Punjabi ਬਾਈਬਲ
ਯਰਮਿਆਹ total 52 ਅਧਿਆਇ
ਯਰਮਿਆਹ ਅਧਿਆਇ 50
ਬਾਬੁਲ ਦੇ ਵਿਰੋਧ ਵਿੱਚ ਭਵਿੱਖਬਾਣੀ 1 ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ* ਦੇਵਤਾ ਸ਼ਰਮਿੰਦਾ ਹੋਇਆ, ਮਰੋਦਾਕ † ਦੇਵਤਾ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।
ਯਰਮਿਆਹ ਅਧਿਆਇ 50
3 ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।
ਇਸਰਾਏਲੀਆਂ ਦੀ ਦੇਸ ਵਾਪਸੀ 4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
ਯਰਮਿਆਹ ਅਧਿਆਇ 50
5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।
6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ।
ਯਰਮਿਆਹ ਅਧਿਆਇ 50
8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
10 ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।
ਯਰਮਿਆਹ ਅਧਿਆਇ 50
ਬਾਬੁਲ ਦਾ ਪਤਨ 11 ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
12 ਤੁਹਾਡੀ ਮਾਂ ਬਹੁਤ ਸ਼ਰਮਿੰਦੀ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਨੀਚ ਹੋਵੇਗੀ, ਸੁੱਕੀ ਉਜਾੜ ਅਤੇ ਥਲ।
13 ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।
ਯਰਮਿਆਹ ਅਧਿਆਇ 50
14 ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
15 ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!
16 ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।
ਯਰਮਿਆਹ ਅਧਿਆਇ 50
ਇਸਰਾਏਲੀਆਂ ਦੀ ਵਾਪਸੀ 17 ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
18 ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ
ਯਰਮਿਆਹ ਅਧਿਆਇ 50
19 ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ
20 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
ਪਰਮੇਸ਼ੁਰ ਦੁਆਰਾ ਬਾਬੁਲ ਦਾ ਨਿਆਂ 21 ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।
ਯਰਮਿਆਹ ਅਧਿਆਇ 50
22 ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!
23 ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!
24 ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।
25 ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
ਯਰਮਿਆਹ ਅਧਿਆਇ 50
26 ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!
27 ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!।
28 ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
ਯਰਮਿਆਹ ਅਧਿਆਇ 50
29 ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
30 ਇਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਯੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।
ਯਰਮਿਆਹ ਅਧਿਆਇ 50
31 ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।
32 ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ-ਦੁਆਲਾ ਭੱਖ ਲਵੇਗੀ।
33 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
ਯਰਮਿਆਹ ਅਧਿਆਇ 50
34 ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।
35 ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!
36 ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!
ਯਰਮਿਆਹ ਅਧਿਆਇ 50
37 ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!
38 ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।
39 ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
ਯਰਮਿਆਹ ਅਧਿਆਇ 50
40 ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।
41 ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ।
42 ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
ਯਰਮਿਆਹ ਅਧਿਆਇ 50
43 ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।
44 ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
ਯਰਮਿਆਹ ਅਧਿਆਇ 50
45 ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
46 ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।