ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਫੇਰ ਪਰਮੇਸ਼ੁਰ ਨੇ ਨੂਹ ਨੂੰ ਅਰ ਹਰ ਜੰਗਲੀ ਜਾਨਵਰ ਨੂੰ ਅਰ ਹਰ ਡੰਗਰ ਨੂੰ ਜੋ ਉਹ ਦੇ ਨਾਲ ਕਿਸ਼ਤੀ ਵਿੱਚ ਸੀ ਯਾਦ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਵਾਉ ਵਗਾਈ ਅਤੇ ਪਾਣੀ ਘਟਣ ਲਗ ਪਏ
2. ਡੁੰਘਿਆਈ ਦੇ ਸੋਤੇ ਅਰ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਅਕਾਸ਼ੋਂ ਵਰਖਾ ਥੰਮ ਗਈ
3. ਅਤੇ ਪਾਣੀ ਧਰਤੀ ਉੱਤੋਂ ਮੋੜੇ ਪਏ ਜਾਂਦੇ ਸਨ ਅਰ ਡੂਢ ਸੌ ਦਿਨਾਂ ਦੇ ਅੰਤ ਵਿੱਚ ਪਾਣੀ ਲਹਿ ਗਿਆ
4. ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਹਾੜ ਉੱਤੇ ਟਿਕ ਗਈ
5. ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।
6. ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ
7. ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ
8. ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ
9. ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ
10. ਅਤੇ ਉਹ ਨੇ ਸੱਤ ਦਿਨ ਹੋਰ ਠਹਿਰਕੇ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ
11. ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ ਸੋ ਨੂਹ ਨੇ ਜਾਣ ਲਿਆ ਭਈ ਪਾਣੀ ਧਰਤੀ ਉੱਤੋਂ ਘਟ ਗਿਆ ਹੈ
12. ਤਦ ਉਹ ਨੇ ਸੱਤ ਦਿਨ ਹੋਰ ਵੀ ਠਹਿਰਕੇ ਘੁੱਗੀ ਨੂੰ ਫਿਰ ਛਡਿਆ ਅਰ ਉਹ ਮੁੜ ਉਹ ਦੇ ਕੋਲ ਨਾ ਆਈ।।
13. ਤਾਂ ਐਉਂ ਹੋਇਆ ਕਿ ਛੇ ਸੌ ਇੱਕ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ
14. ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਸੁੱਕੀ ਪਈ ਸੀ
15. ਤਦ ਪਰਮੇਸ਼ੁਰ ਨੂਹ ਨਾਲ ਬੋਲਿਆ
16. ਕਿ ਕਿਸ਼ਤੀ ਵਿੱਚੋਂ ਨਿੱਕਲ ਜਾਹ ਤੂੰ ਅਰ ਤੇਰੀ ਤੀਵੀਂ ਅਤੇ ਤੇਰੇ ਪੁੱਤ੍ਰ ਅਰ ਤੇਰੀਆਂ ਨੂਹਾਂ ਵੀ
17. ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਸਰੀਰਾਂ ਵਿੱਚੋਂ ਹੈ ਅਰਥਾਤ ਪੰਛੀ ਅਰ ਡੰਗਰ ਅਰ ਹਰ ਧਰਤੀ ਪੁਰ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂਜੋ ਓਹ ਧਰਤੀ ਉੱਤੇ ਫੈਲਣ ਅਰ ਫ਼ਲਣ ਅਰ ਧਰਤੀ ਪੁਰ ਵਧਣ
18. ਤਦ ਨੂਹ ਅਰ ਉਹ ਦੇ ਪੁੱਤ੍ਰ ਅਰ ਉਹ ਦੀ ਤੀਵੀਂ ਅਰ ਉਹ ਦੀਆਂ ਨੂਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ
19. ਅਤੇ ਹਰ ਜਾਨਵਰ ਅਰ ਹਰ ਘਿੱਸਰਨ ਵਾਲਾ ਅਰ ਹਰ ਪੰਛੀ ਅਰ ਹਰ ਧਰਤੀ ਪੁਰ ਚੱਲਣ ਵਾਲਾ ਆਪੋ ਆਪਣੀ ਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਗਿਆ
20. ਤਾਂ ਨੂਹ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ ਅਤੇ ਸ਼ੁੱਧ ਡੰਗਰਾਂ ਅਰ ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ
21. ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ
22. ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।

Notes

No Verse Added

Total 50 ਅਧਿਆਇ, Selected ਅਧਿਆਇ 8 / 50
ਪੈਦਾਇਸ਼ - 8
1 ਫੇਰ ਪਰਮੇਸ਼ੁਰ ਨੇ ਨੂਹ ਨੂੰ ਅਰ ਹਰ ਜੰਗਲੀ ਜਾਨਵਰ ਨੂੰ ਅਰ ਹਰ ਡੰਗਰ ਨੂੰ ਜੋ ਉਹ ਦੇ ਨਾਲ ਕਿਸ਼ਤੀ ਵਿੱਚ ਸੀ ਯਾਦ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਵਾਉ ਵਗਾਈ ਅਤੇ ਪਾਣੀ ਘਟਣ ਲਗ ਪਏ 2 ਡੁੰਘਿਆਈ ਦੇ ਸੋਤੇ ਅਰ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਅਕਾਸ਼ੋਂ ਵਰਖਾ ਥੰਮ ਗਈ 3 ਅਤੇ ਪਾਣੀ ਧਰਤੀ ਉੱਤੋਂ ਮੋੜੇ ਪਏ ਜਾਂਦੇ ਸਨ ਅਰ ਡੂਢ ਸੌ ਦਿਨਾਂ ਦੇ ਅੰਤ ਵਿੱਚ ਪਾਣੀ ਲਹਿ ਗਿਆ 4 ਕਿਸ਼ਤੀ ਸੱਤਵੇਂ ਮਹੀਨੇ ਦੇ ਸਤਾਰਵੇਂ ਦਿਨ ਅਰਾਰਾਤ ਪਹਾੜ ਉੱਤੇ ਟਿਕ ਗਈ 5 ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।। 6 ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ 7 ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ 8 ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ 9 ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ 10 ਅਤੇ ਉਹ ਨੇ ਸੱਤ ਦਿਨ ਹੋਰ ਠਹਿਰਕੇ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ 11 ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ ਸੋ ਨੂਹ ਨੇ ਜਾਣ ਲਿਆ ਭਈ ਪਾਣੀ ਧਰਤੀ ਉੱਤੋਂ ਘਟ ਗਿਆ ਹੈ 12 ਤਦ ਉਹ ਨੇ ਸੱਤ ਦਿਨ ਹੋਰ ਵੀ ਠਹਿਰਕੇ ਘੁੱਗੀ ਨੂੰ ਫਿਰ ਛਡਿਆ ਅਰ ਉਹ ਮੁੜ ਉਹ ਦੇ ਕੋਲ ਨਾ ਆਈ।। 13 ਤਾਂ ਐਉਂ ਹੋਇਆ ਕਿ ਛੇ ਸੌ ਇੱਕ ਵਰਹੇ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ 14 ਦੂਜੇ ਮਹੀਨੇ ਦੇ ਸਤਾਈਵੇਂ ਦਿਨ ਧਰਤੀ ਸੁੱਕੀ ਪਈ ਸੀ 15 ਤਦ ਪਰਮੇਸ਼ੁਰ ਨੂਹ ਨਾਲ ਬੋਲਿਆ 16 ਕਿ ਕਿਸ਼ਤੀ ਵਿੱਚੋਂ ਨਿੱਕਲ ਜਾਹ ਤੂੰ ਅਰ ਤੇਰੀ ਤੀਵੀਂ ਅਤੇ ਤੇਰੇ ਪੁੱਤ੍ਰ ਅਰ ਤੇਰੀਆਂ ਨੂਹਾਂ ਵੀ 17 ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਸਰੀਰਾਂ ਵਿੱਚੋਂ ਹੈ ਅਰਥਾਤ ਪੰਛੀ ਅਰ ਡੰਗਰ ਅਰ ਹਰ ਧਰਤੀ ਪੁਰ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾਹ ਤਾਂਜੋ ਓਹ ਧਰਤੀ ਉੱਤੇ ਫੈਲਣ ਅਰ ਫ਼ਲਣ ਅਰ ਧਰਤੀ ਪੁਰ ਵਧਣ 18 ਤਦ ਨੂਹ ਅਰ ਉਹ ਦੇ ਪੁੱਤ੍ਰ ਅਰ ਉਹ ਦੀ ਤੀਵੀਂ ਅਰ ਉਹ ਦੀਆਂ ਨੂਹਾਂ ਉਹ ਦੇ ਨਾਲ ਬਾਹਰ ਨਿੱਕਲ ਗਏ 19 ਅਤੇ ਹਰ ਜਾਨਵਰ ਅਰ ਹਰ ਘਿੱਸਰਨ ਵਾਲਾ ਅਰ ਹਰ ਪੰਛੀ ਅਰ ਹਰ ਧਰਤੀ ਪੁਰ ਚੱਲਣ ਵਾਲਾ ਆਪੋ ਆਪਣੀ ਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਗਿਆ 20 ਤਾਂ ਨੂਹ ਨੇ ਇੱਕ ਜਗਵੇਦੀ ਯਹੋਵਾਹ ਲਈ ਬਣਾਈ ਅਤੇ ਸ਼ੁੱਧ ਡੰਗਰਾਂ ਅਰ ਸ਼ੁੱਧ ਪੰਛੀਆਂ ਵਿੱਚੋਂ ਲੈਕੇ ਉਸ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ 21 ਅਤੇ ਯਹੋਵਾਹ ਨੇ ਉਹ ਸੁਗੰਧ ਸੁੰਘੀ ਸੋ ਯਹੋਵਾਹ ਨੇ ਆਪਣੇ ਮਨ ਵਿੱਚ ਆਖਿਆ,ਮੈਂ ਫੇਰ ਕਦੀ ਜ਼ਮੀਨ ਨੂੰ ਆਦਮੀ ਦੇ ਕਾਰਨ ਸਰਾਪ ਨਹੀਂ ਦਿਆਂਗਾ ਭਾਵੇਂ ਆਦਮੀ ਦੇ ਮਨ ਦੀ ਭਾਵਨਾ ਉਸ ਦੀ ਜਵਾਨੀ ਤੋਂ ਬੁਰੀ ਹੀ ਹੈ ਅਤੇ ਮੈਂ ਫੇਰ ਕਦੀ ਸਰਬੱਤ ਜੀਆਂ ਨੂੰ ਨਹੀਂ ਮਾਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ 22 ਧਰਤੀ ਦੇ ਸਾਰੇ ਦਿਨਾਂ ਤੀਕ ਬੀਜਣ ਅਰ ਵੱਢਣ, ਪਾਲਾ ਅਰ ਧੁੱਪ, ਹਾੜੀ ਅਰ ਸਾਉਣੀ ਅਤੇ ਦਿਨ ਰਾਤ ਨਹੀਂ ਮੁੱਕਣਗੇ ।।
Total 50 ਅਧਿਆਇ, Selected ਅਧਿਆਇ 8 / 50
Common Bible Languages
West Indian Languages
×

Alert

×

punjabi Letters Keypad References