2. ਤੁਸੀਂ ਜਾਣਦੇ ਹੋ ਭਈ ਜਦ ਤੁਸੀਂ ਪਰਾਈ ਕੌਮ ਵਾਲੇ ਸਾਓ ਤਦ ਗੂੰਗੀਆਂ ਮੂਰਤੀਆਂ ਦੀ ਵੱਲ ਜਿਵੇਂ ਤੋਰੇ ਜਾਂਦੇ ਤਿਵੇਂ ਤੁਰਦੇ ਸਾਓ
|
3. ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, ਯਿਸੂ ਸਰਾਪਤ ਹੈ, ਨਾ ਕੋਈ ਕਹਿ ਸੱਕਦਾ ਹੈ, ਯਿਸੂ ਪ੍ਰਭੁ ਹੈ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।
|
10. ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ ਅਤੇ ਹੋਰ ਕਿਸੇ ਨੂੰ ਅਗੰਮ ਵਾਕ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ ਅਤੇ ਹੋਰ ਨੂੰ ਅਨੇਕ ਪਰਕਾਰ ਦੀਆਂ ਭਾਸ਼ਾ ਅਤੇ ਹੋਰ ਕਿਸੇ ਨੂੰ ਭਾਸ਼ਾਂ ਦਾ ਅਰਥ ਕਰਨਾ
|
11. ਪਰ ਉਹ ਇੱਕੋ ਆਤਮਾ ਇਹ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ ਇੱਕ ਕਰਕੇ ਵੰਡ ਦਿੰਦਾ ਹੈ।।
|
12. ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਰਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ
|
13. ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ
|
21. ਅੱਖ ਹੱਥ ਨੂੰ ਨਹੀਂ ਆਖ ਸੱਕਦੀ ਭਈ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰਾਂ ਨੂੰ ਭਈ ਮੈਨੂੰ ਤੁਹਾਡੀ ਕੋਈ ਲੋੜ ਨਹੀਂ ਹੈ
|
23. ਅਤੇ ਸਰੀਰ ਦਿਆਂ ਜਿੰਨ੍ਹਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵਧਕੇ ਆਦਰ ਕਰਦੇ ਹਾਂ ਅਤੇ ਸਾਡੇ ਕੁਸੋਹਣੇ ਅੰਗ ਬਹੁਤ ਵਧਕੇ ਸੋਹਣੇ ਹੋ ਜਾਂਦੇ ਹਨ
|
24. ਪਰ ਸਾਡੇ ਸੋਹਣੇ ਅੰਗਾਂ ਨੂੰ ਕੋਈ ਲੋੜ ਨਹੀਂ ਪਰੰਤੂ ਜਿਹੜੇ ਅੰਗ ਨੂੰ ਕੁੱਝ ਘਾਟਾ ਸੀ ਉਹ ਨੂੰ ਪਰਮੇਸ਼ੁਰ ਨੇ ਹੋਰ ਵੀ ਵਧੀਕ ਆਦਰ ਦੇ ਕੇ ਸਰੀਰ ਨੂੰ ਜੋੜਿਆ ਹੈ
|
26. ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਅੰਗ ਉਹ ਦੇ ਨਾਲ ਅਨੰਦ ਹੁੰਦੇ ਹਨ
|
28. ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ
|
30. ਕੀ ਸਭਨਾਂ ਨੂੰ ਨਰੋਇਆ ਕਰਨ ਦੀਆਂ ਦਾਤਾਂ ਮਿਲੀਆ ਹਨ? ਕੀ ਸਾਰੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਦੇ ਹਨ? ਕੀ ਸਾਰੇ ਅਰਥ ਕਰਦੇ ਹਨ?
|