1. ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈਂ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ
|
3. ਉਹ ਸੁਰਗੋਂ ਘੱਲ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ।। ਸਲਹ।। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
|
4. ਮੇਰੀ ਜਾਨ ਬਬਰ ਸ਼ੇਰਾਂ ਵਿੱਚ ਹੈ, ਮੈਂ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ, ਜਿਨ੍ਹਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਰਸਨਾ ਤਿੱਖੀ ਤਲਵਾਰ ਹੈ।
|
6. ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ ਤਿਆਰ ਕੀਤਾ, ਮੇਰੀ ਜਾਨ ਝੁਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਓਹ ਆਪ ਉਸ ਵਿੱਚ ਡਿੱਗ ਪਏ ਹਨ।। ਸਲਹ।।
|