ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤ੍ਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ
2. ਕਿ ਏਸ ਲਈ ਕੇ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਓਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ
3. ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ
4. ਜੋ ਬਾਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ
5. ਹੁਣ ਬਾਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਸ ਦਾ ਬਲ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
6. ਸੋ ਬਆਸ਼ਾ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ
7. ਨਾਲੇ ਹਨਾਨੀ ਦੇ ਪੁੱਤ੍ਰ ਯੇਹੂ ਨਬੀ ਨੂੰ ਭੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਏਸ ਲਈ ਭੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।।
8. ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਵਰਹੇ ਵਿੱਚ ਬਆਸ਼ਾ ਦਾ ਪੁੱਤ੍ਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਵਰਹੇ ਰਾਜ ਕੀਤਾ
9. ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦਿਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹਦੇ ਵਿਰੁੱਧ ਗੋਸ਼ਟ ਮੇਲੀ
10. ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ
11. ਫੇਰ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਭਈ ਨਰ ਉਹ ਦੇ ਸਾਕਾਂ ਅਤੇ ਮਿਤ੍ਰਾਂ ਵਿੱਚੋਂ ਨਾ ਛੱਡਿਆ
12. ਐਉਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ
13. ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤ੍ਰ ਏਲਾਹ ਦੇ ਪਾਪਾਂ ਦੇ ਕਾਰਨ ਏਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ
14. ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕਿ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਸਨ? ।।
15. ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਜ਼ਿਮਰੀ ਨੇ ਤਿਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ
16. ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਭੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ
17. ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ
18. ਅਤੇ ਐਉਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ
19. ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਭੀ ਪਾਪੀ ਬਣਾਇਆ
20. ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਹ ਨੇ ਕੀਤਾ ਕੀ ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।।
21. ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਦੇ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤ੍ਰ ਤਿਬਨੀ ਦੇ ਮਗਰ ਸਨ ਕਿ ਓਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ
22. ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤ੍ਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ
23. ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਵਰਹੇ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਵਰਹੇ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਵਰਹੇ ਤਿਰਸਾਹ ਵਿੱਚ ਰਾਜ ਕੀਤਾ
24. ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਉਂ ਸ਼ਮਰ ਦੇ ਨਾਉਂ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ
25. ਪਰ ਆਮਰੀ ਨੇ ਯਹੋਵਾਹ ਦੇ ਦੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਅਗਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ
26. ਉਹ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ
27. ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
28. ਸੋ ਆਮਰੀ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਆਹਾਬ ਉਸ ਦੇ ਥਾਂ ਰਾਜ ਕਰਨ ਲੱਗਾ।।
29. ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਵਰਹੇ ਵਿੱਚ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਵਰਹੇ ਰਾਜ ਕਰਦਾ ਰਿਹਾ
30. ਅਤੇ ਆਮਰੀ ਦੇ ਪੁਤ੍ਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਅਗਲਿਆਂ ਨਾਲੋਂ ਵਧੀਕ ਬਦੀ ਕੀਤੀ
31. ਤਾਂ ਐਉਂ ਹੋਇਆ ਕਿ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ
32. ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ
33. ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵਧੀਕ ਕ੍ਰੋਧ ਚੜ੍ਹਾਇਆ
34. ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤ੍ਰ ਅਬੀਰਾਮ ਉੱਤੇ ਉਹ ਦੀ ਨਿਉਂ ਧਰੀ ਅਤੇ ਆਪਣੇ ਨਿੱਕੇ ਪੁੱਤ੍ਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਏਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।।
Total 22 ਅਧਿਆਇ, Selected ਅਧਿਆਇ 16 / 22
1 ਫੇਰ ਯਹੋਵਾਹ ਦਾ ਬਚਨ ਹਨਾਨੀ ਦੇ ਪੁੱਤ੍ਰ ਯੇਹੂ ਕੋਲ ਬਆਸ਼ਾ ਦੇ ਵਿਰੁੱਧ ਆਇਆ 2 ਕਿ ਏਸ ਲਈ ਕੇ ਮੈਂ ਤੈਨੂੰ ਧੂੜ ਦੇ ਵਿੱਚੋਂ ਉਠਾਇਆ ਅਤੇ ਆਪਣੀ ਪਰਜਾ ਇਸਰਾਏਲ ਉੱਤੇ ਤੈਨੂੰ ਪਰਧਾਨ ਠਹਿਰਾਇਆ ਪਰ ਤੂੰ ਯਾਰਾਬੁਆਮ ਦੇ ਰਾਹ ਵਿੱਚ ਤੁਰਿਆ ਅਤੇ ਮੇਰੀ ਪਰਜਾ ਇਸਰਾਏਲ ਤੋਂ ਪਾਪ ਕਰਵਾਇਆ ਜੋ ਓਹ ਆਪਣੇ ਪਾਪਾਂ ਨਾਲ ਮੈਨੂੰ ਕ੍ਰੋਧਵਾਨ ਕਰਨ 3 ਤਾਂ ਵੇਖ ਮੈਂ ਬਆਸ਼ਾ ਤੇ ਉਹ ਦੇ ਘਰਾਣੇ ਨੂੰ ਮਿਟਾ ਦਿਆਂਗਾ ਅਤੇ ਮੈਂ ਤੇਰੇ ਘਰਾਣੇ ਨੂੰ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਘਰਾਣੇ ਵਰਗਾ ਕਰ ਦਿਆਂਗਾ 4 ਜੋ ਬਾਆਸ਼ਾ ਦੀ ਅੰਸ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ 5 ਹੁਣ ਬਾਆਸ਼ਾ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਸ ਦਾ ਬਲ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ?
6 ਸੋ ਬਆਸ਼ਾ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਤਿਰਸਾਹ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਏਲਾਹ ਉਸ ਦੇ ਥਾਂ ਰਾਜ ਕਰਨ ਲੱਗਾ
7 ਨਾਲੇ ਹਨਾਨੀ ਦੇ ਪੁੱਤ੍ਰ ਯੇਹੂ ਨਬੀ ਨੂੰ ਭੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਏਸ ਲਈ ਭੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।। 8 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਛੱਬੀਵੇਂ ਵਰਹੇ ਵਿੱਚ ਬਆਸ਼ਾ ਦਾ ਪੁੱਤ੍ਰ ਏਲਾਹ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਤਿਰਸਾਹ ਵਿੱਚ ਦੋ ਵਰਹੇ ਰਾਜ ਕੀਤਾ 9 ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦਿਵਾਨ ਸੀ ਪੀ ਪੀ ਕੇ ਮਸਤ ਹੋ ਰਿਹਾ ਸੀ ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹਦੇ ਵਿਰੁੱਧ ਗੋਸ਼ਟ ਮੇਲੀ 10 ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਐਉਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਹੋਇਆ ਤਾਂ ਉਹ ਉਹ ਦੇ ਥਾਂ ਰਾਜ ਕਰਨ ਲੱਗਾ 11 ਫੇਰ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਰਾਜ ਗੱਦੀ ਉੱਤੇ ਬਹਿੰਦਿਆਂ ਸਾਰ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰ ਸੁੱਟਿਆ ਅਤੇ ਇੱਕ ਭਈ ਨਰ ਉਹ ਦੇ ਸਾਕਾਂ ਅਤੇ ਮਿਤ੍ਰਾਂ ਵਿੱਚੋਂ ਨਾ ਛੱਡਿਆ 12 ਐਉਂ ਜ਼ਿਮਰੀ ਨੇ ਬਆਸ਼ਾ ਦੇ ਸਾਰੇ ਘਰਾਣੇ ਨੂੰ ਮਾਰਿਆ ਜਿਵੇਂ ਯਹੋਵਾਹ ਦਾ ਬਚਨ ਆਇਆ ਜਦ ਉਹ ਬਆਸ਼ਾ ਦੇ ਵਿਰੁੱਧ ਯੇਹੂ ਨਬੀ ਦੇ ਰਾਹੀਂ ਬੋਲਿਆ ਸੀ 13 ਬਆਸ਼ਾ ਦੇ ਸਾਰੇ ਪਾਪਾਂ ਦੇ ਅਤੇ ਉਹ ਦੇ ਪੁੱਤ੍ਰ ਏਲਾਹ ਦੇ ਪਾਪਾਂ ਦੇ ਕਾਰਨ ਏਹ ਹੋਇਆ ਜਿਨ੍ਹਾਂ ਨੇ ਪਾਪ ਕੀਤਾ ਸਗੋਂ ਇਸਰਾਏਲ ਤੋਂ ਪਾਪ ਕਰਵਾਇਆ ਜਦ ਉਨ੍ਹਾਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਵਿਅਰਥ ਕੰਮਾਂ ਦੇ ਨਾਲ ਕ੍ਰੋਧਵਾਨ ਕੀਤਾ 14 ਏਲਾਹ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਹ ਨੇ ਕੀਤਾ ਕਿ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਸਨ? ।। 15 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਜ਼ਿਮਰੀ ਨੇ ਤਿਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ 16 ਤਾਂ ਡੇਰੇ ਦੇ ਲੋਕਾਂ ਨੇ ਸੁਣਿਆ ਕਿ ਜ਼ਿਮਰੀ ਨੇ ਗੋਸ਼ਟ ਕਰਕੇ ਪਾਤਸ਼ਾਹ ਨੂੰ ਭੀ ਮਾਰ ਸੁੱਟਿਆ ਹੈ ਸੋ ਸਾਰੇ ਇਸਰਾਏਲ ਨੇ ਉੱਸੇ ਦਿਨ ਡੇਰੇ ਵਿੱਚ ਆਮਰੀ ਸੈਨਾਪਤੀ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ 17 ਤਾਂ ਆਮਰੀ ਨੇ ਸਾਰੇ ਇਸਰਾਏਲ ਸਣੇ ਗਿਬਥੋਨ ਤੋਂ ਚੜ੍ਹ ਕੇ ਤਿਰਸਾਹ ਨੂੰ ਘੇਰ ਲਿਆ 18 ਅਤੇ ਐਉਂ ਹੋਇਆ ਜਦ ਜ਼ਿਮਰੀ ਨੇ ਵੇਖਿਆ ਕਿ ਸ਼ਹਿਰ ਜਿੱਤਿਆ ਗਿਆ ਹੈ ਤਾਂ ਪਾਤਸ਼ਾਹੀ ਮਹਿਲ ਦੇ ਕਿਲ੍ਹੇ ਵਿੱਚ ਜਾ ਕੇ ਉਸ ਨੇ ਪਾਤਸ਼ਾਹੀ ਮਹਿਲ ਨੂੰ ਅੱਗ ਲਾ ਕੇ ਆਪਣੇ ਆਪ ਨੂੰ ਸਾੜ ਲਿਆ। ਸੋ ਉਹ ਮਰ ਗਿਆ 19 ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਭੀ ਪਾਪੀ ਬਣਾਇਆ 20 ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਹ ਨੇ ਕੀਤਾ ਕੀ ਓਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।। 21 ਤਦ ਇਸਰਾਏਲ ਦੇ ਲੋਕ ਦੋ ਹਿੱਸਿਆਂ ਦੇ ਵਿੱਚ ਵੰਡੇ ਗਏ। ਅੱਧੇ ਲੋਕ ਗੀਨਥ ਦੇ ਪੁੱਤ੍ਰ ਤਿਬਨੀ ਦੇ ਮਗਰ ਸਨ ਕਿ ਓਹ ਉਹ ਨੂੰ ਪਾਤਸ਼ਾਹ ਬਣਾਉਣ ਅਤੇ ਅੱਧੇ ਆਮਰੀ ਦੇ ਮਗਰ ਸਨ 22 ਪਰ ਆਮਰੀ ਦੇ ਤਰਫਦਾਰ ਗੀਨਥ ਦੇ ਪੁੱਤ੍ਰ ਤਿਬਨੀ ਦੇ ਤਰਫਦਾਰਾਂ ਨਾਲੋਂ ਤਕੜੇ ਨਿੱਕਲੇ ਸੋ ਤਿਬਨੀ ਮਰ ਗਿਆ ਅਤੇ ਆਮਰੀ ਰਾਜ ਕਰਨ ਲੱਗਾ 23 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਇਕੱਤੀਵੇਂ ਵਰਹੇ ਵਿੱਚ ਆਮਰੀ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਬਾਰਾਂ ਵਰਹੇ ਰਾਜ ਕਰਦਾ ਰਿਹਾ ਜਿਨ੍ਹਾਂ ਦੇ ਵਿੱਚੋਂ ਛੇ ਵਰਹੇ ਤਿਰਸਾਹ ਵਿੱਚ ਰਾਜ ਕੀਤਾ 24 ਉਸ ਨੇ ਸਾਮਰਿਯਾ ਦੇ ਪਰਬਤ ਨੂੰ ਸ਼ਮਰ ਨਾਮੇ ਮਨੁਖ ਤੋਂ ਦੋ ਤੋੜੇ ਚਾਂਦੀ ਦੇ ਕੇ ਮੁੱਲ ਲਿਆ ਅਤੇ ਉਸ ਪਰਬਤ ਉੱਤੇ ਇੱਕ ਸ਼ਹਿਰ ਬਣਾਇਆ ਜਿਹ ਦਾ ਨਾਉਂ ਸ਼ਮਰ ਦੇ ਨਾਉਂ ਉੱਤੇ ਜੋ ਉਸ ਪਰਬਤ ਦਾ ਮਾਲਕ ਸੀ ਸਾਮਰਿਯਾ ਰੱਖਿਆ 25 ਪਰ ਆਮਰੀ ਨੇ ਯਹੋਵਾਹ ਦੇ ਦੇਖਣ ਵਿੱਚ ਬੁਰਿਆਈ ਕੀਤੀ ਸਗੋਂ ਉਸ ਨੇ ਆਪਣੇ ਸਭ ਅਗਲਿਆਂ ਨਾਲੋਂ ਵੀ ਵੱਧ ਬੁਰਿਆਈ ਕੀਤੀ 26 ਉਹ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ 27 ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ? 28 ਸੋ ਆਮਰੀ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਸਾਮਰਿਯਾ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਆਹਾਬ ਉਸ ਦੇ ਥਾਂ ਰਾਜ ਕਰਨ ਲੱਗਾ।। 29 ਯਹੂਦਾਹ ਦੇ ਪਾਤਸ਼ਾਹ ਆਸਾ ਦੇ ਅਠੱਤੀਵੇਂ ਵਰਹੇ ਵਿੱਚ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਆਮਰੀ ਦਾ ਪੁੱਤ੍ਰ ਅਹਾਬ ਇਸਰਾਏਲ ਉੱਤੇ ਸਾਮਰਿਯਾ ਵਿੱਚ ਬਾਈ ਵਰਹੇ ਰਾਜ ਕਰਦਾ ਰਿਹਾ 30 ਅਤੇ ਆਮਰੀ ਦੇ ਪੁਤ੍ਰ ਅਹਾਬ ਨੇ ਯਹੋਵਾਹ ਦੇ ਵੇਖਣ ਵਿੱਚ ਆਪਣੇ ਸਾਰੇ ਅਗਲਿਆਂ ਨਾਲੋਂ ਵਧੀਕ ਬਦੀ ਕੀਤੀ 31 ਤਾਂ ਐਉਂ ਹੋਇਆ ਕਿ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ 32 ਨਾਲੇ ਉਹ ਨੇ ਬਆਲ ਲਈ ਬਆਲ ਦੇ ਭਵਨ ਵਿੱਚ ਜੋ ਉਹ ਨੇ ਸਾਮਰਿਯਾ ਵਿੱਚ ਬਣਾਇਆ ਇੱਕ ਜਗਵੇਦੀ ਬਣਾਈ 33 ਅਤੇ ਅਹਾਬ ਨੇ ਇੱਕ ਟੁੰਡ ਬਣਾਇਆ ਸੋ ਅਹਾਬ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੂੰ ਉਨ੍ਹਾਂ ਸਭਨਾਂ ਇਸਰਾਏਲੀ ਪਾਤਸ਼ਾਹਾਂ ਨਾਲੋਂ ਜੋ ਉਸ ਤੋਂ ਪਹਿਲੇ ਸਨ ਵਧੀਕ ਕ੍ਰੋਧ ਚੜ੍ਹਾਇਆ 34 ਉਹ ਦੇ ਦਿਨਾਂ ਵਿੱਚ ਹੀਏਲ ਬੈਤਏਲੀ ਨੇ ਯਰੀਹੋ ਬਣਾਇਆ, ਉਸ ਨੇ ਆਪਣੇ ਪਲੋਠੇ ਪੁੱਤ੍ਰ ਅਬੀਰਾਮ ਉੱਤੇ ਉਹ ਦੀ ਨਿਉਂ ਧਰੀ ਅਤੇ ਆਪਣੇ ਨਿੱਕੇ ਪੁੱਤ੍ਰ ਸਗੂਬ ਨਾਲ ਉਹ ਦੇ ਫਾਟਕ ਖੜੇ ਕੀਤੇ। ਏਹ ਉਸ ਬਚਨ ਦੇ ਅਨੁਸਾਰ ਹੋਇਆ ਜੋ ਯਹੋਵਾਹ ਨੇ ਨੂਨ ਦੇ ਪੁੱਤ੍ਰ ਯਹੋਸ਼ੁਆ ਦੇ ਰਾਹੀਂ ਆਖਿਆ ਸੀ।।
Total 22 ਅਧਿਆਇ, Selected ਅਧਿਆਇ 16 / 22
×

Alert

×

Punjabi Letters Keypad References