉਹ ਧਰਤੀ ਦੇ ਰਾਜਿਆਂ ਦੇ ਲਈ ਭਿਆਣਕ ਹੈ।।