1. ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ
|
2. ਅਰ ਵੇਖੋ ਇੱਕ ਵੱਡਾ ਭੁਚਾਲ ਆਇਆ ਇਸ ਲਈ ਜੋ ਪ੍ਰਭੁ ਦਾ ਦੂਤ ਅਕਾਸ਼ੋਂ ਉੱਤਰਿਆ ਅਰ ਨੇੜੇ ਆਣ ਕੇ ਉਸ ਪੱਥਰ ਨੂੰ ਰੇੜ੍ਹ ਕੇ ਲਾਂਭੇ ਕਰ ਦਿੱਤਾ ਅਰ ਉਸ ਉੱਤੇ ਬਹਿ ਗਿਆ
|
5. ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ
|
7. ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ
|
9. ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਦੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ
|
10. ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।
|
11. ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ
|
15. ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰ੍ਹਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।।
|
18. ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ
|
19. ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ
|
20. ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।
|