1. ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਟਿਕੇਗਾॽ ਤੇਰੇ ਪਵਿੱਤਰ ਪਹਾੜ ਉੱਤੇ ਕੌਣ ਵੱਸੇਗਾॽ
2. ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,
3. ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
4. ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਹੀ ਪਵੇ,
5. ਉਹ ਜਿਹੜਾ ਬਿਆਜ ਦੇ ਲਈ ਆਪਣੀ ਚਾਂਦੀ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਵੱਢੀ ਲੈਂਦਾ ਹੈ, ਜਿਹੜਾ ਏਹ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।।