Punjabi ਬਾਈਬਲ
ਕੁਲੁੱਸੀਆਂ total 4 ਅਧਿਆਇ
ਕੁਲੁੱਸੀਆਂ
ਕੁਲੁੱਸੀਆਂ ਅਧਿਆਇ 4
ਕੁਲੁੱਸੀਆਂ ਅਧਿਆਇ 4
1 ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ।
2 ਅਡੋਲ ਪ੍ਰਾਰਥਨਾ ਕਰੋ ਅਤੇ ਜਦੋਂ ਤੁਸੀਂ ਪ੍ਰਾਰਥਨਾ ਕਰੋ, ਹਮੇਸ਼ਾ ਚੌਕਸ ਰਹੋ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰੋ।
3 ਸਾਡੇ ਲਈ ਵੀ ਪ੍ਰਾਰਥਨਾ ਕਰੋ। ਪ੍ਰਾਰਥਨਾ ਕਰੋ ਕਿ ਅਸੀਂ ਮਸੀਹ ਬਾਰੇ ਉਸ ਗੁਪਤ ਸੱਚ ਦਾ ਪ੍ਰਚਾਰ ਲੋਕਾਂ ਨੂੰ ਕਰਨ ਯੋਗ ਹੋਈਏ ਜੋ ਪਰਮੇਸ਼ੁਰ ਨੇ ਸਾਡੇ ਤੇ ਪਰਗਟ ਕੀਤਾ ਹੈ। ਮੈਂ ਇਸ ਲਈ ਕੈਦ ਵਿੱਚ ਹਾਂ ਕਿਉਂਕਿ ਮੈਂ ਇਸ ਸੱਚ ਦਾ ਪ੍ਰਚਾਰ ਕਰਦਾ ਹਾਂ।
ਕੁਲੁੱਸੀਆਂ ਅਧਿਆਇ 4
4 ਪ੍ਰਾਰਥਨਾ ਕਰੋ ਕਿ ਮੈਂ ਇਸ ਬਾਰੇ ਸਪਸ਼ਟ ਤੌਰ ਤੇ ਬੋਲ ਸਕਾਂ ਜਿਵੇਂ ਮੈਨੂੰ ਬੋਲਣਾ ਚਾਹੀਦਾ ਹੈ।
5 ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵਧ ਤੋਂ ਵਧ ਚੰਗੀ ਤਰ੍ਹਾਂ ਵਰਤੋ।
6 ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
ਕੁਲੁੱਸੀਆਂ ਅਧਿਆਇ 4
7 ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਿਦਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹਡ਼ੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
8 ਇਹੀ ਕਾਰਣ ਹੈ ਕਿ ਮੈਂ ਉਸਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰਖੋ।
9 [This verse may not be a part of this translation]
ਕੁਲੁੱਸੀਆਂ ਅਧਿਆਇ 4
10 ਅਰਿਸਤਰਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।
11 ਯਿਸੂ ਜਿਸਨੂੰ ਯੂਸਤੁਸ ਵੀ ਆਖਿਆ ਜਾਂਦਾ ਹੈ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਸਿਰਫ਼ ਇਹੀ ਉਹ ਯਹੂਦੀ ਨਿਹਚਾਵਾਨ ਹਨ ਜਿਹਡ਼ੇ ਮੇਰੇ ਨਾਲ ਪਰਮੇਸ਼ੁਰ ਦੇ ਰਾਜ ਲਈ ਕਾਰਜ ਕਰ ਰਹੇ ਹਨ। ਉਹ ਮੇਰੇ ਲਈ ਸਕੂਨ ਦਾ ਇੱਕ ਸਾਧਨ ਹਨ।
ਕੁਲੁੱਸੀਆਂ ਅਧਿਆਇ 4
12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।
13 ਮੈਂ ਜਾਣਦਾ ਹਾਂ ਕਿ ਉਸਨੇ ਤੁਹਾਡੇ ਲਈ ਅਤੇ ਲਾਉਦਿਕਿਯਾ ਅਤੇ ਹੀਏਰਪੁਲਿਸ ਦੇ ਲੋਕਾਂ ਲਈ ਸਖਤ ਮਿਹਨਤ ਕੀਤੀ ਹੈ।
ਕੁਲੁੱਸੀਆਂ ਅਧਿਆਇ 4
14 ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।
15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹਡ਼ੀ ਉਸਦੇ ਘਰ ਨਾਲ ਜੁਡ਼ਦੀ ਹੈ, ਸ਼ੁਭਕਾਮਨਾਵਾਂ ਆਖੋ।
16 ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪਢ਼ਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।
ਕੁਲੁੱਸੀਆਂ ਅਧਿਆਇ 4
17 ਅਰਖਿਪੁੱਸ ਨੂੰ ਆਖ਼ੋ, “ਉਹ ਕੰਮ ਪੂਰਾ ਕਰੇ ਜਿਹਡ਼ਾ ਪ੍ਰਭੂ ਨੇ ਤੈਨੂੰ ਦਿੱਤਾ ਹੈ।”
18 ਮੈਂ ਪੌਲੁਸ ਸ਼ੁਭਕਾਮਨਾਵਾਂ ਆਖਦਾ ਹਾਂ ਅਤੇ ਇਸਨੂੰ ਆਪਣੇ ਹੱਥੀ ਲਿਖ ਰਿਹਾ ਹਾਂ। ਯਾਦ ਰਖੋ ਕਿ ਮੈਂ ਕੈਦ ਵਿੱਚ ਹਾਂ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਅੰਗ਼ ਸੰਗ ਹੋਵੇ।