੧ ਥੱਸਲੁਨੀਕੀਆਂ ਅਧਿਆਇ 3
7 ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ
8 ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ
9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
10 ਅਸੀਂ ਰਾਤ ਦਿਨ ਅਤਯੰਤ ਬੇਨਤੀ ਕਰਦੇ ਰਹਿੰਦੇ ਹਾਂ ਜੋ ਤੁਹਾਡਾ ਦਰਸ਼ਣ ਕਰੀਏ ਅਤੇ ਤੁਹਾਡੀ ਨਿਹਚਾ ਦਾ ਘਾਟਾ ਪੂਰਾ ਕਰ ਦੇਈਏ।।
6