2. ਆਪਣੇ ਕੰਨ ਮੇਰੀ ਵੱਲ ਝੁਕਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਤਕੜੀ ਚਟਾਨ, ਅਤੇ ਮੇਰੇ ਬਚਾਓ ਲਈ ਇੱਕ ਗੜ ਹੋ।
|
3. ਤੂੰ ਹੀ ਤਾਂ ਮੇਰੀ ਚਟਾਨ ਅਤੇ ਮੇਰਾ ਗੜ੍ਹ ਹੈਂ, ਤਦੇ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲੈ ਚੱਲ, ਅਤੇ ਮੇਰੀ ਅਗੁਵਾਈ ਕਰ।
|
6. ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਫੋਕਿਆਂ ਕੂੜਾਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
|
7. ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੈਂ ਮੇਰੇ ਦੁਖ ਨੂੰ ਵੇਖਿਆ ਹੈ, ਤੈਂ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
|
9. ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਔਖਾਂ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ ਗਈਆਂ, ਨਾਲੇ ਮੇਰੀ ਜਾਨ ਅਤੇ ਮੇਰਾ ਸਰੀਰ ।
|
10. ਮੇਰਾ ਜੀਉਣ ਸੋਗ ਵਿੱਚ ਅਤੇ ਮੇਰੇ ਵਰ੍ਹੇ ਹੌਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕਾਰਨ ਮੇਰਾ ਬਲ ਘਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ ਗਈਆਂ।
|
11. ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ ਪਛਾਣਾਂ ਦੇ ਲਈ ਡਰਾਊ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
|
13. ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਜੁਗਤ ਕੀਤੀ।।
|
17. ਹੇ ਯਹੋਵਾਹ, ਮੈਂਨੂੰ ਸ਼ਰਮਿੰਦਾ ਨਾ ਹੋਣ ਦੇਹ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ ਚਾਪ ਪਤਾਲ ਵਿੱਚ ਪਏ ਰਹਿਣ!
|
19. ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।
|
20. ਤੂੰ ਉਨ੍ਹਾਂ ਨੂੰ ਆਪਣੀ ਦਰਗਾਹ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਮੰਡਪ ਵਿੱਚ ਲੁਕਾ ਰੱਖੇਂਗਾ।
|
22. ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਭਈ ਤੇਰੀਆਂ ਅੱਖੀਆਂ ਦੇ ਅੱਗੇ ਮੈਂ ਕੱਟਿਆ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੈਂ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ।।
|
23. ਹੇ ਯਹੋਵਾਹ ਦੇ ਸਾਰੇ ਸੰਤੋਂ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਉੱਤੇ ਬਹੁਤ ਵੱਟੇ ਲਾਉਂਦਾ ਹੈ।
|