1. ਫੇਰ ਤਿਬਿਰਿਯੁਸ ਕੈਸਰ ਦੇ ਰਾਜ ਦੇ ਪੰਦਰਵੇਂ ਵਰਹੇ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਹ ਦਾ ਭਾਈ ਫਿਲਿੱਪੁਸ ਇਤੂਰਿਯਾ ਅਤੇ ਤ੍ਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ
|
2. ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ
|
3. ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
|
4. ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ
|
5. ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ,
|
7. ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
|
8. ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
|
9. ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ
|
11. ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਹ ਦੇ ਕੋਲ ਦੋ ਕੁੜਤੇ ਹੋਣ ਉਹ ਉਸ ਨੂੰ ਵੰਡ ਦੇਵੇ ਜਿਹਦੇ ਕੋਲ ਨਹੀਂ ਹੈ ਅਤੇ ਜਿਹਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰਾਂ ਕਰੇ
|
14. ਅਰ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਅਸੀ ਭੀ ਕੀ ਕਰਿਏ? ਉਸ ਨੇ ਉਨ੍ਹਾਂ ਨੂੰ ਆਖਿਆ, ਨਾ ਕਿਸੇ ਉੱਤੇ ਜ਼ੁਲਮ ਕਰੋ, ਨਾ ਊਜ ਲਾ ਕੇ ਕੁਝ ਲਓ ਅਤੇ ਆਪਣੀ ਤਲਬ ਉੱਤੇ ਰਾਜ਼ੀ ਰਹੋ ।।
|
16. ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ
|
17. ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ
|
19. ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ
|
21. ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ
|
22. ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।
|
23. ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਵਰਿਹਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤ੍ਰ ਸੀ ਜਿਹੜਾ ਹੇਲੀ ਦਾ ਸੀ
|