ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਾਂ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤ੍ਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤ੍ਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ
2. ਅਹਜ਼ਆਹ ਬਿਆਲੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ
3. ਉਹ ਵੀ ਅਹਾਬ ਤੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
4. ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦਾ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ
5. ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਰਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ
6. ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਜ਼ਰਯਾਹ ਅਹਾਬ ਦੇ ਪੁੱਤ੍ਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬੀਮਾਰ ਸੀ
7. ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪੁੱਜਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤ੍ਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮੇਟਣ ਲਈ ਮੁਕੱਰਰ ਕੀਤਾ ਸੀ
8. ਅਤੇ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਉਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤ੍ਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ
9. ਅਤੇ ਉਹ ਨੇ ਅਹਜ਼ਯਾਹ ਨੂੰ ਢੂੰਡਿਆ ਜਿਹੜਾ ਸਾਮਰਿਆ ਵਿੱਚ ਲੁੱਕਿਆ ਹੋਇਆ ਸੀ ਜੋ ਓਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਓਹ ਆਖਣ ਲੱਗੇ ਕਿ ਏਹ ਯਹੋਸ਼ਾਫ਼ਾਟ ਦਾ ਪੁੱਤ੍ਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।।
10. ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ
11. ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤ੍ਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜੇਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ
12. ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਵਰਹੇ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।।

Notes

No Verse Added

Total 36 ਅਧਿਆਇ, Selected ਅਧਿਆਇ 22 / 36
੨ ਤਵਾਰੀਖ਼ 22:32
1 ਤਾਂ ਯਰੂਸ਼ਲਮ ਦੇ ਵਾਸੀਆਂ ਨੇ ਉਸ ਦੇ ਸਭ ਤੋਂ ਛੋਟੇ ਪੁੱਤ੍ਰ ਅਹਜ਼ਯਾਹ ਨੂੰ ਉਸ ਦੇ ਥਾਂ ਪਾਤਸ਼ਾਹ ਬਣਾਇਆ ਕਿਉਂ ਜੋ ਲੋਕਾਂ ਦੇ ਉਸ ਜੱਥੇ ਨੇ ਜੋ ਅਰਬੀਆਂ ਦੇ ਨਾਲ ਛਾਉਣੀ ਵਿੱਚ ਆਇਆ ਸੀ ਸਾਰੇ ਵੱਡੇ ਪੁੱਤ੍ਰਾਂ ਨੂੰ ਕਤਲ ਕਰ ਦਿੱਤਾ ਸੀ ਸੋ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਹਜ਼ਯਾਹ ਰਾਜ ਕਰਨ ਲੱਗਾ 2 ਅਹਜ਼ਆਹ ਬਿਆਲੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਇੱਕ ਵਰਹਾ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਥਲਯਾਹ ਸੀ ਜੋ ਆਮਰੀ ਦੀ ਧੀ ਸੀ 3 ਉਹ ਵੀ ਅਹਾਬ ਤੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ 4 ਅਤੇ ਉਹ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਜਿਦਾਂ ਅਹਾਬ ਦੇ ਘਰਾਣੇ ਨੇ ਕੀਤੀ ਸੀ ਕਿਉਂ ਜੋ ਉਹ ਦਾ ਪਿਤਾ ਦੇ ਮਰਨ ਦੇ ਮਗਰੋਂ ਉਹ ਦੇ ਉਹੀ ਸਲਾਹਕਾਰ ਸਨ ਜਿਸ ਤੋਂ ਉਹ ਦੀ ਤਬਾਹੀ ਹੋਈ 5 ਅਤੇ ਉਹ ਉਨ੍ਹਾਂ ਦੀ ਸਲਾਹ ਉੱਤੇ ਚੱਲਿਆ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਪੁੱਤ੍ਰ ਯਹੋਰਾਮ ਸਣੇ ਅਰਾਮ ਦੇ ਪਾਤਸ਼ਾਹ ਰਜ਼ਾਏਲ ਨਾਲ ਰਾਮੋਥ-ਗਿਲਆਦ ਵਿੱਚ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ 6 ਅਤੇ ਉਹ ਉਨ੍ਹਾਂ ਫੱਟਾਂ ਦਾ ਇਲਾਜ ਕਰਾਉਣ ਲਈ ਯਿਜ਼ਰਾਏਲ ਵੱਲ ਮੁੜਿਆ ਜਿਹੜੇ ਉਹ ਨੂੰ ਰਾਮਾਹ ਵਿੱਚ ਅਰਾਮ ਦੇ ਪਾਤਸ਼ਾਹ ਹਜ਼ਾਏਲ ਨਾਲ ਲੜਨ ਦੇ ਸਮੇਂ ਉਨ੍ਹਾਂ ਲੋਕਾਂ ਦੇ ਹੱਥੋਂ ਲੱਗੇ ਸਨ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਰਾਮ ਦਾ ਪੁੱਤ੍ਰ ਅਜ਼ਰਯਾਹ ਅਹਾਬ ਦੇ ਪੁੱਤ੍ਰ ਯਹੋਰਾਮ ਨੂੰ ਯਿਜ਼ਰਏਲ ਵਿੱਚ ਤੱਕਣ ਲਈ ਗਿਆ ਕਿਉਂ ਜੋ ਉਹ ਬੀਮਾਰ ਸੀ 7 ਅਤੇ ਅਹਜ਼ਯਾਹ ਦਾ ਨਾਸ ਪਰਮੇਸ਼ੁਰ ਵੱਲੋਂ ਐਉਂ ਹੋਇਆ ਕਿ ਉਹ ਯੋਰਾਮ ਦੇ ਕੋਲ ਗਿਆ ਕਿਉਂ ਜੋ ਜਦ ਉਹ ਪੁੱਜਿਆ ਤਾਂ ਯਹੋਰਾਮ ਦੇ ਸੰਗ ਨਿਮਸ਼ੀ ਦੇ ਪੁੱਤ੍ਰ ਯੇਹੂ ਦੇ ਨਾਲ ਲੜਨ ਲਈ ਗਿਆ ਜਿਹ ਨੂੰ ਯਹੋਵਾਹ ਨੇ ਅਹਾਬ ਦੇ ਘਰਾਣੇ ਨੂੰ ਮੇਟਣ ਲਈ ਮੁਕੱਰਰ ਕੀਤਾ ਸੀ 8 ਅਤੇ ਜਦ ਯੇਹੂ ਅਹਾਬ ਦੇ ਘਰਾਣੇ ਦਾ ਨਿਆਉਂ ਕਰ ਰਿਹਾ ਸੀ ਤਾਂ ਉਸ ਨੇ ਯਹੂਦਾਹ ਦੇ ਸਰਦਾਰਾਂ ਅਤੇ ਅਹਜ਼ਯਾਹ ਦੇ ਭਰਾਵਾਂ ਦੇ ਪੁੱਤ੍ਰਾਂ ਨੂੰ ਅਹਜ਼ਯਾਹ ਦੀ ਸੇਵਾ ਕਰਦਿਆਂ ਵੇਖਿਆ ਤਾਂ ਉਨ੍ਹਾਂ ਨੂੰ ਕਤਲ ਕਰ ਸੁੱਟਿਆ 9 ਅਤੇ ਉਹ ਨੇ ਅਹਜ਼ਯਾਹ ਨੂੰ ਢੂੰਡਿਆ ਜਿਹੜਾ ਸਾਮਰਿਆ ਵਿੱਚ ਲੁੱਕਿਆ ਹੋਇਆ ਸੀ ਜੋ ਓਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਓਹ ਆਖਣ ਲੱਗੇ ਕਿ ਏਹ ਯਹੋਸ਼ਾਫ਼ਾਟ ਦਾ ਪੁੱਤ੍ਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।। 10 ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਯਹੂਦਾਹ ਦੇ ਘਰਾਣੇ ਦੀ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ 11 ਪਰ ਪਾਤਸ਼ਾਹ ਦੀ ਧੀ ਯਹੋਸ਼ਬਥ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੋਰੀ ਲੈ ਗਈ ਅਤੇ ਉਹ ਨੂੰ ਅਤੇ ਉਹ ਦੀ ਦਾਈ ਨੂੰ ਸੌਣ ਵਾਲੀ ਕੋਠੜੀ ਵਿੱਚ ਰੱਖਿਆ ਸੋ ਯਹੋਰਾਮ ਪਾਤਸ਼ਾਹ ਦੀ ਧੀ ਯਹੋਯਾਦਾ ਜਾਜਕ ਦੀ ਇਸਤ੍ਰੀ ਯਹੋਸ਼ਬਥ ਨੇ ਜੋ ਅਹਜ਼ਯਾਹ ਦੀ ਭੈਣ ਸੀ ਉਸ ਨੂੰ ਅਥਲਯਾਹ ਤੋਂ ਅਜੇਹਾ ਲੁਕਾਇਆ ਕਿ ਉਹ ਉਸ ਨੂੰ ਕਤਲ ਨਾ ਕਰ ਸੱਕੀ 12 ਅਤੇ ਉਹ ਉਨ੍ਹਾਂ ਦੇ ਕੋਲ ਪਰਮੇਸ਼ੁਰ ਦੇ ਭਵਨ ਵਿੱਚ ਛੇ ਵਰਹੇ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਸੀ।।
Total 36 ਅਧਿਆਇ, Selected ਅਧਿਆਇ 22 / 36
Common Bible Languages
West Indian Languages
×

Alert

×

punjabi Letters Keypad References