3. ਵੇਖ ਤਾਂ, ਓਹ ਮੇਰੀ ਜਾਨ ਦੀ ਘਾਤ ਵਿੱਚ ਲੱਗੇ ਹੋਏ ਹਨ, ਬਲਵੰਤ ਮੇਰੇ ਵਿਰੁੱਧ ਇਕੱਠੇ ਹੋਏ ਹਨ। ਹੇ ਯਹੋਵਾਹ, ਨਾ ਮੇਰਾ ਕੁਝ ਅਪਰਾਧ ਨਾ ਮੇਰਾ ਕੁਝ ਪਾਪ ਹੈ,
|
5. ਹੇ ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ!।। ਸਲਹ।।
|
7. ਵੇਖ, ਓਹ ਆਪਣੇ ਮੂਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈॽ
|
11. ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੁ, ਸਾਡੀ ਢਾਲ, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇਹ!
|
12. ਉਨ੍ਹਾਂ ਦੇ ਬੁੱਲਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
|
13. ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, - ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ!।। ਸਲਹ।।
|
16. ਪਰ ਮੈਂ ਤੇਰੀ ਸਮੱਰਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ।
|