ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
2. ਗਾਲੀਆਂ, ਝੂਠ, ਖੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਓਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!
3. ਏਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਦਰਿੰਦੇ ਅਤੇ ਅਕਾਸ਼ ਦੇ ਪੰਛੀ, - ਹਾਂ ਸਮੁੰਦਰ ਦੀਆਂ ਮੱਛੀਆਂ ਵੀ ਮੁੱਕਣਗੀਆਂ!।।
4. ਪਰ ਕੋਈ ਨਾ ਝਗੜੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ ਜੋ ਜਾਜਕ ਨਾਲ ਝਗੜਦੇ ਹਨ।
5. ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ ।
6. ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।।
7. ਜਿਉਂ ਜਿਉਂ ਓਹ ਵਧੇ ਤਿਉਂ ਓਹਨਾਂ ਨੇ ਮੇਰਾ ਪਾਪ ਕੀਤਾ, ਮੈਂ ਓਹਨਾਂ ਦੇ ਪਰਤਾਪ ਨੂੰ ਨਮੋਸ਼ੀ ਵਿੱਚ ਬਦਲ ਦਿਆਂਗਾ।
8. ਓਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਓਹਨਾਂ ਦੀ ਬਦੀ ਨੂੰ ਚਾਹੁੰਦੇ ਹਨ।
9. ਇਉਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਓਹਨਾਂ ਨੂੰ ਓਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਓਹਨਾਂ ਨੂੰ ਓਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ।
10. ਓਹ ਖਾਣਗੇ ਪਰ ਰੱਜਣਗੇ ਨਾ, ਓਹ ਜ਼ਨਾਹ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦਾ ਸਿਮਰਨਾ ਛੱਡ ਦਿੱਤਾ।।
11. ਜ਼ਨਾਹ, ਮਧ ਅਤੇ ਨਵੀਂ ਮੈ, ਏਹ ਮੱਤ ਮਾਰ ਲੈਂਦੀਆਂ ਹਨ।
12. ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਓਹਨਾਂ ਦਾ ਲੱਠ ਓਹਨਾਂ ਨੂੰ ਦੱਸਦਾ ਹੈ, ਜ਼ਨਾਹ ਦੀ ਰੂਹ ਨੇ ਓਹਨਾਂ ਨੂੰ ਭੁਲਾਇਆ ਹੋਇਆ ਹੈ, ਓਹ ਆਪਣੇ ਪਰਮੇਸ਼ੁਰ ਦੇ ਅਧੀਨ ਹੋਣ ਤੋਂ ਜਾ ਕੇ ਜ਼ਨਾਹ ਕਰਦੇ ਹਨ।
13. ਓਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਪ ਧੁਖਾਉਂਦੇ ਹਨ ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।। ਏਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ। ਅਤੇ ਤੁਹਾਡੀਆਂ ਵਹੁਟੀਆਂ ਜ਼ਨਾਹ ਕਰਦੀਆਂ ਹਨ।
14. ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਓਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਓਹ ਜ਼ਨਾਹ ਕਰਨ, ਕਿਉਂ ਜੋ ਓਹ ਵੇਸਵਾਂ ਦੇ ਨਾਲ ਇੱਕਲਵੰਜਾ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ।।
15. ਭਾਵੇਂ ਤੂੰ, ਹੇ ਇਸਰਾਏਲ, ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸੌਂਹ ਖਾਓ।
16. ਜ਼ਿੱਦੀ ਵੱਛੇ ਵਾਂਙੁ ਇਸਰਾਏਲੀ ਜ਼ਿੱਦੀ ਹੈ, ਹੁਣ ਯਹੋਵਾਹ ਓਹਨਾਂ ਨੂੰ ਲੇਲੇ ਵਾਂਙੁ ਖੁਲ੍ਹੀ ਜੂਹ ਵਿੱਚ ਚਰਾਵੇਗਾ।।
17. ਅਫ਼ਰਾਈਮ ਬੁੱਤਾਂ ਨੂੰ ਜੱਫੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ!
18. ਸ਼ਰਾਬੀਆਂ ਦਾ ਜੱਥਾ ਬਣਾ ਕੇ ਓਹ ਪੁੱਜ ਕੇ ਜ਼ਨਾਹ ਕਰਦੇ ਹਨ, ਉਹ ਦੇ ਹਾਕਮ ਨਮੋਸ਼ੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।
19. ਇੱਕ ਹਵਾ ਨੇ ਉਹ ਨੂੰ ਆਪਣੇ ਪੈਰਾਂ ਵਿੱਚ ਵਲ੍ਹੇਟਿਆ ਹੈ, ਅਤੇ ਓਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।।
Total 14 ਅਧਿਆਇ, Selected ਅਧਿਆਇ 4 / 14
1 2 3 4 5 6 7 8 9 10 11 12 13 14
1 ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ! 2 ਗਾਲੀਆਂ, ਝੂਠ, ਖੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਓਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ! 3 ਏਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਦਰਿੰਦੇ ਅਤੇ ਅਕਾਸ਼ ਦੇ ਪੰਛੀ, - ਹਾਂ ਸਮੁੰਦਰ ਦੀਆਂ ਮੱਛੀਆਂ ਵੀ ਮੁੱਕਣਗੀਆਂ!।। 4 ਪਰ ਕੋਈ ਨਾ ਝਗੜੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ ਜੋ ਜਾਜਕ ਨਾਲ ਝਗੜਦੇ ਹਨ। 5 ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ । 6 ਮੇਰੀ ਪਰਜਾ ਗਿਆਨ ਬਹੂਣੀ ਨਾਸ ਹੁੰਦੀ ਹੈ, - ਕਿਉਂ ਜੋ ਤੈਂ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਵਾਂਗਾ।। 7 ਜਿਉਂ ਜਿਉਂ ਓਹ ਵਧੇ ਤਿਉਂ ਓਹਨਾਂ ਨੇ ਮੇਰਾ ਪਾਪ ਕੀਤਾ, ਮੈਂ ਓਹਨਾਂ ਦੇ ਪਰਤਾਪ ਨੂੰ ਨਮੋਸ਼ੀ ਵਿੱਚ ਬਦਲ ਦਿਆਂਗਾ। 8 ਓਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਓਹਨਾਂ ਦੀ ਬਦੀ ਨੂੰ ਚਾਹੁੰਦੇ ਹਨ। 9 ਇਉਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਓਹਨਾਂ ਨੂੰ ਓਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਓਹਨਾਂ ਨੂੰ ਓਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ। 10 ਓਹ ਖਾਣਗੇ ਪਰ ਰੱਜਣਗੇ ਨਾ, ਓਹ ਜ਼ਨਾਹ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਓਹਨਾਂ ਨੇ ਯਹੋਵਾਹ ਦਾ ਸਿਮਰਨਾ ਛੱਡ ਦਿੱਤਾ।। 11 ਜ਼ਨਾਹ, ਮਧ ਅਤੇ ਨਵੀਂ ਮੈ, ਏਹ ਮੱਤ ਮਾਰ ਲੈਂਦੀਆਂ ਹਨ। 12 ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਓਹਨਾਂ ਦਾ ਲੱਠ ਓਹਨਾਂ ਨੂੰ ਦੱਸਦਾ ਹੈ, ਜ਼ਨਾਹ ਦੀ ਰੂਹ ਨੇ ਓਹਨਾਂ ਨੂੰ ਭੁਲਾਇਆ ਹੋਇਆ ਹੈ, ਓਹ ਆਪਣੇ ਪਰਮੇਸ਼ੁਰ ਦੇ ਅਧੀਨ ਹੋਣ ਤੋਂ ਜਾ ਕੇ ਜ਼ਨਾਹ ਕਰਦੇ ਹਨ। 13 ਓਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਪ ਧੁਖਾਉਂਦੇ ਹਨ ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।। ਏਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ। ਅਤੇ ਤੁਹਾਡੀਆਂ ਵਹੁਟੀਆਂ ਜ਼ਨਾਹ ਕਰਦੀਆਂ ਹਨ। 14 ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਓਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਓਹ ਜ਼ਨਾਹ ਕਰਨ, ਕਿਉਂ ਜੋ ਓਹ ਵੇਸਵਾਂ ਦੇ ਨਾਲ ਇੱਕਲਵੰਜਾ ਜਾਂਦੇ ਹਨ, ਅਤੇ ਦੇਵ ਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝ ਹੀਣ ਲੋਕ ਬਰਬਾਦ ਹੋ ਜਾਣਗੇ।। 15 ਭਾਵੇਂ ਤੂੰ, ਹੇ ਇਸਰਾਏਲ, ਜ਼ਨਾਹ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੇਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸੌਂਹ ਖਾਓ। 16 ਜ਼ਿੱਦੀ ਵੱਛੇ ਵਾਂਙੁ ਇਸਰਾਏਲੀ ਜ਼ਿੱਦੀ ਹੈ, ਹੁਣ ਯਹੋਵਾਹ ਓਹਨਾਂ ਨੂੰ ਲੇਲੇ ਵਾਂਙੁ ਖੁਲ੍ਹੀ ਜੂਹ ਵਿੱਚ ਚਰਾਵੇਗਾ।। 17 ਅਫ਼ਰਾਈਮ ਬੁੱਤਾਂ ਨੂੰ ਜੱਫੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ! 18 ਸ਼ਰਾਬੀਆਂ ਦਾ ਜੱਥਾ ਬਣਾ ਕੇ ਓਹ ਪੁੱਜ ਕੇ ਜ਼ਨਾਹ ਕਰਦੇ ਹਨ, ਉਹ ਦੇ ਹਾਕਮ ਨਮੋਸ਼ੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ। 19 ਇੱਕ ਹਵਾ ਨੇ ਉਹ ਨੂੰ ਆਪਣੇ ਪੈਰਾਂ ਵਿੱਚ ਵਲ੍ਹੇਟਿਆ ਹੈ, ਅਤੇ ਓਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।।
Total 14 ਅਧਿਆਇ, Selected ਅਧਿਆਇ 4 / 14
1 2 3 4 5 6 7 8 9 10 11 12 13 14
×

Alert

×

Punjabi Letters Keypad References