ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ
2. ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ
3. ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ
4. ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ
5. ਓਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰ ਤੋਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ
6. ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।
7. ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ
8. ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ
9. ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ
10. ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ
11. ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ
12. ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ । ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ
13. ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ
14. ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ
15. ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ
16. ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
17. ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ
18. ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ
19. ਅਸੀਂ ਪ੍ਰੇਮ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ
20. ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ
21. ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।

Notes

No Verse Added

Total 5 ਅਧਿਆਇ, Selected ਅਧਿਆਇ 4 / 5
1 2 3 4 5
੧ ਯੂਹੰਨਾ 4:18
1 ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ 2 ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ 3 ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ 4 ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ 5 ਓਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰ ਤੋਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ 6 ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।। 7 ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ 8 ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ 9 ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ 10 ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ 11 ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ 12 ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ । ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ 13 ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ 14 ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ 15 ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ 16 ਅਤੇ ਅਸਾਂ ਪਰਮੇਸ਼ੁਰ ਦੇ ਉਸ ਪ੍ਰੇਮ ਨੂੰ ਜੋ ਸਾਡੇ ਨਾਲ ਰੱਖਦਾ ਹੈ ਜਾਣਿਆ ਅਤੇ ਉਹ ਦੀ ਪਰਤੀਤ ਕੀਤੀ ਹੈ। ਪਰਮੇਸ਼ੁਰ ਪ੍ਰੇਮ ਹੈ ਅਤੇ ਜਿਹੜਾ ਪ੍ਰੇਮ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ। 17 ਪ੍ਰੇਮ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਭਈ ਨਿਆਉਂ ਦੇ ਦਿਨ ਸਾਨੂੰ ਦਿਲੇਰੀ ਹੋਵੇ ਕਿਉਂਕਿ ਜਿਵੇਂ ਉਹ ਹੈ ਤਿਵੇਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ 18 ਪ੍ਰੇਮ ਵਿੱਚ ਧੜਕਾ ਨਹੀਂ ਸਗੋਂ ਪੂਰਾ ਪ੍ਰੇਮ ਧੜਕੇ ਨੂੰ ਹਟਾ ਦਿੰਦਾ ਹੈ ਕਿਉਂ ਜੋ ਧੜਕੇ ਵਿੱਚ ਸਜ਼ਾ ਹੈ ਅਤੇ ਉਹ ਜੋ ਧੜਕਦਾ ਹੈ ਸੋ ਪ੍ਰੇਮ ਵਿੱਚ ਸੰਪੂਰਨ ਨਹੀਂ ਹੋਇਆ ਹੈ 19 ਅਸੀਂ ਪ੍ਰੇਮ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ 20 ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ 21 ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।
Total 5 ਅਧਿਆਇ, Selected ਅਧਿਆਇ 4 / 5
1 2 3 4 5
Common Bible Languages
West Indian Languages
×

Alert

×

punjabi Letters Keypad References