Punjabi ਬਾਈਬਲ
ਜ਼ਬੂਰ total 150 ਅਧਿਆਇ
ਜ਼ਬੂਰ ਅਧਿਆਇ 100
1 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ,
2 ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
3 ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।
4 ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਜ਼ਬੂਰ ਅਧਿਆਇ 100
5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।