Punjabi ਬਾਈਬਲ
੨ ਸਲਾਤੀਨ total 25 ਅਧਿਆਇ
੨ ਸਲਾਤੀਨ
੨ ਸਲਾਤੀਨ ਅਧਿਆਇ 13
੨ ਸਲਾਤੀਨ ਅਧਿਆਇ 13
1 ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਦੇ ਤੇਈਵੇਂ ਵਰਹੇ ਤੋਂ ਯੇਹੂ ਦਾ ਪੁੱਤ੍ਰ ਯਹੋਆਹਾਜ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸਤਾਰਾਂ ਵਰਹੇ ਰਾਜ ਕੀਤਾ
2 ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਅਰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਉਹ ਨੇ ਇਸਰਾਏਲ ਤੋਂ ਕਰਵਾਏ ਸਨ ਅਰ ਉਸ ਨੇ ਉਨ੍ਹਾਂ ਨੂੰ ਨਾ ਤਜਿਆ
3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਰ ਓਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਰ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥ ਵਿੱਚ ਦਿੰਦ ਰਿਹਾ
੨ ਸਲਾਤੀਨ ਅਧਿਆਇ 13
4 ਤਾਂ ਯਹੋਆਹਾਜ਼ ਨੇ ਯਹੋਵਾਹ ਨੂੰ ਮਨਾ ਲਿਆ ਅਰ ਯਹੋਵਾਹ ਨੇ ਉਸ ਦੀ ਸੁਣ ਲਈ ਕਿਉਂ ਜੋ ਉਸ ਨੇ ਇਸਰਾਏਲ ਉੱਤੇ ਹੁੰਦਾ ਅਨ੍ਹੇਰ ਵੇਖਿਆ, ਉਹ ਅਨ੍ਹੇਰ ਜਿਹੜਾ ਅਰਾਮ ਦਾ ਰਾਜਾ ਓਹਨਾਂ ਉੱਤੇ ਕਰਦਾ ਸੀ
5 ਸੋ ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ ਅਰ ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਰ ਇਸਰਾਏਲੀ ਅੱਗੇ ਵਾਂਙੁ ਆਪਣਿਆਂ ਤੰਬੂਆਂ ਵਿੱਚ ਰਹਿਣ ਪਏ
6 ਫੇਰ ਭੀ ਓਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਤਜਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਓਹ ਚੱਲਦੇ ਰਹੇ ਨਾਲੇ ਟੁੰਡ ਭੀ ਅਜੇ ਤਾਈਂ ਸਾਮਰਿਯਾ ਵਿੱਚ ਖੜੇ ਸਨ
੨ ਸਲਾਤੀਨ ਅਧਿਆਇ 13
7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਰ ਦਸ ਰਥਾਂ ਅਰ ਦਸ ਹਜ਼ਾਰ ਪਿਆਦਿਆਂ ਤੋਂ ਬਿਨਾ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਓਹਨਾਂ ਦਾ ਨਾਸ ਕਰ ਦਿੱਤਾ ਸੀ ਅਰ ਮਿੱਧ ਮਿੱਧ ਕੇ ਘੱਟੇ ਵਾਂਙੁ ਕਰ ਦਿੱਤਾ ਸੀ
8 ਅਤੇ ਯਹੋਆਹਾਜ਼ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
9 ਤਦ ਯਹੋਆਹਾਜ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਓਹਨਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬ ਦਿੱਤਾ ਅਰ ਉਸ ਦਾ ਪੁੱਤ੍ਰ ਯੋਆਸ਼ ਉਸ ਦੇ ਥਾਂ ਰਾਜ ਕਰਨ ਲੱਗਾ।।
੨ ਸਲਾਤੀਨ ਅਧਿਆਇ 13
10 ਯਹੂਦਾਹ ਦੇ ਪਾਤਸ਼ਾਹ ਯੋਆਸ਼ ਨੇ ਸੈਂਤੀਵੇਂ ਵਰਹੇ ਯਹੋਆਹਾਜ਼ ਦਾ ਪੁੱਤ੍ਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਸੋਲਾਂ ਵਰਹੇ ਰਾਜ ਕੀਤਾ
11 ਅਤੇ ਉਸ ਨੇ ਓਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਤੇ ਚੱਲਦਾ ਰਿਹਾ
12 ਯੋਆਸ਼ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਅਰ ਉਸ ਦੀ ਸਾਮਰਥ ਜਿਹ ਦੇ ਸਹਿਤ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
੨ ਸਲਾਤੀਨ ਅਧਿਆਇ 13
13 ਤਦ ਯੋਆਸ਼ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਰ ਯਾਰਾਬੁਆਮ ਉਸ ਦੇ ਥਾਂ ਰਾਜ ਗੱਦੀ ਉੱਤੇ ਬੈਠ ਗਿਆ ਅਰ ਯੋਆਸ਼ ਸਾਮਰਿਯਾ ਵਿੱਚ ਇਸਰਾਏਲ ਦਿਆਂ ਪਾਤਸ਼ਾਹਾਂ ਨਾਲ ਦੱਬਿਆ ਗਿਆ।।
14 ਫੇਰ ਅਲੀਸ਼ਾ ਉਸ ਰੋਗ ਨਾਲ ਬੀਮਾਰ ਹੋਇਆ ਜਿਹ ਦੇ ਨਾਲ ਉਹ ਮਰ ਗਿਆ। ਤਦ ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਹ ਦੇ ਕੋਲ ਆਇਆ ਅਰ ਉਹ ਦੇ ਅੱਗੇ ਰੋ ਕੇ ਆਖਣ ਲੱਗਾ, ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰਥ ਅਰ ਉਹ ਦੇ ਸਾਰਥੀ।
15 ਤਾਂ ਅਲੀਸ਼ਾ ਨੇ ਉਸ ਨੂੰ ਆਖਿਆ, ਧਣੁਖ ਤੇ ਬਾਣ ਲੈ ਸੋ ਉਸ ਨੇ ਆਪਣੇ ਲਈ ਧਣੁਖ ਤੇ ਬਾਣ ਲੈ ਲਏ
੨ ਸਲਾਤੀਨ ਅਧਿਆਇ 13
16 ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਧਣੁਖ ਉੱਤੇ ਆਪਣਾ ਹੱਥ ਰੱਖ। ਸੋ ਉਹ ਨੇ ਆਪਣਾ ਹੱਥ ਉਹ ਦੇ ਉੱਤੇ ਰੱਖਿਆ ਫਿਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦਿਆਂ ਹੱਥਾਂ ਉੱਤੇ ਰੱਖੇ
17 ਅਰ ਆਖਿਆ, ਪੂਰਬ ਵੱਲ ਦੀ ਤਾਕੀ ਖੋਲ੍ਹ ਅਰ ਉਸ ਨੇ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, ਬਾਣ ਮਾਰ ਅਰ ਉਸ ਨੇ ਮਾਰਿਆ। ਤਦ ਉਹ ਬੋਲਿਆ, ਯਹੋਵਾਹ ਵੱਲੋਂ ਫਤਹ ਦਾ ਬਾਣ ਸਗੋਂ ਅਰਾਮ ਉੱਤੇ ਫਤਹ ਦਾ ਬਾਣ ਹੈ ਕਿਉਂ ਜੋ ਤੂੰ ਅਫੇਕ ਵਿੱਚ ਅਰਾਮ ਨੂੰ ਐਥੋਂ ਤਾਈਂ ਮਾਰੇਂਗਾ ਭਈ ਉਹ ਦਾ ਨਾਸ ਹੋ ਜਾਵੇਗਾ
੨ ਸਲਾਤੀਨ ਅਧਿਆਇ 13
18 ਤਾਂ ਉਹ ਨੇ ਆਖਿਆ, ਬਾਣਾਂ ਨੂੰ ਲੈ ਸੋ ਉਸ ਨੇ ਲੈ ਲਏ। ਤਦ ਉਹ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, ਧਰਤੀ ਉੱਤੇ ਮਾਰ ਸੋ ਉਸ ਨੇ ਤਿੰਨ ਵਾਰੀ ਮਾਰਿਆ ਤਦ ਠਹਿਰ ਗਿਆ
19 ਫੇਰ ਪਰਮੇਸ਼ੁਰ ਦਾ ਜਨ ਉਸ ਦੇ ਉੱਤੇ ਕ੍ਰੋਧਵਾਨ ਹੋ ਕੇ ਬੋਲਿਆ, ਤੈਨੂੰ ਪੰਜ ਯਾ ਛੇ ਵਾਰੀ ਮਾਰਨਾ ਚਾਹੀਦਾ ਸੀ ਤਾਂ ਤੂੰ ਅਰਾਮ ਨੂੰ ਐਨਾ ਮਾਰਦਾ ਭਈ ਉਹ ਨੂੰ ਨਾਸ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਂਗਾ
20 ਸੋ ਅਲੀਸ਼ਾ ਮਰ ਗਿਆ ਅਰ ਉਨ੍ਹਾਂ ਨੇ ਉਹ ਨੂੰ ਦੱਬ ਦਿੱਤਾ। ਮੋਆਬੀਆਂ ਦੇ ਜੱਥੇ ਸਾਲ ਦੇ ਆਦ ਵਿੱਚ ਦੇਸ ਵਿੱਚ ਆ ਵੜੇ
੨ ਸਲਾਤੀਨ ਅਧਿਆਇ 13
21 ਅਤੇ ਐਉਂ ਹੋਇਆ ਕਿ ਜਦ ਓਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਡਿੱਠਾ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਰ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੋਹਿਆ ਤਾਂ ਉਹ ਟਹਿਕ ਪਿਆ ਅਰ ਆਪਣੇ ਪੈਰਾਂ ਉੱਤੇ ਖਲੋ ਗਿਆ।।
22 ਅਰਾਮ ਦਾ ਰਾਜਾ ਹਜ਼ਾਏਲ ਯਹੋਆਹਾਜ਼ ਦਿਆਂ ਸਾਰਿਆਂ ਦਿਨਾਂ ਵਿੱਚ ਇਸਰਾਏਲ ਨੂੰ ਸਤਾਉਂਦਾ ਰਿਹਾ
23 ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਰ ਉਨ੍ਹਾਂ ਉੱਤੇ ਤਰਸ ਖਾਧਾ ਅਰ ਅਬਰਾਹਾਮ ਅਰ ਇਸਹਾਕ ਅਰ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਨਮਿੱਤ ਉਨ੍ਹਾਂ ਵੱਲ ਮੁੜਿਆ ਅਰ ਅਜੇ ਭੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰੇ ਟਹਾਉਣਾ ਚਾਹੁੰਦਾ ਸੀ
੨ ਸਲਾਤੀਨ ਅਧਿਆਇ 13
24 ਤਦ ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਹ ਦਾ ਪੁੱਤ੍ਰ ਬਨ-ਹਦਦ ਉਹ ਦੇ ਥਾਂ ਰਾਜ ਕਰਨ ਲੱਗਾ
25 ਅਤੇ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥੋਂ ਓਹ ਸ਼ਹਿਰ ਫੇਰ ਖੋਹ ਲਏ ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਜੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਰ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।।