1. ਹਾਇ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਅਤੇ ਠੱਗਾ ਤੇਰੇ ਉੱਤੇ ਜਿਹ ਨੂੰ ਓਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕਿਆ, ਤਾਂ ਲੁੱਟਿਆ ਜਾਵੇਂਗਾ ਜਦ ਤੂੰ ਠਗ ਹਟਿਆ ਤਾਂ ਓਹ ਤੈਨੂੰ ਠੱਗਣਗੇ!
|
2. ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡੀ ਭੁਜਾ ਹੋ, ਨਾਲੇ ਦੁਖ ਦੇ ਵੇਲੇ ਸਾਡਾ ਬਚਾਓ।
|
8. ਸ਼ਾਹ ਰਾਹ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।
|
9. ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਾਬਰ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮਦਾਨ ਵਾਂਙੁ ਹੈ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।।
|
14. ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ?
|
15. ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਵੱਢੀ ਲੈਣ ਤੋਂ ਆਪਣਾ ਹੱਥ ਛਿੜਦਾ ਹੈ, ਖੂਨ ਦੇ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
|
16. ਉਹ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਹ ਚਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਦਾ ਜਲ ਅੰਮਿਤ੍ਰ ਹੋਵੇਗਾ।
|
19. ਤੂੰ ਫੇਰ ਓਹਨਾਂ ਮਗਰੂਰ ਲੋਕਾਂ ਨੂੰ ਨਾ ਵੇਖੇਂਗਾ, ਇੱਕ ਘਿੱਚ ਮਿੱਚ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸੁਣ ਨਹੀਂ ਸੱਕਦਾ, ਥਥਲੀ ਜ਼ਬਾਨ ਵਾਲੇ ਜਿਨ੍ਹਾਂ ਦੀ ਸਮਝ ਨਹੀਂ ਆਉਂਦੀ।
|
20. ਸੀਯੋਨ ਨੂੰ ਤੱਕ, ਸਾਡੇ ਮਿਥੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਹ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਹ ਦੀਆਂ ਲਾਸਾਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।
|
21. ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।
|
22. ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਪਾਤਸ਼ਾਹ ਹੈ, ਉਹ ਸਾਨੂੰ ਬਚਾਵੇਗਾ।
|
23. ਤੇਰੇ ਰੱਸੇ ਢਿੱਲੇ ਹਨ, ਓਹ ਬਾਦਬਾਨ ਉਹ ਦੇ ਥਾਂ ਤੇ ਕੱਸ ਨਾ ਸੱਕੇ, ਨਾ ਓਹ ਪਾਲ ਨੂੰ ਉਡਾ ਸੱਕੇ, ਤਦ ਸ਼ਿਕਾਰ ਅਰ ਲੁੱਟ ਵਾਫ਼ਰੀ ਨਾਲ ਵੰਡੀ ਜਾਵੇਗੀ, ਲੰਙੇ ਵੀ ਲੁੱਟ ਲੁੱਟਣਗੇ।
|