Punjabi ਬਾਈਬਲ

ਜ਼ਬੂਰ total 150 ਅਧਿਆਇ

ਜ਼ਬੂਰ

ਜ਼ਬੂਰ ਅਧਿਆਇ 126
ਜ਼ਬੂਰ ਅਧਿਆਇ 126

ਛੁਟਕਾਰੇ ਦੇ ਲਈ ਪ੍ਰਾਰਥਨਾ 1 ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!* ਜਦ ਯਹੋਵਾਹ ਗੁਲਾਮਾਂ ਨੂੰ ਸਿਯੋਨ ਵਿੱਚ ਲੈ ਆਇਆ ਤਦ ਉਸ ਨੇ ਸਿਯੋਨ ਨੂੰ ਮੁੜ ਤੋਂ ਬਹਾਲ ਕੀਤਾ

2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!

ਜ਼ਬੂਰ ਅਧਿਆਇ 126

3 ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!

4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ ਬਹਾਲ !

5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।

6 ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!