Punjabi ਬਾਈਬਲ

ਹਿਜ਼ ਕੀ ਐਲ total 48 ਅਧਿਆਇ

ਹਿਜ਼ ਕੀ ਐਲ

ਹਿਜ਼ ਕੀ ਐਲ ਅਧਿਆਇ 30
ਹਿਜ਼ ਕੀ ਐਲ ਅਧਿਆਇ 30

ਪਰਮੇਸ਼ੁਰ ਮਿਸਰ ਨੂੰ ਸਜ਼ਾ ਦੇਵੇਗਾ 1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੁਰਲਾ, ਅਫ਼ਸੋਸ ਉਸ ਦਿਨ ਤੇ!

3 ਇਸ ਲਈ ਕਿ ਦਿਨ ਨੇੜੇ ਹੈ, ਹਾਂ, ਯਹੋਵਾਹ ਦਾ ਦਿਨ ਨੇੜੇ ਹੈ, ਅਰਥਾਤ ਬੱਦਲਾਂ ਦਾ ਦਿਨ, ਇਹ ਕੌਮਾਂ ਦਾ ਸਮਾਂ ਹੋਵੇਗਾ!

4 ਤਲਵਾਰ ਮਿਸਰ ਵਿੱਚ ਆਵੇਗੀ, ਤੇ ਕੂਸ਼ ਵਿੱਚ ਕੰਬਣੀ ਹੋਵੇਗੀ, ਜਦੋਂ ਮਿਸਰ ਵਿੱਚ ਵੱਢੇ ਹੋਏ ਡਿੱਗਣਗੇ, ਅਤੇ ਉਹ ਭੀੜ ਨੂੰ ਲੈ ਜਾਣਗੇ ਅਤੇ ਉਹ ਦੀਆਂ ਨੀਂਹਾਂ ਪੁੱਟੀਆਂ ਜਾਣਗੀਆਂ।

ਹਿਜ਼ ਕੀ ਐਲ ਅਧਿਆਇ 30

5 ਕੂਸ਼, ਪੂਟ, ਲੂਦ ਅਤੇ ਸਾਰੇ ਮਿਲਵੇਂ ਲੋਕ ਅਤੇ ਕੂਬ, ਅਤੇ ਉਸ ਨੇਮ ਵਾਲੀ ਧਰਤੀ ਦੇ ਵਾਸੀ ਉਹਨਾਂ ਦੇ ਨਾਲ ਤਲਵਾਰ ਨਾਲ ਡਿੱਗ ਪੈਣਗੇ।

6 ਯਹੋਵਾਹ ਇਹ ਆਖਦਾ ਹੈ, ਮਿਸਰ ਦੇ ਸਹਾਇਕ ਡਿੱਗ ਪੈਣਗੇ, ਅਤੇ ਉਹ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ, ਮਿਗਦੋਲ ਸਵੇਨੇਹ ਤੋਂ, ਉਹ ਉਸ ਵਿੱਚ ਤਲਵਾਰ ਨਾਲ ਡਿੱਗ ਪੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

7 ਉਹ ਉੱਜੜੇ ਦੇਸਾਂ ਦੇ ਵਿਚਕਾਰ ਉੱਜੜਨਗੇ, ਅਤੇ ਉਹ ਦੇ ਸ਼ਹਿਰ ਉੱਜੜੇ ਸ਼ਹਿਰਾਂ ਦੇ ਵਿਚਕਾਰ ਉਜਾੜ ਰਹਿਣਗੇ।

ਹਿਜ਼ ਕੀ ਐਲ ਅਧਿਆਇ 30

8 ਜਦੋਂ ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਅਤੇ ਉਹ ਦੇ ਸਾਰੇ ਸਹਾਇਕ ਤੋੜੇ ਜਾਣਗੇ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

9 ਉਸ ਦਿਨ ਬਹੁਤ ਸਾਰੇ ਜਹਾਜ਼ਾਂ ਵਿੱਚ ਮੇਰੇ ਵੱਲੋਂ ਭੇਜੇ ਜਾਣਗੇ, ਭਈ ਮਨਮੁੱਖ ਕੂਸ਼ੀਆਂ ਨੂੰ ਡਰਾਉਣ, ਅਤੇ ਉਹਨਾਂ ਨੂੰ ਸਖ਼ਤ ਪੀੜ ਹੋਵੇਗੀ, ਜਿਵੇਂ ਮਿਸਰ ਦੇ ਦਿਨ ਵਿੱਚ, ਕਿਉਂ ਜੋ ਵੇਖ! ਉਹ ਆਉਂਦਾ ਹੈ।

10 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਮਿਸਰ ਦੀ ਭੀੜ ਨੂੰ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥੋਂ ਮੁਕਾ ਦੇਵਾਂਗਾ।

ਹਿਜ਼ ਕੀ ਐਲ ਅਧਿਆਇ 30

11 ਉਹ ਅਤੇ ਉਹ ਦੇ ਲੋਕ ਜੋ ਕੌਮਾਂ ਵਿੱਚ ਭਿਆਨਕ ਹਨ, ਦੇਸ ਉਜਾੜਨ ਲਈ ਭੇਜੇ ਜਾਣਗੇ, ਉਹ ਮਿਸਰ ਦੇ ਵਿਰੁੱਧ ਆਪਣੀਆਂ ਤਲਵਾਰਾਂ ਖਿੱਚਣਗੇ, ਅਤੇ ਦੇਸ ਨੂੰ ਵੱਢਿਆ ਹੋਇਆਂ ਨਾਲ ਭਰ ਦੇਣਗੇ।

12 ਮੈਂ ਨਦੀਆਂ ਨੂੰ ਸੁੱਕਾ ਦਿਆਂਗਾ, ਅਤੇ ਦੇਸ ਨੂੰ ਬੁਰਿਆਰਾਂ ਦੇ ਹੱਥ ਵੇਚਾਂਗਾ, ਅਤੇ ਮੈਂ ਉਸ ਦੇਸ ਅਤੇ ਉਸ ਦੀ ਭਰਪੂਰੀ ਨੂੰ ਓਪਰਿਆਂ ਦੇ ਹੱਥੋਂ ਉਜਾੜ ਦਿਆਂਗਾ, ਮੈਂ ਯਹੋਵਾਹ ਨੇ ਆਖਿਆ ਹੈ।

13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ਼ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।

ਹਿਜ਼ ਕੀ ਐਲ ਅਧਿਆਇ 30

14 ਪਥਰੋਸ ਨੂੰ ਉਜਾੜ ਦਿਆਂਗਾ, ਸੋਆਨ ਵਿੱਚ ਅੱਗ ਲਾਵਾਂਗਾ ਅਤੇ ਨੋ ਵਿੱਚ ਮੈਂ ਨਿਆਂ ਕਰਾਂਗਾ।

15 ਮੈਂ ਸੀਨ ਉੱਤੇ ਜੋ ਮਿਸਰ ਦਾ ਗੜ੍ਹ ਹੈ, ਆਪਣਾ ਕਹਿਰ ਭੇਜਾਂਗਾ ਅਤੇ ਨੋ ਸ਼ਹਿਰ ਦੀ ਭੀੜ ਨੂੰ ਵੱਢ ਸੁੱਟਾਂਗਾ।

16 ਮੈਂ ਮਿਸਰ ਵਿੱਚ ਅੱਗ ਲਾਵਾਂਗਾ, ਸੀਨ ਨੂੰ ਕਰੜਾ ਦੁੱਖ ਹੋਵੇਗਾ, ਨੋ ਚੀਰਿਆ ਜਾਵੇਗਾ ਅਤੇ ਨੋਫ਼ ਦਿਨੋ ਦਿਨ ਦੁੱਖੀ ਹੋਵੇਗਾ।

17 ਊਨ ਸ਼ਹਿਰ ਅਤੇ ਪੀ-ਬਸਥ ਸ਼ਹਿਰ ਦੇ ਗੱਭਰੂ ਤਲਵਾਰ ਨਾਲ ਡਿੱਗ ਪੈਣਗੇ ਅਤੇ ਔਰਤਾਂ ਗੁਲਾਮੀ ਵਿੱਚ ਜਾਣਗੀਆਂ।

ਹਿਜ਼ ਕੀ ਐਲ ਅਧਿਆਇ 30

18 ਤਹਪਨਹੇਸ ਵਿੱਚ ਵੀ ਦਿਨ ਨੂੰ ਹਨ੍ਹੇਰਾ ਹੋ ਜਾਵੇਗਾ, ਜਦੋਂ ਮੈਂ ਉੱਥੇ ਮਿਸਰ ਦੇ ਜੂਲਿਆਂ ਨੂੰ ਤੋੜਾਂਗਾ ਅਤੇ ਉਹ ਦੇ ਵਿੱਚ ਸ਼ਕਤੀ ਦੀ ਵਡਿਆਈ ਨਾ ਰਹੇਗੀ ਅਤੇ ਬੱਦਲ ਇਹ ਨੂੰ ਢੱਕ ਲਵੇਗਾ, ਅਤੇ ਉਸ ਦੀਆਂ ਧੀਆਂ ਗੁਲਾਮੀ ਵਿੱਚ ਜਾਣਗੀਆਂ।

19 ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!

ਮਿਸਰ ਦੇ ਰਾਜਾ ਦੀ ਟੁੱਟੀ ਹੋਈ ਸ਼ਕਤੀ 20 ਅਜਿਹਾ ਹੋਇਆ ਕਿ ਬਾਰਵੇਂ ਸਾਲ ਦੇ ਪਹਿਲੇ ਮਹੀਨੇ ਦੀ ਸੱਤ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ ਕੀ ਐਲ ਅਧਿਆਇ 30

21 ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।

22 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦਾ ਵਿਰੋਧੀ ਹਾਂ ਅਤੇ ਉਹ ਦੀਆਂ ਬਾਂਹਾਂ ਨੂੰ ਭੰਨਾਂਗਾ ਅਰਥਾਤ ਪੱਕੀ ਅਤੇ ਟੁੱਟੀ ਹੋਈ ਦੋਨਾਂ ਨੂੰ ਭੰਨਾਂਗਾ ਅਤੇ ਤਲਵਾਰ ਉਹ ਦੇ ਹੱਥ ਵਿੱਚੋਂ ਡੇਗ ਦਿਆਂਗਾ।

ਹਿਜ਼ ਕੀ ਐਲ ਅਧਿਆਇ 30

23 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।

24 ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਬਖ਼ਸ਼ਾਂਗਾ ਅਤੇ ਆਪਣੀ ਤਲਵਾਰ ਉਹ ਦੇ ਹੱਥ ਵਿੱਚ ਦਿਆਂਗਾ, ਪਰ ਫ਼ਿਰਊਨ ਦੀਆਂ ਬਾਂਹਾਂ ਨੂੰ ਭੰਨਾਂਗਾ ਅਤੇ ਉਹ ਉਸ ਦੇ ਅੱਗੇ ਉਸ ਫੱਟੜ ਵਾਂਗੂੰ ਜੋ ਮਰਨ ਵਾਲਾ ਹੋਵੇ, ਆਹਾਂ ਭਰੇਗਾ।

25 ਜਦ ਮੈਂ ਬਾਬਲ ਦੇ ਰਾਜਾ ਦੀਆਂ ਬਾਂਹਾਂ ਨੂੰ ਬਲ ਦਿਆਂਗਾ ਅਤੇ ਫ਼ਿਰਊਨ ਦੀਆਂ ਬਾਹਾਂ ਡਿੱਗ ਪੈਣਗੀਆਂ। ਜਦੋਂ ਮੈਂ ਆਪਣੀ ਤਲਵਾਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਉਸ ਨੂੰ ਮਿਸਰ ਦੇ ਦੇਸ ਤੇ ਖਿੱਚੇਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਹਿਜ਼ ਕੀ ਐਲ ਅਧਿਆਇ 30

26 ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!