Punjabi ਬਾਈਬਲ
ਹਿਜ਼ ਕੀ ਐਲ total 48 ਅਧਿਆਇ
ਹਿਜ਼ ਕੀ ਐਲ
ਹਿਜ਼ ਕੀ ਐਲ ਅਧਿਆਇ 8
ਹਿਜ਼ ਕੀ ਐਲ ਅਧਿਆਇ 8
1 ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸਾਂ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਮੂਹਰੇ ਬੈਠੇ ਸਨ ਕਿ ਉੱਥੇ ਪ੍ਰਭੁ ਯਹੋਵਾਹ ਦਾ ਹੱਥ ਮੇਰੇ ਉੱਤੇ ਪਿਆ
2 ਮੈਂ ਡਿੱਠਾ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿੱਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੀਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੀਕ ਚਾਨਣ ਦੀ ਚਮਕ ਦਿੱਸੀ ਜਿਹਦਾ ਰੰਗ ਸਿਕਲ ਕੀਤੇ ਹੋਏ ਪਿੱਤਲ ਵਰਗਾ ਸੀ
3 ਅਤੇ ਉਸ ਨੇ ਇੱਕ ਹੱਥ ਜਿਹਾ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਅਤੇ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਜਿੱਥੇ ਅਣਖ ਦੇਵੀ ਦੀ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ ਲੈ ਆਇਆ
ਹਿਜ਼ ਕੀ ਐਲ ਅਧਿਆਇ 8
4 ਅਤੇ ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਸੀ ਉਸ ਦਰਸ਼ਣ ਅਨੁਸਾਰ ਜੋ ਮੈਂ ਉਸ ਮਦਾਨ ਵਿੱਚ ਵੇਖਿਆ ਸੀ
5 ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਆਪਣੀਆਂ ਅੱਖਾਂ ਉੱਤਰ ਵੱਲ ਚੁੱਕ। ਸੋ ਮੈਂ ਉੱਤਰ ਵੱਲ ਆਪਣੀਆਂ ਅੱਖੀਆਂ ਚੁੱਕੀਆਂ, ਤਾਂ ਵੇਖੋ, ਉੱਤਰ ਵੱਲ ਜਗਵੇਦੀ ਦੇ ਦਰਵੱਜੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ
6 ਅਤੇ ਉਸ ਨੇ ਮੈਨੂੰ ਕਿਹਾ, ਹੇ ਆਦਮੀ ਦੇ ਪੁੱਤ੍ਰ! ਤੂੰ ਉਨ੍ਹਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ ਵੱਡੇ ਘਿਣਾਉਣੇ ਕੰਮ ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ ਤਾਂ ਜੋ ਮੈਂ ਆਪਣੇ ਪਵਿੱਤ੍ਰ ਅਸਥਾਨ ਤੋਂ ਦੂਰ ਚੱਲਾ ਜਾਵਾਂ, ਪਰ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ
ਹਿਜ਼ ਕੀ ਐਲ ਅਧਿਆਇ 8
7 ਤਦ ਉਹ ਮੈਨੂੰ ਵੇਹੜੇ ਦੇ ਦਰਵੱਜੇ ਤੇ ਲਿਆਇਆ, ਤਾਂ ਮੈਂ ਡਿੱਠਾ, ਅਤੇ ਵੇਖੋ ਕਿ ਕੰਧ ਦੇ ਵਿੱਚ ਇੱਕ ਛੇਕ ਹੈ
8 ਤਦ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੰਧ ਨੂੰ ਪੁੱਟ, ਅਤੇ ਜਦੋਂ ਮੈਂ ਕੰਧ ਨੂੰ ਪੁੱਟਿਆ ਤਾਂ ਵੇਖੋ ਇੱਕ ਦਰਵੱਜਾ ਸੀ
9 ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ, ਅਤੇ ਜਿਹੜੇ ਕਮੀਣੇ ਘਿਣਾਉਣੇ ਕੰਮ ਓਹ ਇੱਥੇ ਕਰਦੇ ਹਨ ਵੇਖ!
10 ਤਦੋਂ ਮੈਂ ਅੰਦਰ ਜਾਕੇ ਤੱਕਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ ਦੁਆਲੇ ਕੰਧ ਉੱਤੇ ਬਣੇ ਹੋਏ ਹਨ
ਹਿਜ਼ ਕੀ ਐਲ ਅਧਿਆਇ 8
11 ਅਤੇ ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਨ੍ਹਾਂ ਅੱਗੇ ਖਲੋਤੇ ਹਨ ਅਤੇ ਸ਼ਾਫ਼ਨ ਦਾ ਪੁੱਤ੍ਰ ਯਅਜ਼ਨਯਾਹ ਉਨ੍ਹਾਂ ਦੇ ਵਿਚਕਾਰ ਖਲੋਤਾ ਹੈ ਅਤੇ ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਬਖ਼ੂਰ ਦੀ ਸੁਗੰਧੀ ਦਾ ਬੱਦਲ ਉੱਠ ਰਿਹਾ ਹੈ
12 ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਅਨ੍ਹੇਰੇ ਵਿੱਚ ਅਰਥਾਤ ਆਪਣੀ ਆਪਣੀ ਚਿਤ੍ਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨॽ ਕਿਉਂ ਜੋ ਓਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ
ਹਿਜ਼ ਕੀ ਐਲ ਅਧਿਆਇ 8
13 ਅਤੇ ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਜੋ ਓਹ ਕਰਦੇ ਹਨ ਵੇਖੇਂਗਾ।।
14 ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵੱਜੇ ਤੇ ਲੈ ਆਇਆ ਤਾਂ ਵੇਖੋ, ਉੱਥੇ ਤੀਵੀਆਂ ਬੈਠੀਆਂ ਤੰਮੂਜ਼ ਨੂੰ ਰੋ ਰਹੀਆਂ ਹਨ
15 ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ! ਕੀ ਤੂੰ ਏਹ ਵੇਖਿਆ ਹੈॽ ਤੂੰ ਹਾਲਾਂ ਇਨ੍ਹਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ
16 ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵੱਜੇ ਉੱਤੇ ਡੇਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲਗ ਭਗ ਪੰਜੀ ਮਨੁੱਖ ਸਨ, ਜਿਨ੍ਹਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਨ੍ਹਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ
ਹਿਜ਼ ਕੀ ਐਲ ਅਧਿਆਇ 8
17 ਤਦ ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਏਹ ਵੇਖਿਆ ਹੈॽ ਯਹੂਦਾਹ ਦੇ ਘਰਾਣੇ ਦੇ ਅੱਗੇ ਇੱਹ ਨਿੱਕੀ ਜਿਹੀ ਗੱਲ ਹੈ, ਕਿ ਓਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ,ਓਹ ਆਪਣੇ ਨੱਕ ਨਾਲ ਡਾਲੀ ਲਗਾਉਂਦੇ ਹਨ
18 ਸੋ ਮੈਂ ਵੀ ਕਹਿਰ ਨਾਲ ਵਰਤਾਂਗਾ, ਮੇਰੀ ਅੱਖ ਲਿਹਾਜ਼ ਨਾ ਕਰੇਗੀ ਅਤੇ ਮੈਂ ਕਦਾਚਿੱਤ ਤਰਸ ਨਾ ਕਰਾਂਗਾ, ਅਤੇ ਭਾਵੇਂ ਓਹ ਚੀਕ ਚੀਕ ਕੇ ਮੇਰੇ ਕੰਨਾਂ ਤੀਕ ਆਪਣੀ ਪੁਕਾਰ ਪੁਚਾਉਣ ਤਾਂ ਵੀ ਉਨ੍ਹਾਂ ਦੀ ਨਹੀਂ ਸੁਣਾਂਗਾ।।