ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਲਮੂਏਲ ਪਾਤਸ਼ਾਹ ਦੀਆਂ ਗੱਲਾਂ ਦੇ ਅਗੰਮ ਵਾਕ, ਜਿਹੜੇ ਉਹ ਦੀ ਮਾਤਾ ਨੇ ਉਹ ਨੂੰ ਸਿਖਾਏ, -
2. ਕਿਉਂ ਮੇਰੇ ਪੁੱਤ੍ਰॽ ਕਿਉਂ ਮੇਰੇ ਢਿੱਡ ਦੇ ਪੁੱਤ੍ਰॽ ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤ੍ਰॽ
3. ਆਪਣਾ ਬਲ ਤੀਵੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ!
4. ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤ੍ਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈॽ
5. ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ,
6. ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਹ ਨੂੰ ਜਿਹ ਦਾ ਮਨ ਕੌੜਾ ਹੈ,
7. ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
8. ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।
9. ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।।
10. ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈॽ ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ।
11. ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12. ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।
13. ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
14. ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਲਿਆਉਂਦੀ ਹੈ।
15. ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ।
16. ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
17. ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
18. ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
19. ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ।
20. ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ।
21. ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।
22. ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।
23. ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ।
24. ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ।
25. ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26. ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ।
27. ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
28. ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ,
29. ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ।
30. ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ।
31. ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਹ ਨੂੰ ਜਸ ਦੇਣ!।।
Total 31 ਅਧਿਆਇ, Selected ਅਧਿਆਇ 31 / 31
1 ਲਮੂਏਲ ਪਾਤਸ਼ਾਹ ਦੀਆਂ ਗੱਲਾਂ ਦੇ ਅਗੰਮ ਵਾਕ, ਜਿਹੜੇ ਉਹ ਦੀ ਮਾਤਾ ਨੇ ਉਹ ਨੂੰ ਸਿਖਾਏ, - 2 ਕਿਉਂ ਮੇਰੇ ਪੁੱਤ੍ਰॽ ਕਿਉਂ ਮੇਰੇ ਢਿੱਡ ਦੇ ਪੁੱਤ੍ਰॽ ਕਿਉਂ ਮੇਰੀਆਂ ਸੁੱਖਣਾਂ ਦੇ ਪੁੱਤ੍ਰॽ 3 ਆਪਣਾ ਬਲ ਤੀਵੀਆਂ ਨੂੰ ਨਾ ਦੇਹ, ਨਾ ਆਪਣਾ ਚੱਲਣ ਪਾਤਸ਼ਾਹਾਂ ਦੇ ਨਾਸ ਕਰਨ ਵਾਲੀਆਂ ਨੂੰ! 4 ਪਾਤਸ਼ਾਹਾਂ ਨੂੰ, ਹੇ ਲਮੂਏਲ, ਪਾਤਸ਼ਾਹਾਂ ਨੂੰ ਮਧ ਪੀਣੀ ਜੋਗ ਨਹੀਂ, ਅਤੇ ਨਾ ਰਾਜ ਪੁੱਤ੍ਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈॽ 5 ਮਤੇ ਓਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਸਾਰੇ ਦੁਖਿਆਰਾਂ ਦਾ ਹੱਕ ਮਾਰਨ, 6 ਸ਼ਰਾਬ ਉਸ ਨੂੰ ਪਿਆਓ ਜੋ ਮਰਨ ਵਾਲਾ ਹੈ, ਅਤੇ ਮਧ ਉਹ ਨੂੰ ਜਿਹ ਦਾ ਮਨ ਕੌੜਾ ਹੈ, 7 ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ। 8 ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ। 9 ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।। 10 ਪਤਵੰਤੀ ਇਸਤ੍ਰੀ ਕਿਹਨੂੰ ਮਿਲਦੀ ਹੈॽ ਕਿਉਂ ਜੋ ਉਹ ਦੀ ਕਦਰ ਲਾਲਾਂ ਨਾਲੋਂ ਬਹੁਤ ਵਧੇਰੇ ਹੈ। 11 ਉਹ ਦੇ ਭਰਤਾ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ। 12 ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ। 13 ਉਹ ਉੱਨ ਅਤੇ ਕਤਾਨ ਭਾਲ ਕੇ, ਚਾਉ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ। 14 ਉਹ ਵਪਾਰੀਆਂ ਦੇ ਜਹਾਜ਼ਾ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਲਿਆਉਂਦੀ ਹੈ। 15 ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਨੂੰ ਭੋਜਨ, ਅਤੇ ਆਪਣੀਆਂ ਗੋੱਲੀਆਂ ਨੂੰ ਕੰਮ ਦਿੰਦੀ ਹੈ। 16 ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਖੱਟੀ ਨਾਲ ਦਾਖ ਦੀ ਬਾੜੀ ਲਾਉਂਦੀ ਹੈ। 17 ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ। 18 ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ। 19 ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਅਟੇਰਨ ਨੂੰ ਫੜਦੇ ਹਨ। 20 ਉਹ ਮਸਕੀਨਾਂ ਵੱਲ ਹੱਥ ਪਸਾਰਦੀ ਹੈ, ਅਤੇ ਕੰਗਾਲਾਂ ਵੱਲ ਆਪਣੇ ਹੱਥ ਲੰਮੇ ਕਰਦੀ ਹੈ। 21 ਉਹ ਨੂੰ ਆਪਣੇ ਟੱਬਰ ਵੱਲੋਂ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ। 22 ਉਹ ਆਪਣੇ ਲਈ ਚੋਪ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ। 23 ਉਹ ਦਾ ਪਤੀ ਫ਼ਾਟਕ ਵਿੱਚ ਮੰਨਿਆ ਦੰਨਿਆ ਹੈ, ਜਦ ਉਹ ਦੇਸ ਦਿਆਂ ਬਜ਼ੁਰਗਾਂ ਵਿੱਚ ਬਹਿੰਦਾ ਹੈ। 24 ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਪਟਕੇ ਦਿੰਦੀ ਹੈ। 25 ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ। 26 ਉਹ ਬੁੱਧ ਨਾਲ ਆਪਣਾ ਮੁੱਖ ਖੋਲ੍ਹਦੀ ਹੈ, ਅਤੇ ਉਹ ਦੀ ਰਸਨਾ ਉੱਤੇ ਦਯਾ ਦੀ ਸਿੱਖਿਆ ਹੈ। 27 ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ। 28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਹ ਦੀ ਸਲਾਹੁਤ ਕਰਦਾ ਹੈ, 29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। ਪਰ ਤੂੰ ਓਹਨਾਂ ਸਭਨਾਂ ਨਾਲੋਂ ਵੱਧ ਗਈ ਹੈਂ। 30 ਸੁੰਦਰਤਾ ਛਲ ਹੈ ਤੇ ਸੁਹੱਪਣ ਮਿੱਥਿਆ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈ ਮੰਨਦੀ ਹੈ ਸਲਾਹੀ ਜਾਵੇਗੀ। 31 ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮ ਆਪੇ ਫ਼ਾਟਕ ਵਿੱਚ ਉਹ ਨੂੰ ਜਸ ਦੇਣ!।।
Total 31 ਅਧਿਆਇ, Selected ਅਧਿਆਇ 31 / 31
×

Alert

×

Punjabi Letters Keypad References