Punjabi ਬਾਈਬਲ
ਜ਼ਬੂਰ total 150 ਅਧਿਆਇ
ਜ਼ਬੂਰ ਅਧਿਆਇ 110
ਪਰਮੇਸ਼ੁਰ ਅਤੇ ਉਸ ਦਾ ਚੁਣਿਆ ਹੋਇਆ ਰਾਜਾ 1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
ਜ਼ਬੂਰ ਅਧਿਆਇ 110
4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।* ਦੇਖੋ ਇਬਰਾਨੀਆਂ 5:6, 6:20, 7: 17,21
5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
ਜ਼ਬੂਰ ਅਧਿਆਇ 110
7 ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।