1. ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ
|
2. ਅਤੇ ਉਹ ਨਦਾਨਾਂ ਅਤੇ ਭੁੱਲਿਆਂ ਹੋਇਆਂ ਦੇ ਨਾਲ ਨਰਮੀ ਕਰ ਸੱਕਦਾ ਹੈ ਕਿਉਂ ਜੋ ਉਹ ਆਪ ਵੀ ਦੁਰਬਲਤਾਈ ਵਿੱਚ ਘੇਰਿਆ ਹੋਇਆ ਹੈ
|
5. ਏਸੇ ਤਰਾਂ ਮਸੀਹ ਨੇ ਵੀ ਆਪਣੇ ਆਪ ਨੂੰ ਨਹੀਂ ਵਡਿਆਇਆ ਜੋ ਪਰਧਾਨ ਜਾਜਕ ਬਣੇ ਸਗੋਂ ਉਸ ਨੇ ਜਿਨ ਉਹ ਨੂੰ ਆਖਿਆ, — ਤੂੰ ਮੇਰਾ ਪੁੱਤ੍ਰ ਹੈਂ, ਮੈਂ ਅੱਜ ਤੈਨੂੰ ਜਨਮ ਦੁਆਇਆ ਹੈ ।।
|
7. ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ
|
12. ਕਿਉਂ ਜੋ ਚਿਰ ਹੋਣ ਕਰਕੇ ਤੁਹਾਨੂੰ ਉਪਦੇਸ਼ਕ ਹੋਣਾ ਚਾਹੀਦਾ ਸੀ ਪਰ ਤੁਹਾਨੂੰ ਲੋੜ ਹੈ ਭਈ ਕੋਈ ਤੁਹਾਨੂੰ ਪਰਮੇਸ਼ੁਰ ਦੀ ਬਾਣੀ ਦੇ ਮੂਲ ਮੰਤਰਾਂ ਦਾ ਮੁੱਢ ਫੇਰ ਸਿਖਾਵੇ ਅਤੇ ਤੁਸੀਂ ਅਜੇਹੇ ਬਣ ਗਏ ਹੋ ਜੋ ਤੁਹਾਨੂੰ ਅੰਨ ਦੀ ਨਹੀਂ ਸਗੋਂ ਦੁੱਧ ਦੀ ਲੋੜ ਪਈ ਹੋਈ ਹੈ!
|
14. ਪਰ ਅੰਨ ਸਿਆਣਿਆਂ ਲਈ ਹੈ ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਭਲੇ ਬੁਰੇ ਦੀ ਜਾਚ ਕਰਨ ਨੂੰ ਅਭਿਆਸ ਨਾਲ ਸਾਧੀਆਂ ਹੋਈਆਂ ਹਨ।।
|