6. ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ।
|
14. ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
|
15. ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
|
16. ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!
|
17. ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।।
|
19. ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।।
|