ਪਰਕਾਸ਼ ਦੀ ਪੋਥੀ ਅਧਿਆਇ 17
15 ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਪਾਣੀ ਤੁਸੀਂ ਦੇਖਿਆ ਜਿਥ੍ਥੇ ਵੇਸ਼ਵਾ ਬੈਠਦੀ ਹੈ, ਵਿਭਿੰਨ ਤਰ੍ਹਾਂ ਦੇ ਲੋਕਾਂ ਦੀ ਭੀਡ਼ ਜਾਤੀਆਂ, ਕੌਮਾਂ ਅਤੇ ਭਾਸ਼ਾਵਾਂ ਦੇ ਪ੍ਰਤੀਕ ਹਨ।
16 ਜਾਨਵਰ ਅਤੇ ਉਹ ਦਸ ਸੰਗ ਜਿਹਡ਼ੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸਦੇ ਸ਼ਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸਦੇ ਸ਼ਰੀਰ ਨੂੰ ਸਾਡ਼ ਦੇਣਗੇ।
17 ਨੇ ਇਨ੍ਹਾਂ ਦਸ ਸਿੰਗਾਂ ਨੂੰ ਆਪਣਾ ਉਦੇਸ਼ ਪੂਰਨ ਕਰਨ ਲਈ ਬਣਾਇਆ। ਉਹ ਉਦੋਂ ਤੱਕ ਜਾਨਵਰ ਨੂੰ ਹਕੂਮਤ ਕਰਨ ਲਈ ਆਪਣੀ ਸ਼ਕਤੀ ਦੇਣ ਲਈ ਸਹਿਮਤ ਹੋਣਗੇ ਜਿੰਨਾ ਚਿਰ ਜੋ ਪ੍ਰਭੂ ਨੇ ਆਖਿਆ ਹੈ ਪੂਰਨ ਨਹੀਂ ਹੋ ਜਾਂਦਾ।
9