2. ਅਰ ਪਰਧਾਨ ਜਾਜਕ ਅਤੇ ਗ੍ਰੰਥੀ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਨੂੰ ਕਿੱਕੁਰ ਜਾਨੋਂ ਮਾਰੀਏॽ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ।।
|
4. ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ
|
10. ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ ਜਾਂ ਤੁਸੀਂ ਸ਼ਹਿਰ ਵਿੱਚ ਵੜੋਗੇ ਤਾਂ ਇੱਕ ਮਨੁੱਖ ਪਾਣੀ ਦਾ ਘੜਾ ਚੁੱਕਿਆ ਤੁਹਾਨੂੰ ਮਿਲੇਗਾ। ਉਹ ਜਿਸ ਘਰ ਵਿੱਚ ਜਾਵੇ ਉਹ ਦੇ ਮਗਰ ਜਾਇਓ
|
11. ਅਤੇ ਘਰ ਦੇ ਮਾਲਕ ਨੂੰ ਕਹਿਓ ਭਈ ਗੁਰੂ ਜੀ ਤੈਨੂੰ ਆਖਦਾ ਹੈ, ਉਹ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਸਣੇ ਪਸਾਹ ਖਾਵਾਂॽ
|
15. ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ
|
16. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਇਹ ਨੂੰ ਨਾ ਖਾਵਾਂਗਾ ਜਦ ਤੀਕੁਰ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ
|
18. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਏਦੋਂ ਅੱਗੇ ਮੈਂ ਦਾਖ ਰਸ ਕਦੇ ਨਾ ਪੀਆਂਗਾ ਜਦ ਤੀਕੁਰ ਪਰਮੇਸ਼ੁਰ ਦਾ ਰਾਜ ਨਾ ਆਵੇ
|
19. ਤਾਂ ਉਸ ਨੇ ਰੋਟੀ ਲਈ ਅਤੇ ਸ਼ੁਕਰ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸ਼ਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ
|
20. ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
|
22. ਕਿਉਂ ਜੋ ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਠਹਿਰਾਇਆ ਹੋਇਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਉਹ ਫੜਵਾਇਆ ਜਾਂਦਾ ਹੈ!
|
25. ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ
|
26. ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ
|
27. ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈॽ ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈॽ ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ
|
30. ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਖਾਓ ਪੀਓ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ
|
32. ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਨਿਹਚਾ ਜਾਂਦੀ ਨਾ ਰਹੇ ਅਰ ਜਾਂ ਤੂੰ ਮੁੜੇਂ ਤਾਂ ਆਪਣਿਆਂ ਭਾਈਆਂ ਨੂੰ ਤਕੜੇ ਕਰੀਂ
|
34. ਉਹ ਨੇ ਕਿਹਾ, ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕੜ ਬਾਂਗ ਨਾ ਦੇਵੇਗਾ ਜਦ ਤੀਕਰ ਤੂੰ ਤਿੰਨ ਵਾਰੀ ਮੁੱਕਰ ਕੇ ਨਾ ਕਹੇਂ ਭਈ ਮੈਂ ਉਹ ਨੂੰ ਨਹੀਂ ਜਾਣਦਾ।।
|
35. ਉਸ ਨੇ ਉਨ੍ਹਾਂ ਨੂੰ ਆਖਿਆ, ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨਾ ਘੱਲਿਆ ਤਦ ਤੁਹਾਨੂੰ ਕਾਸੇ ਦੀ ਥੁੜ ਤਾਂ ਨਹੀਂ ਸੀॽ ਓਹ ਬੋਲੇ, ਕਾਸੇ ਦੀ ਨਹੀਂ
|
36. ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਹ ਦੇ ਕੋਲ ਬਟੂਆ ਹੋਵੇ ਸੋ ਲਵੇ ਅਰ ਇਸੇ ਤਰਾਂ ਝੋਲਾ ਵੀ ਅਤੇ ਜਿਹ ਦੇ ਕੋਲ ਤਲਵਾਰ ਨਾ ਹੋਵੇ ਸੋ ਆਪਣਾ ਲੀੜਾ ਵੇਚ ਕੇ ਮੁੱਲ ਲਵੇ
|
37. ਮੈਂ ਤੁਹਾਨੂੰ ਆਖਦਾ ਹਾਂ ਕਿ ਇਹ ਜੋ ਲਿਖਿਆ ਹੋਇਆ ਹੈ ਭਈ ਉਹ ਬੁਰਿਆਰਾਂ ਵਿੱਚ ਗਿਣਿਆ ਗਿਆ ਸੋ ਮੇਰੇ ਹੱਕ ਵਿੱਚ ਉਹ ਦਾ ਸੰਪੂਰਨ ਹੋਣਾ ਜਰੂਰ ਹੈ ਕਿਉਂਕਿ ਜੋ ਕੁਝ ਮੇਰੇ ਵਿਖੇ ਹੈ ਸੋ ਉਹ ਨੇ ਪੂਰਾ ਹੋਣਾ ਹੀ ਹੈ
|
44. ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ
|
47. ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਣਾ ਜੋ ਯਹੂਦਾ ਕਰਕੇ ਸੱਦੀਦਾ ਹੈ ਉਨ੍ਹਾਂ ਦੇ ਅੱਗੇ ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਜੋ ਉਹ ਨੂੰ ਚੁੰਮੇ
|
52. ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ
|
53. ਜਾਂ ਮੈਂ ਰੋਜ ਤੁਹਾਡੇ ਕੋਲ ਹੈਕਲ ਵਿੱਚ ਹੁੰਦਾ ਸਾਂ ਤਾਂ ਤੁਸਾਂ ਮੇਰੇ ਉੱਤੇ ਹੱਥ ਨਾ ਪਾਏ ਪਰ ਇਹ ਤੁਹਾਡੀ ਘੜੀ ਅਤੇ ਅਨ੍ਹੇਰੇ ਦਾ ਇਖ਼ਤਿਆਰ ਹੈ।।
|
54. ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਪਿੱਛੇ ਤੁਰਿ ਆਇਆ
|
56. ਇੱਕ ਗੋੱਲੀ ਨੇ ਉਹ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਉਹ ਨੂੰ ਧਿਆਨ ਨਾਲ ਵੇਖ ਕੇ ਬੋਲੀ, ਇਹ ਭੀ ਉਹ ਦੇ ਨਾਲ ਸੀ
|
58. ਜ਼ਰਾਕੁ ਪਿੱਛੋਂ ਕਿਸੇ ਹੋਰ ਨੇ ਉਹ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਂ ਨਹੀਂ ਹਾਂ!
|
60. ਪਰ ਪਤਰਸ ਨੇ ਆਖਿਆ, ਸ਼ਖ਼ਸ਼ਾ ਮੈਨੂੰ ਪਤਾ ਨਹੀਂ ਭਈ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਝੱਟ ਕੁੱਕੜ ਨੇ ਬਾਂਗ ਦਿੱਤੀ
|
61. ਤਾਂ ਪ੍ਰਭੁ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੁ ਦੀ ਗੱਲ ਚੇਤੇ ਆਈ ਜੋ ਉਸ ਨੇ ਉਹ ਨੂੰ ਕਹੀ ਸੀ ਭਈ ਅੱਜ ਕੁੱਕੜ ਦੇ ਬਾਂਗ ਦੇਣ ਤੋਂ ਅੱਗੇ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ
|
64. ਅਤੇ ਉਨ੍ਹਾਂ ਉਸ ਦੀਆਂ ਅੱਖੀਆਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਅਗੰਮ ਗਿਆਨ ਨਾਲ ਦੱਸ ਭਈ ਤੈਨੂੰ ਕਿਹ ਨੇ ਮਾਰਿਆॽ
|
66. ਜਾਂ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਪਰਧਾਨ ਜਾਜਕ ਅਰ ਗ੍ਰੰਥੀ ਇਕੱਠੇ ਹੋ ਕੇ ਉਹ ਨੂੰ ਆਪਣੀ ਮਹਾਸਭਾ ਵਿੱਚ ਲੈ ਗਏ ਅਤੇ ਬੋਲੇ,
|
67. ਜੇ ਤੂੰ ਮਸੀਹ ਹੈਂ ਤਾਂ ਸਾਨੂੰ ਦੱਸ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਜੇ ਮੈਂ ਤੁਹਾਨੂੰ ਦੱਸਾਂ ਤੁਸੀਂ ਪਰਤੀਤ ਕਦੇ ਨਾ ਕਰੋਗੇ
|
70. ਤਦ ਉਨ੍ਹਾਂ ਸਭਨਾਂ ਆਖਿਆ, ਭਲਾ, ਫੇਰ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂॽ ਉਸ ਨੇ ਉਨ੍ਹਾਂ ਨੂੰ ਆਖਿਆ, ਸਤ ਬਚਨ, ਮੈਂ ਉਹੋ ਹਾਂ
|