੧ ਸਮੋਈਲ ਅਧਿਆਇ 24
4 ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਲਈ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਮਲਕੜੇ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ
5 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਵਿਆਕਲ ਹੋ ਗਿਆ, ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ
6 ਅਤੇ ਉਸ ਨੇ ਆਪਣੇ ਲੋਕਾਂ ਨੂੰ ਆਖਿਆ, ਯਹੋਵਾਹ ਨਾ ਕਰੇ ਭਈ ਮੈਂ ਆਪਣੇ ਸੁਆਮੀ ਨਾਲ ਜੋ ਯਹੋਵਾਹ ਵੱਲੋਂ ਮਸਹ ਹੋਇਆ ਹੈ ਅਜਿਹਾ ਕੰਮ ਕਰਾਂ ਜੋ ਆਪਣਾ ਹੱਥ ਉਹ ਦੇ ਵਿਰੁੱਧ ਚਲਾਵਾਂ ਕਿਉਂ ਜੋ ਉਹ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ ਹੈ
5