ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਤਦੋਂ ਮੈਂ ਡਿੱਠਾ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ ਇੱਕ ਵਸਤੁ ਨੀਲਮ ਜਹੀ ਦਿੱਸੀ ਅਤੇ ਉਸ ਦੀ ਬਨਾਉਟ ਸਿੰਘਾਸਣ ਵਰਗੀ ਸੀ
2. ਅਤੇ ਉਹ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ ਆਖਿਆ ਕਿ ਉਨ੍ਹਾਂ ਘੁਮੰਣ ਵਾਲੇ ਪਹੀਆਂ ਦੇ ਅੰਦਰ ਜਾਹ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇਹ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ
3. ਜਦੋਂ ਉਹ ਮਨੁੱਖ ਅੰਦਰ ਗਿਆ ਤਦੋਂ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ
4. ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋਕੇ ਭਵਨ ਦੀ ਸਰਦਲ ਤੇ ਆਇਆ ਅਤੇ ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ਼ ਦੇ ਚਾਨਣ ਨਾਲ ਭਰ ਗਿਆ
5. ਤਾਂ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੀਕਰ ਸੁਣੀ ਜਾਂਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਜਦੋਂ ਉਹ ਬਚਨ ਕਰਦਾ ਹੈ
6. ਅਤੇ ਐਉਂ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਕੀਤਾ ਹੈ, ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਖਲੋਤਾ
7. ਅਤੇ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈਕੇ ਬਾਹਰ ਤੁਰ ਗਿਆ
8. ਅਤੇ ਕਰੂਬੀਆਂ ਦੇ ਵਿਚਾਲੇ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਵਰਗਾ ਰੂਪ ਦਿੱਸਿਆ।।
9. ਮੈਂ ਡਿੱਠਾ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਇੱਕ ਪਹੀਆ ਅਤੇ ਦੂਜੇ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਨ੍ਹਾਂ ਪਹੀਆਂ ਪਹੀਏ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਙੁ ਸੀ
10. ਅਤੇ ਉਨ੍ਹਾਂ ਦਾ ਰੂਪ ਇੱਕੋ ਜਿਹਾ ਸੀ, ਜਿਦਾਂ ਪਹੀਆ ਪਹੀਏ ਦੇ ਅੰਦਰ ਹੋਵੇ
11. ਜਦੋਂ ਓਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਓਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਸਿਰ ਦਾ ਰੌਂ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ ਪਿੱਛੇ ਜਾਂਦੇ ਸਨ। ਓਹ ਤੁਰਦਿਆਂ ਹੋਇਆਂ ਮੁੜਦੇ ਨਾ ਸਨ
12. ਅਤੇ ਉਨ੍ਹਾਂ ਦੇ ਸਾਰੇ ਪਿੰਡੇ, ਪਿੱਠ, ਹੱਥਾਂ, ਖੰਭਾਂ ਅਤੇ ਉਨ੍ਹਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਨ੍ਹਾਂ ਚਹੂੰਆਂ ਪਹੀਆਂ ਵਿੱਚ
13. ਇਨ੍ਹਾਂ ਪਹੀਆਂ ਨੂੰ ਮੇਰੇ ਸੁਣਦਿਆਂ ਘੁੰਮਣ ਵਾਲੇ ਪਹੀਏ ਆਖਿਆ ਗਿਆ
14. ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ
15. ਅਤੇ ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ ਜਿਹੜਾ ਮੈਂ ਕਿਬਾਰ ਨਹਿਰ ਦੇ ਕੋਲ ਵੇਖਿਆ ਸੀ
16. ਅਤੇ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ ਤਾਂ ਓਹ ਪਹੀਏ ਉਨ੍ਹਾਂ ਨਾਲੋਂ ਮੁੜਦੇ ਨਹੀਂ ਸਨ
17. ਜਦੋਂ ਓਹ ਖਲੋਂਦੇ ਸਨ ਤਾਂ ਏਹ ਵੀ ਖਲੋਂਦੇ ਸਨ ਅਤੇ ਜਦ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਏਹ ਵੀ ਉਨ੍ਹਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ ਕਿਉਂ ਜੋ ਜੰਤੂ ਦਾ ਆਤਮਾ ਉਨ੍ਹਾਂ ਵਿੱਚ ਸੀ
18. ਅਤੇ ਯਹੋਵਾਹ ਦਾ ਤੇਜ ਘਰ ਦੀ ਸਰਦਲ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆਕੇ ਖਲੋ ਗਿਆ
19. ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਅਤੇ ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚੱਲੇ ਗਏ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਸਨ ਅਤੇ ਓਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵੱਜੇ ਉੱਤੇ ਖਲੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਉੱਤੇ ਸੀ
20. ਇਹ ਉਹ ਜੰਤੂ ਹੈ ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ
21. ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਨ੍ਹਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ
22. ਰਹੀ ਉਨ੍ਹਾਂ ਦੇ ਚਿਹਰਿਆਂ ਦਾ ਰੂਪ — ਏਹ ਉਹੀ ਚਿਹਰੇ ਸਨ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਨ੍ਹਾਂ ਦਾ ਰੂਪ ਅਤੇ ਓਹ ਆਪ। ਓਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।।
Total 48 ਅਧਿਆਇ, Selected ਅਧਿਆਇ 10 / 48
1 ਤਦੋਂ ਮੈਂ ਡਿੱਠਾ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ ਇੱਕ ਵਸਤੁ ਨੀਲਮ ਜਹੀ ਦਿੱਸੀ ਅਤੇ ਉਸ ਦੀ ਬਨਾਉਟ ਸਿੰਘਾਸਣ ਵਰਗੀ ਸੀ 2 ਅਤੇ ਉਹ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ ਆਖਿਆ ਕਿ ਉਨ੍ਹਾਂ ਘੁਮੰਣ ਵਾਲੇ ਪਹੀਆਂ ਦੇ ਅੰਦਰ ਜਾਹ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇਹ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ 3 ਜਦੋਂ ਉਹ ਮਨੁੱਖ ਅੰਦਰ ਗਿਆ ਤਦੋਂ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ 4 ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋਕੇ ਭਵਨ ਦੀ ਸਰਦਲ ਤੇ ਆਇਆ ਅਤੇ ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ਼ ਦੇ ਚਾਨਣ ਨਾਲ ਭਰ ਗਿਆ 5 ਤਾਂ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੀਕਰ ਸੁਣੀ ਜਾਂਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਜਦੋਂ ਉਹ ਬਚਨ ਕਰਦਾ ਹੈ 6 ਅਤੇ ਐਉਂ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਨ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਕੀਤਾ ਹੈ, ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਖਲੋਤਾ 7 ਅਤੇ ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈਕੇ ਬਾਹਰ ਤੁਰ ਗਿਆ 8 ਅਤੇ ਕਰੂਬੀਆਂ ਦੇ ਵਿਚਾਲੇ ਉਨ੍ਹਾਂ ਦੇ ਖੰਭਾਂ ਦੇ ਹੇਠਾਂ ਆਦਮੀ ਦੇ ਹੱਥ ਵਰਗਾ ਰੂਪ ਦਿੱਸਿਆ।। 9 ਮੈਂ ਡਿੱਠਾ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਇੱਕ ਪਹੀਆ ਅਤੇ ਦੂਜੇ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਨ੍ਹਾਂ ਪਹੀਆਂ ਪਹੀਏ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਙੁ ਸੀ 10 ਅਤੇ ਉਨ੍ਹਾਂ ਦਾ ਰੂਪ ਇੱਕੋ ਜਿਹਾ ਸੀ, ਜਿਦਾਂ ਪਹੀਆ ਪਹੀਏ ਦੇ ਅੰਦਰ ਹੋਵੇ 11 ਜਦੋਂ ਓਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਓਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਸਿਰ ਦਾ ਰੌਂ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ ਪਿੱਛੇ ਜਾਂਦੇ ਸਨ। ਓਹ ਤੁਰਦਿਆਂ ਹੋਇਆਂ ਮੁੜਦੇ ਨਾ ਸਨ 12 ਅਤੇ ਉਨ੍ਹਾਂ ਦੇ ਸਾਰੇ ਪਿੰਡੇ, ਪਿੱਠ, ਹੱਥਾਂ, ਖੰਭਾਂ ਅਤੇ ਉਨ੍ਹਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਨ੍ਹਾਂ ਚਹੂੰਆਂ ਪਹੀਆਂ ਵਿੱਚ 13 ਇਨ੍ਹਾਂ ਪਹੀਆਂ ਨੂੰ ਮੇਰੇ ਸੁਣਦਿਆਂ ਘੁੰਮਣ ਵਾਲੇ ਪਹੀਏ ਆਖਿਆ ਗਿਆ 14 ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ 15 ਅਤੇ ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ ਜਿਹੜਾ ਮੈਂ ਕਿਬਾਰ ਨਹਿਰ ਦੇ ਕੋਲ ਵੇਖਿਆ ਸੀ 16 ਅਤੇ ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਨ੍ਹਾਂ ਦੇ ਨਾਲ ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ ਤਾਂ ਓਹ ਪਹੀਏ ਉਨ੍ਹਾਂ ਨਾਲੋਂ ਮੁੜਦੇ ਨਹੀਂ ਸਨ 17 ਜਦੋਂ ਓਹ ਖਲੋਂਦੇ ਸਨ ਤਾਂ ਏਹ ਵੀ ਖਲੋਂਦੇ ਸਨ ਅਤੇ ਜਦ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਏਹ ਵੀ ਉਨ੍ਹਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ ਕਿਉਂ ਜੋ ਜੰਤੂ ਦਾ ਆਤਮਾ ਉਨ੍ਹਾਂ ਵਿੱਚ ਸੀ 18 ਅਤੇ ਯਹੋਵਾਹ ਦਾ ਤੇਜ ਘਰ ਦੀ ਸਰਦਲ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆਕੇ ਖਲੋ ਗਿਆ 19 ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਅਤੇ ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚੱਲੇ ਗਏ ਅਤੇ ਪਹੀਏ ਉਨ੍ਹਾਂ ਦੇ ਨਾਲ ਨਾਲ ਸਨ ਅਤੇ ਓਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵੱਜੇ ਉੱਤੇ ਖਲੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਤਾਹਾਂ ਉਨ੍ਹਾਂ ਉੱਤੇ ਸੀ 20 ਇਹ ਉਹ ਜੰਤੂ ਹੈ ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਿਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ 21 ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਨ੍ਹਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ 22 ਰਹੀ ਉਨ੍ਹਾਂ ਦੇ ਚਿਹਰਿਆਂ ਦਾ ਰੂਪ — ਏਹ ਉਹੀ ਚਿਹਰੇ ਸਨ ਜੋ ਮੈਂ ਕਿਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਨ੍ਹਾਂ ਦਾ ਰੂਪ ਅਤੇ ਓਹ ਆਪ। ਓਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।।
Total 48 ਅਧਿਆਇ, Selected ਅਧਿਆਇ 10 / 48
×

Alert

×

Punjabi Letters Keypad References