6. ਪਰ ਆਪਣੀਆਂ ਧਰੇਲਾਂ ਦੇ ਪੁੱਤ੍ਰਾਂ ਨੂੰ ਅਬਰਾਹਾਮ ਨੇ ਇਨਾਮ ਦੇਕੇ ਆਪਣੇ ਪੁੱਤ੍ਰ ਇਸਹਾਕ ਦੇ ਕੋਲੋਂ ਪੂਰਬ ਦੀ ਧਰਤੀ ਵਿੱਚ ਚੜ੍ਹਦੀ ਕੂਟ ਨੂੰ ਆਪਣੇ ਜੀਉਂਦੇ ਜੀ ਘੱਲ ਦਿੱਤਾ
|
8. ਅਬਰਾਹਾਮ ਪ੍ਰਾਣ ਤਿਆਗ ਕੇ ਚੰਗੇ ਬਿਰਧ ਪੁਣੇ ਵਿੱਚ ਬੁੱਢਾ ਅਰ ਸਮਾਪੂਰ ਹੋਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ
|
9. ਤਾਂ ਉਸ ਦੇ ਪੁੱਤ੍ਰਾਂ ਇਸਹਾਕ ਅਰ ਇਸਮਾਏਲ ਨੇ ਉਸ ਨੂੰ ਮਕਫੇਲਾਹ ਦੀ ਗੁਫਾ ਵਿੱਚ ਹਿੱਤੀ ਸ਼ੋਹਰ ਦੇ ਪੁੱਤ੍ਰ ਅਫਰੋਨ ਦੀ ਪੈਲੀ ਵਿੱਚ ਜਿਹੜਾ ਮਮਰੇ ਦੇ ਸਾਹਮਣੇ ਹੈ ਦੱਬ ਦਿੱਤਾ
|
10. ਉਸ ਪੈਲੀ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤ੍ਰਾਂ ਤੋਂ ਮੁੱਲ ਲਈ ਸੀ ਉੱਥੇ ਅਬਾਰਾਹਮ ਅਤੇ ਉਸ ਦੀ ਤੀਵੀਂ ਸਾਰਾਹ ਦੱਬੇ ਗਏ ਸਨ
|
11. ਤਾਂ ਐਉਂ ਕਿ ਅਬਾਰਾਹਮ ਦੇ ਮਰਨ ਦੇ ਪਿੱਛੋਂ ਪਰਮੇਸ਼ੁਰ ਨੇ ਉਸ ਦੇ ਪੁੱਤ੍ਰ ਇਸਹਾਕ ਨੂੰ ਬਰਕਤ ਦਿੱਤੀ ਅਰ ਇਸਹਾਕ ਬਏਰ-ਲਹੀ-ਰੋਈ ਕੋਲ ਜਾ ਟਿਕਿਆ।।
|
12. ਅਬਰਾਹਾਮ ਦੇ ਪੁੱਤ੍ਰ ਇਸਮਾਏਲ ਦੀ ਇਹ ਕੁਲ ਪੱਤ੍ਰੀ ਹੈ ਜਿਸ ਨੂੰ ਸਾਰਾਹ ਦੀ ਗੋੱਲੀ ਹਾਜਰਾ ਮਿਸਰੀ ਨੇ ਅਬਰਾਹਾਮ ਲਈ ਜਣਿਆ
|
13. ਏਹ ਇਸਮਾਏਲ ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੀ ਕੁਲਪੱਤ੍ਰੀ ਦੇ ਨਾਮਾਂ ਦੇ ਅਨੁਸਾਰ। ਇਸਮਾਏਲ ਦੇ ਪਲੌਠੀ ਦਾ ਨਬਾਯੋਤ ਅਰ ਕੇਦਾਰ ਅਰ ਅਦਬਏਲ ਅਰ ਮਿਬਸਾਮ ਸਨ
|
16. ਏਹ ਇਸਮਾਏਲ ਦੇ ਪੁੱਤ੍ਰ ਸਨ ਅਰ ਏਹ ਉਨ੍ਹਾਂ ਦੇ ਨਾਉਂ ਉਨ੍ਹਾਂ ਦੇ ਪਿੰਡਾਂ ਅਰ ਉਨ੍ਹਾਂ ਦੀਆਂ ਗੜ੍ਹੀਆਂ ਦੇ ਅਨੁਸਾਰ ਹਨ ਅਰਥਾਤ ਬਾਰਾਂ ਸਰਦਾਰ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਸਨ
|
17. ਏਹ ਇਸ਼ਮਾਏਲ ਦੇ ਜੀਵਨ ਦੇ ਵਰਹੇ ਇੱਕ ਸੌ ਸੈਂਤੀ ਸਨ ਤਾਂ ਉਹ ਪ੍ਰਾਣ ਤਿਆਗਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ
|
18. ਓਹ ਹਵੀਲਾਹ ਤੋਂ ਲੈਕੇ ਸ਼ੁਰ ਤੀਕ ਜਿਹੜਾ ਤੇਰੇ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਨਮੁਖ ਹੈ ਵੱਸਦੇ ਸਨ ਅਰ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਟਿਕੇ ਰਹੇ।।
|
20. ਅਤੇ ਇਸਹਾਕ ਚਾਲੀਆਂ ਵਰਿਹਾਂ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ ਜਿਹੜੀ ਬਥੂਏਲ ਪਦਨ ਅਰਾਮ ਦੇ ਅਰਾਮੀ ਦੀ ਧੀ ਅਰ ਲਾਬਾਨ ਅਰਾਮੀ ਦੀ ਭੈਣ ਸੀ
|
21. ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ
|
22. ਅਰ ਉਹ ਦੇ ਵਿੱਚ ਬੱਚੇ ਇੱਕ ਦੂਜੇ ਨਾਲ ਘੁਲਦੇ ਸਨ ਅਤੇ ਉਸ ਆਖਿਆ, ਜੇਕਰ ਏਹ ਐਉਂ ਹੈ ਤਾਂ ਮੈਂ ਅਜਿਹੀ ਕਿਉਂ ਹਾਂ? ਅਤੇ ਉਹ ਯਹੋਵਾਹ ਕੋਲੋਂ ਪੁੱਛਣ ਗਈ
|
23. ਤਾਂ ਯਹੋਵਾਹ ਉਹ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਰ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਰ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਟਹਿਲ ਕਰੇਗਾ।।
|
26. ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ
|
27. ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ
|
28. ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂਜੋ ਉਹ ਸ਼ਿਕਾਰ ਉਹ ਦੇ ਮੂੰਹ ਪਾਉਂਦਾ ਸੀ ਪਰ ਰਿਬਕਾ ਯਾਕੂਬ ਨੂੰ ਪਿਆਰ ਕਰਦੀ ਸੀ
|
30. ਅਤੇ ਏਸਾਓ ਨੇ ਯਾਕੂਬ ਨੂੰ ਆਖਿਆ ਏਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਦਿਹ ਕਿਉਂਜੋ ਮੈਂ ਥੱਕਿਆ ਹੋਇਆ ਹਾਂ। ਏਸੇ ਕਾਰਨ ਉਸ ਦਾ ਨਾਉਂ ਅਦੋਮ ਪੈ ਗਿਆ
|
33. ਤਾਂ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸੌਂਹ ਖਾਹ ਤਾਂ ਓਸ ਸੌਂਹ ਖਾਧੀ ਅਰ ਆਪਣੇ ਜੇਠੇ ਹੋਣ ਦਾ ਹੱਕ ਯਾਕੂਬ ਕੋਲ ਬੇਚ ਦਿੱਤਾ
|
34. ਤਾਂ ਯਾਕੂਬ ਨੇ ਏਸਾਓ ਨੂੰ ਰੋਟੀ ਅਰ ਦਾਲ ਦਿੱਤੀ ਅਰ ਉਸ ਨੇ ਖਾਧਾ ਪੀਤਾ ਅਤੇ ਉੱਠਕੇ ਆਪਣੇ ਰਾਹ ਪਿਆ। ਐਉਂ ਏਸਾਓ ਨੇ ਆਪਣੇ ਜੇਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।।
|