3. ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ
|
5. ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ
|
17. ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਸੱਭੋ ਚੌਦਾਂ ਪੀਹੜੀਆਂ ਹਨ ਅਤੇ ਦਾਊਦ ਤੋਂ ਲੈਕੇ ਬਾਬੁਲ ਨੂੰ ਉੱਠ ਜਾਣ ਤੀਕਰ ਚੌਦਾਂ ਪੀਹੜੀਆਂ ਹਨ ਅਤੇ ਬਾਬੁਲ ਨੂੰ ਉੱਠ ਜਾਣ ਤੋਂ ਲੈਕੇ ਮਸੀਹ ਤੀਕਰ ਚੌਂਦਾ ਪੀਹੜੀਆਂ ਹਨ।।
|
18. ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ
|
19. ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ
|
20. ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
|
21. ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ
|
23. ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, ਪਰਮੇਸ਼ੁਰ ਅਸਾਡੇ ਸੰਗ
|
24. ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ
|