ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ
2. ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ
3. ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ
4. ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ
5. ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ
6. ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ
7. ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ
8. ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ
9. ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ
10. ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ
11. ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ
12. ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ
13. ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ
14. ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।।
15. ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ
16. ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ
17. ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ
18. ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ
19. ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ
20. ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ
21. ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।।
22. ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ
23. ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ
24. ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ
25. ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ
26. ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ
27. ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ
28. ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ
29. ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ
30. ਕਿਉਂ ਜੋ ਅਸੀਂ ਉਹ ਦੀ ਦੇਹੀ ਦੇ ਅੰਗ ਹਾਂ
31. ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ
32. ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ
33. ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।

Notes

No Verse Added

Total 6 ਅਧਿਆਇ, Selected ਅਧਿਆਇ 5 / 6
1 2 3 4 5 6
ਅਫ਼ਸੀਆਂ 5:27
1 ਸੋ ਤੁਸੀਂ ਪਿਆਰਿਆਂ ਪੁੱਤ੍ਰਾਂ ਵਾਂਙੁ ਪਰਮੇਸ਼ੁਰ ਦੀ ਰੀਸ ਕਰੋ 2 ਅਤੇ ਪ੍ਰੇਮ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪ੍ਰੇਮ ਕੀਤਾ ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰ ਕੇ ਧੂਪ ਦੀ ਸੁਗੰਧ ਲਈ ਦੇ ਦਿੱਤਾ 3 ਪਰ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ ਮੰਦ ਅਥਵਾ ਲੋਭ ਦਾ ਤੁਹਾਡੇ ਵਿੱਚ ਨਾਉਂ ਵੀ ਨਾ ਹੋਵੇ ਜਿਵੇਂ ਸੰਤਾਂ ਨੂੰ ਜੋਗ ਹੈ 4 ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ 6 ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ 7 ਸੋ ਤੁਸੀਂ ਓਹਨਾਂ ਦੀ ਸਾਂਝੀ ਨਾ ਹੋਵੇ 8 ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ 9 ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ 10 ਅਤੇ ਪਰਤਾ ਕੇ ਵੇਖੋ ਜੋ ਪਰਮੇਸ਼ੁਰ ਨੂੰ ਕੀ ਭਾਉਂਦਾ ਹੈ 11 ਅਤੇ ਅਨ੍ਹੇਰੇ ਦੇ ਅਫੱਲ ਕਾਰਜਾਂ ਵਿੱਚ ਸਾਂਝੀ ਨਾ ਹੋਵੇ ਪਰ ਉਨ੍ਹਾਂ ਨੂੰ ਨੰਗਿਆਂ ਕਰੋ 12 ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਓਹਨਾਂ ਤੋਂ ਹੁੰਦੇ ਹਨ ਉਨ੍ਹਾਂ ਦੀ ਗੱਲ ਕੀਤੀਆਂ ਵੀ ਸ਼ਰਮ ਆਉਂਦੀ ਹੈ 13 ਪਰ ਸਾਰੀਆਂ ਗੱਲਾਂ ਜਾਂ ਉਨ੍ਹਾਂ ਨੂੰ ਨੰਗਿਆਂ ਕਰ ਸੁੱਟੀਦਾ ਹੈ ਤਾਂ ਚਾਨਣ ਤੋਂ ਪਰਗਟ ਹੋ ਜਾਂਦੀਆਂ ਹਨ ਕਿਉਂ ਜੋ ਹਰੇਕ ਗੱਲ ਜੋ ਪਰਗਟ ਹੁੰਦੀ ਹੈ ਸੋ ਚਾਨਣ ਹੈ 14 ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।। 15 ਸੋ ਚੌਕਸੀ ਨਾਲ ਵੇਖੋ ਭਈ ਤੁਸੀਂ ਕਿੱਕੁਰ ਚੱਲਦੇ ਹੋ, ਨਿਰਬੁੱਧਾਂ ਵਾਂਙੁ ਨਹੀਂ ਸਗੋਂ ਬੁੱਧਵਾਨਾਂ ਵਾਂਙੁ 16 ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ 17 ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ 18 ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ 19 ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ 20 ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਪਰਮੇਸ਼ੁਰ ਅਰਥਾਤ ਪਿਤਾ ਦਾ ਸਦਾ ਧੰਨਵਾਦ ਕਰੋ 21 ਅਤੇ ਮਸੀਹ ਦੇ ਭੌ ਵਿੱਚ ਇੱਕ ਦੂਏ ਦੇ ਅਧੀਨ ਰਹੋ।। 22 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਦੇ 23 ਕਿਉਂ ਜੋ ਪਤੀ ਪਤਨੀ ਦਾ ਸਿਰ ਹੈ ਜਿਵੇਂ ਮਸੀਹ ਭੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ 24 ਪਰ ਤਾਂ ਵੀ ਜਿਸ ਪਰਕਾਰ ਕਲੀਸਿਯਾ ਮਸੀਹ ਦੇ ਅਧੀਨ ਹੈ ਇਸੇ ਪਰਕਾਰ ਪਤਨੀਆਂ ਭੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਹੋਣ 25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ 26 ਭਈ ਉਸ ਨੂੰ ਜਲ ਦੇ ਅਸ਼ਨਾਨ ਤੋਂ ਬਾਣੀ ਨਾਲ ਸ਼ੁੱਧ ਕਰ ਕੇ ਪਵਿੱਤਰ ਕਰੇ 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਯਾ ਬੱਜ ਯਾ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੋ 28 ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ 29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ 30 ਕਿਉਂ ਜੋ ਅਸੀਂ ਉਹ ਦੀ ਦੇਹੀ ਦੇ ਅੰਗ ਹਾਂ 31 ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ 32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ 33 ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।
Total 6 ਅਧਿਆਇ, Selected ਅਧਿਆਇ 5 / 6
1 2 3 4 5 6
Common Bible Languages
West Indian Languages
×

Alert

×

punjabi Letters Keypad References