ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2. ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਮਰਦ ਸ਼ਮਆਯਾਹ ਨੂੰ ਆਇਆ
3. ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4. ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੀ ਬਿਨਾ ਮੁੜ ਗਏ
5. ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਨ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6. ਸੋ ਉਸ ਨੇ ਬੈਤਲਹਮ, ਏਟਾਮ, ਤਕੋਆ
7. ਬੈਤ-ਸੂਰ, ਸੋਕੋ, ਅਦੁੱਲਾਮ,
8. ਗਥ, ਮਾਰੇਸ਼ਾਹ, ਜ਼ੀਫ,
9. ਅਦੋਰਇਮ, ਲਕੀਸ਼, ਅਜ਼ੇਕਾਹ,
10. ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11. ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁਕੱਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈਂ ਦੇ ਭੰਡਾਰ ਰੱਖੇ
12. ਅਤੇ ਇੱਕ ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ
13. ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਆ ਗਏ
14. ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ
15. ਅਤੇ ਉਸ ਆਪਣੀ ਵੱਲੋਂ ਉੱਚੇ ਅਸਥਾਨਾਂ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁਕੱਰਰ ਕੀਤੇ
16. ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ
17. ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ
18. ਅਤੇ ਰਹਬੁਆਮ ਨੇ ਦਾਊਦ ਦੇ ਪੁੱਤ੍ਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤ੍ਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ
19. ਉਹ ਦੇ ਉਸ ਵਿੱਚੋਂ ਪੁੱਤ੍ਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20. ਉਸ ਦੇ ਮਗਰੋਂ ਉਸ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21. ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ
22. ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23. ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤ੍ਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।।

Notes

No Verse Added

Total 36 Chapters, Current Chapter 11 of Total Chapters 36
੨ ਤਵਾਰੀਖ਼ 11:1
1. ਜਦ ਰਹਬੁਆਮ ਯਰੂਸ਼ਲਮ ਵਿੱਚ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲਖ ਅੱਸ਼ੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਓਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ
2. ਪਰ ਯਹੋਵਾਹ ਦਾ ਬਚਨ ਪਰਮੇਸ਼ੁਰ ਦੇ ਮਰਦ ਸ਼ਮਆਯਾਹ ਨੂੰ ਆਇਆ
3. ਕਿ ਯਹੂਦਾਹ ਦੇ ਪਾਤਸ਼ਾਹ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਆਖ ਕਿ
4. ਯਹੋਵਾਹ ਐਉਂ ਫਰਮਾਉਂਦਾ ਹੈ ਕਿ ਤੁਸੀਂ ਚੜ੍ਹਾਈ ਨਾ ਕਰਨਾ, ਨਾ ਆਪਣੇ ਭਰਾਵਾਂ ਦੇ ਨਾਲ ਲੜਨਾ। ਤੁਸੀਂ ਆਪੋ ਆਪਣੇ ਘਰਾਂ ਨੂੰ ਮੁੜ ਜਾਓ ਕਿਉਂ ਜੋ ਏਹ ਗੱਲ ਮੇਰੀ ਵੱਲੋਂ ਹੈ ਤਾਂ ਉਨ੍ਹਾਂ ਨੇ ਯਹੋਵਾਹ ਦੀਆਂ ਗੱਲਾਂ ਮੰਨ ਲਈਆਂ ਅਤੇ ਯਾਰਾਬੁਆਮ ਉੱਤੇ ਚੜ੍ਹਾਈ ਕੀਤੀ ਬਿਨਾ ਮੁੜ ਗਏ
5. ਅਤੇ ਰਹਬੁਆਮ ਯਰੂਸ਼ਲਮ ਵਿੱਚ ਰਹਿਨ ਲੱਗ ਪਿਆ ਅਤੇ ਉਸ ਨੇ ਯਹੂਦਾਹ ਵਿੱਚ ਰੱਖਿਆ ਲਈ ਸ਼ਹਿਰ ਬਣਾਏ
6. ਸੋ ਉਸ ਨੇ ਬੈਤਲਹਮ, ਏਟਾਮ, ਤਕੋਆ
7. ਬੈਤ-ਸੂਰ, ਸੋਕੋ, ਅਦੁੱਲਾਮ,
8. ਗਥ, ਮਾਰੇਸ਼ਾਹ, ਜ਼ੀਫ,
9. ਅਦੋਰਇਮ, ਲਕੀਸ਼, ਅਜ਼ੇਕਾਹ,
10. ਸਾਰਆਹ, ਅੱਯਾਲੋਨ ਅਤੇ ਹਬਰੋਨ ਨੂੰ ਜੋ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਨ ਗੜ੍ਹਾਂ ਵਾਲੇ ਸ਼ਹਿਰ ਬਣਾਏ
11. ਅਤੇ ਉਸ ਨੇ ਗੜ੍ਹਾਂ ਨੂੰ ਪੱਕਾ ਕੀਤਾ ਅਤੇ ਉਨ੍ਹਾਂ ਵਿੱਚ ਹਾਕਮਾਂ ਨੂੰ ਮੁਕੱਰਰ ਕੀਤਾ ਅਤੇ ਰਸਦ ਅਤੇ ਤੇਲ ਅਤੇ ਮੈਂ ਦੇ ਭੰਡਾਰ ਰੱਖੇ
12. ਅਤੇ ਇੱਕ ਇੱਕ ਸ਼ਹਿਰ ਵਿੱਚ ਢਾਲਾਂ ਅਤੇ ਭਾਲੇ ਰਖਵਾ ਕੇ ਉਨ੍ਹਾਂ ਨੂੰ ਬਹੁਤ ਹੀ ਪੱਕਾ ਕਰ ਦਿੱਤਾ ਅਤੇ ਯਹੂਦਾਹ ਅਤੇ ਬਿਨਯਾਮੀਨ ਉਸ ਲਈ ਰਹਿ ਗਏ
13. ਤਾਂ ਜਾਜਕ ਅਤੇ ਲੇਵੀ ਜੋ ਸਾਰੇ ਇਸਰਾਏਲ ਵਿੱਚ ਸਨ ਆਪੋ ਆਪਣੀ ਸਰਹੱਦ ਤੋਂ ਉੱਠ ਕੇ ਉਸ ਦੇ ਕੋਲ ਗਏ
14. ਕਿਉਂ ਜੋ ਲੇਵੀ ਆਪਣੀ ਸ਼ਾਮਲਾਤ ਅਤੇ ਮਲਕੀਅਤਾਂ ਨੂੰ ਛੱਡ ਕੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਏ, ਏਸ ਲਈ ਜੋ ਯਾਰਾਬੁਆਮ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਸੀ ਤਾਂ ਜੋ ਓਹ ਯਹੋਵਾਹ ਦੇ ਸਨਮੁਖ ਜਾਜਕਾਈ ਦੀ ਸੇਵਾ ਨਾ ਕਰ ਸੱਕਣ
15. ਅਤੇ ਉਸ ਆਪਣੀ ਵੱਲੋਂ ਉੱਚੇ ਅਸਥਾਨਾਂ ਅਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਮੁਕੱਰਰ ਕੀਤੇ
16. ਅਤੇ ਉਨ੍ਹਾਂ ਦੇ ਪਿੱਛੇ ਇਸਰਾਏਲ ਦੇ ਸਾਰੇ ਘਰਾਣਿਆਂ ਵਿੱਚੋਂ ਅਜਿਹੇ ਲੋਕੀ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਸੀ ਯਰੂਸ਼ਲਮ ਵਿੱਚ ਆਏ ਕਿ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ
17. ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ
18. ਅਤੇ ਰਹਬੁਆਮ ਨੇ ਦਾਊਦ ਦੇ ਪੁੱਤ੍ਰ ਯਰੀਮੋਥ ਦੀ ਅਤੇ ਯੱਸੀ ਦੇ ਪੁੱਤ੍ਰ ਅਲੀਆਬ ਦੀ ਧੀ ਅਬੀਹਇਲ ਦੀ ਧੀ ਮਹਲਥ ਨੂੰ ਵਿਆਹ ਲਿਆ
19. ਉਹ ਦੇ ਉਸ ਵਿੱਚੋਂ ਪੁੱਤ੍ਰ ਜੰਮੇ ਅਰਥਾਤ ਯਊਸ਼, ਸ਼ਮਰਯਾਹ ਅਤੇ ਜ਼ਾਹਮ
20. ਉਸ ਦੇ ਮਗਰੋਂ ਉਸ ਨੇ ਅਬਸ਼ਾਲੋਮ ਦੀ ਧੀ ਮਆਕਾਹ ਨੂੰ ਵਿਆਹ ਲਿਆ ਜਿਸ ਵਿੱਚੋਂ ਉਹ ਦੇ ਅਬੀਯਾਹ, ਅੱਤਈ, ਜ਼ੀਜ਼ਾ ਅਤੇ ਸ਼ਲੋਮੀਥ ਜੰਮੇ
21. ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ
22. ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
23. ਅਤੇ ਉਸ ਨੇ ਸਿਆਣਪ ਕੀਤੀ ਅਤੇ ਆਪਣੇ ਪੁੱਤ੍ਰਾਂ ਨੂੰ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੱਖੋ ਵੱਖ ਕਰ ਦਿੱਤਾ ਅਤੇ ਉਨ੍ਹਾਂ ਨੂੰ ਬਹੁਤ ਰਸਦ ਦਿੱਤੀ ਅਤੇ ਉਨ੍ਹਾਂ ਲਈ ਬਹੁਤ ਸਾਰੀਆਂ ਵਹੁਟੀਆਂ ਮੰਗੀਆਂ।।
Total 36 Chapters, Current Chapter 11 of Total Chapters 36
×

Alert

×

punjabi Letters Keypad References