ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋ ਕੇ ਡਿੱਗ ਪਏ
2. ਅਤੇ ਫਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤ੍ਰਾਂ ਦਾ ਡਾਢਾ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕਿਸ਼ੂਆ ਸ਼ਾਊਲ ਦੇ ਪੁੱਤ੍ਰਾਂ ਨੂੰ ਵੱਢ ਸੁੱਟਿਆ
3. ਅਤੇ ਸ਼ਾਊਲ ਉੱਤੇ ਵੱਡੀ ਲੜਾਈ ਵਧ ਗਈ ਅਤੇ ਤੀਰੰਦਾਜ਼ਾਂ ਨੇ ਉਹ ਨੂੰ ਲੱਭਾ ਅਤੇ ਤੀਰੰਦਾਜ਼ਾਂ ਦੇ ਹੱਥੋਂ ਉਹ ਵੱਡਾ ਫੱਟਿਆ ਗਿਆ
4. ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ
5. ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
6. ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਹਾੜੇ ਇਕੱਠੇ ਹੀ ਮਰ ਮਿਟੇ।।
7. ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ
8. ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ਸਤ੍ਰ ਬਸਤ੍ਰ ਲਹੁੰਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਾਹਾੜ ਵਿੱਚ ਡਿੱਗੇ ਲੱਭੇ
9. ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤ੍ਰ ਲਾਹ ਕੇ ਫਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
10. ਸੋ ਉਨ੍ਹਾਂ ਨੇ ਉਹ ਦੇ ਸ਼ਸਤ੍ਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲੋਥ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।।
11. ਜਾਂ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ
12. ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ ਅਤੇ ਸਾਰੀ ਰਾਤ ਤੁਰੇ ਗਏ ਅਤੇ ਬੈਤ-ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਸਣੇ ਉਹ ਦੀ ਲੋਥ ਲਾਹ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ
13. ਤਾਂ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੇ ਯਾਬੇਸ ਵਿੱਚ ਬਲੂਤ ਦੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ।।
Total 31 ਅਧਿਆਇ, Selected ਅਧਿਆਇ 31 / 31
1 ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋ ਕੇ ਡਿੱਗ ਪਏ 2 ਅਤੇ ਫਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤ੍ਰਾਂ ਦਾ ਡਾਢਾ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕਿਸ਼ੂਆ ਸ਼ਾਊਲ ਦੇ ਪੁੱਤ੍ਰਾਂ ਨੂੰ ਵੱਢ ਸੁੱਟਿਆ 3 ਅਤੇ ਸ਼ਾਊਲ ਉੱਤੇ ਵੱਡੀ ਲੜਾਈ ਵਧ ਗਈ ਅਤੇ ਤੀਰੰਦਾਜ਼ਾਂ ਨੇ ਉਹ ਨੂੰ ਲੱਭਾ ਅਤੇ ਤੀਰੰਦਾਜ਼ਾਂ ਦੇ ਹੱਥੋਂ ਉਹ ਵੱਡਾ ਫੱਟਿਆ ਗਿਆ 4 ਤਦ ਸ਼ਾਊਲ ਨੇ ਆਪਣੇ ਸ਼ਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂ ਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹਦੇ ਉੱਤੇ ਡਿੱਗ ਪਿਆ 5 ਅਤੇ ਜਾਂ ਉਹ ਦੇ ਸ਼ਸਤ੍ਰ ਚੁੱਕਣ ਵਾਲੇ ਨੇ ਡਿੱਠਾ ਜੋ ਸ਼ਾਊਲ ਮਰ ਗਿਆ ਹੈਂ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ 6 ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਅਤੇ ਉਹ ਦਾ ਸ਼ਸਤ੍ਰ ਚੁੱਕਣ ਵਾਲਾ ਅਤੇ ਉਹ ਦਾ ਸਾਰਾ ਘਰਾਣਾ ਉਸ ਦਿਹਾੜੇ ਇਕੱਠੇ ਹੀ ਮਰ ਮਿਟੇ।। 7 ਜਾਂ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੀ ਵੱਲ ਸਨ ਅਤੇ ਉਨ੍ਹਾਂ ਨੇ ਜੋ ਯਰਦਨੋਂ ਪਾਰ ਸਨ ਇਹ ਡਿੱਠਾ ਜੋ ਇਸਰਾਏਲ ਦੇ ਲੋਕ ਨੱਠੇ ਅਤੇ ਸ਼ਾਊਲ ਅਰ ਉਹ ਦੇ ਪੁੱਤ੍ਰ ਮੋਏ ਪਏ ਹਨ ਤਾਂ ਓਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫਲਿਸਤੀ ਉਨ੍ਹਾਂ ਵਿੱਚ ਆਣ ਵੱਸੇ 8 ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ਸਤ੍ਰ ਬਸਤ੍ਰ ਲਹੁੰਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਾਹਾੜ ਵਿੱਚ ਡਿੱਗੇ ਲੱਭੇ 9 ਸੋ ਉਨ੍ਹਾਂ ਨੇ ਉਸ ਦਾ ਸਿਰ ਵੱਢ ਸੁੱਟਿਆ ਅਤੇ ਉਹ ਦੇ ਸ਼ਸਤ੍ਰ ਲਾਹ ਕੇ ਫਲਿਸਤੀਆਂ ਦੇ ਦੇਸ ਵਿੱਚ ਘੱਲ ਦਿੱਤੇ ਜੋ ਉਨ੍ਹਾਂ ਦੇਵਤਿਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ 10 ਸੋ ਉਨ੍ਹਾਂ ਨੇ ਉਹ ਦੇ ਸ਼ਸਤ੍ਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੀ ਲੋਥ ਨੂੰ ਬੈਤ-ਸ਼ਾਨ ਦੀ ਕੰਧ ਉੱਤੇ ਟੰਗ ਦਿੱਤਾ।। 11 ਜਾਂ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫਲਿਸਤੀਆਂ ਨੇ ਸ਼ਾਊਲ ਨਾਲ ਐਉਂ ਕੀਤਾ 12 ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ ਅਤੇ ਸਾਰੀ ਰਾਤ ਤੁਰੇ ਗਏ ਅਤੇ ਬੈਤ-ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤ੍ਰਾਂ ਦੀਆਂ ਲੋਥਾਂ ਸਣੇ ਉਹ ਦੀ ਲੋਥ ਲਾਹ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ 13 ਤਾਂ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੇ ਯਾਬੇਸ ਵਿੱਚ ਬਲੂਤ ਦੇ ਬਿਰਛ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੋੜੀ ਵਰਤ ਰੱਖਿਆ।।
Total 31 ਅਧਿਆਇ, Selected ਅਧਿਆਇ 31 / 31
×

Alert

×

Punjabi Letters Keypad References