ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਉਹ ਜਿਹਡ਼ੇ ਗੁਲਾਮ ਹਨ ਉਨ੍ਹਾਂ ਨੂੰਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
2. ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂਕਿ ਜਿਹਡ਼ੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
3. ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹਡ਼ੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
4. ਜਿਹਡ਼ਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲਡ਼ਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
5. ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲਬਾਜ਼ੀ ਵੀ ਸਾਮ੍ਹਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ।
6. ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।
7. ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈਕੇ ਨਹੀਂ ਜਾਵਾਂਗੇ।
8. ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
9. [This verse may not be a part of this translation]
10. ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚਕ੍ਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
11. ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ।
12. ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ।
13. ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਮ੍ਹਣੇ ਖਢ਼ਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
14. ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।
15. ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ।
16. ਪ੍ਰਭੂ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸਦੇ ਨੇਡ਼ੇ ਨਹੀਂ ਜਾ ਸਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।
17. ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹਡ਼ੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
18. ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ।
19. ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋਡ਼ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿਖਮਈ ਜੀਵਨ ਲਈ ਇੱਕ ਪਕ੍ਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹਡ਼ਾ ਸੱਚਾ ਹੈ।
20. ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਮੂਰਖਮਈ ਗੱਲਾਂ ਆਖਦੇ ਹਨ, ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹਡ਼ੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ।
21. ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।

Notes

No Verse Added

Total 6 ਅਧਿਆਇ, Selected ਅਧਿਆਇ 6 / 6
1 2 3 4 5 6
੧ ਤਿਮੋਥਿਉਸ 6
1 ਉਹ ਜਿਹਡ਼ੇ ਗੁਲਾਮ ਹਨ ਉਨ੍ਹਾਂ ਨੂੰਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ। 2 ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂਕਿ ਜਿਹਡ਼ੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ। 3 ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹਡ਼ੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ। 4 ਜਿਹਡ਼ਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲਡ਼ਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ। 5 ਅਤੇ ਇਸ ਨਾਲ ਉਨ੍ਹਾਂ ਲੋਕਾਂ ਦੀ ਦਲੀਲਬਾਜ਼ੀ ਵੀ ਸਾਮ੍ਹਣੇ ਆਉਂਦੀ ਹੈ ਜਿਨ੍ਹਾਂ ਦੇ ਦਿਮਾਗ ਬਦੀ ਨਾਲ ਭਰੇ ਹੋਏ ਹਨ। ਉਨ੍ਹਾਂ ਲੋਕਾਂ ਨੇ ਸੱਚ ਨੂੰ ਗੁਆ ਲਿਆ ਹੈ। ਉਹ ਸੋਚਦੇ ਹਨ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਅਮੀਰ ਬਣਨ ਦਾ ਸਾਧਣ ਹੈ। 6 ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ। 7 ਜਦੋਂ ਅਸੀਂ ਇਸ ਦੁਨੀਆਂ ਵਿੱਚ ਆਏ, ਅਸੀਂ ਕੁਝ ਨਹੀਂ ਲਿਆਏ। ਜਦੋਂ ਅਸੀਂ ਮਰਾਂਗੇ, ਉਦੋਂ ਵੀ ਅਸੀਂ ਆਪਣੇ ਨਾਲ ਕੁਝ ਵੀ ਲੈਕੇ ਨਹੀਂ ਜਾਵਾਂਗੇ। 8 ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ। 9 [This verse may not be a part of this translation] 10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚਕ੍ਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ। 11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ। 12 ਆਪਣੇ ਵਿਸ਼ਵਾਸ ਨੂੰ ਬਣਾਈ ਰਖਨਾ ਦੌਡ਼ ਦੌਡ਼ਨ ਵਾਂਗ ਹੈ। ਉਸ ਦੌਡ਼ ਨੂੰ ਜਿੱਤਣ ਲਈ ਪੂਰਾ ਤਾਣ ਲਾ ਦਿਉ। ਇਸ ਗੱਲ ਨੂੰ ਯਕੀਨੀ ਬਣਾਉ ਕਿ ਤੁਸੀਂ ਉਹ ਜੀਵਨ ਪ੍ਰਾਪਤ ਕਰ ਲਵੋ ਜਿਹਡ਼ਾ ਸਦੀਵੀ ਹੈ। ਤੁਹਾਨੂੰ ਉਸ ਜੀਵਨ ਨੂੰ ਪ੍ਰਾਪਤ ਕਰਨ ਲਈ ਸੱਦਾ ਦਿੱਤਾ ਗਿਆ ਸੀ। ਅਤੇ ਤੁਸੀਂ ਬਹੁਤ ਸਾਰੇ ਲੋਕਾਂ ਅੱਗੇ ਮਸੀਹ ਬਾਰੇ ਮਹਾਨ ਸੱਚ ਸਵਿਕਾਰ ਕਰ ਲਿਆ ਹੈ। 13 ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਮ੍ਹਣੇ ਖਢ਼ਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਹਰ ਇੱਕ ਨੂੰ ਜੀਵਨ ਦਿੰਦਾ ਹੈ। 14 ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ। 15 ਉਹ ਉਦੋਂ ਆਵੇਗਾ ਜਦੋਂ ਪਰਮੇਸ਼ੁਰ ਫ਼ੈਸਲਾ ਕਰੇਗਾ ਕਿ ਇਹੀ ਸਹੀ ਸਮਾਂ ਹੈ। ਪਰਮੇਸ਼ੁਰ ਧੰਨ ਹੈ ਅਤੇ ਸਿਰਫ਼ ਇੱਕ ਸ਼ਾਸਕ ਹੈ। ਪਰਮੇਸ਼ੁਰ ਬਾਦਸ਼ਾਹਾਂ ਦਾ ਬਾਦਸ਼ਾਹ ਅਤੇ ਪ੍ਰਭੂਆਂ ਦਾ ਪ੍ਰਭੂ ਹੈ। 16 ਪ੍ਰਭੂ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸਦੇ ਨੇਡ਼ੇ ਨਹੀਂ ਜਾ ਸਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ। 17 ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹਡ਼ੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ। 18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ। 19 ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋਡ਼ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿਖਮਈ ਜੀਵਨ ਲਈ ਇੱਕ ਪਕ੍ਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹਡ਼ਾ ਸੱਚਾ ਹੈ। 20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਮੂਰਖਮਈ ਗੱਲਾਂ ਆਖਦੇ ਹਨ, ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹਡ਼ੇ ਦਲੀਲਬਾਜ਼ੀ ਕਰਦੇ ਹਨ ਜਿਸਨੂੰ ਉਹ “ਗਿਆਨ” ਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ। 21 ਕੁਝ ਲੋਕ ਆਖਦੇ ਹਨ ਕਿ ਉਨ੍ਹਾਂ ਕੋਲ ਉਹ “ਗਿਆਨ” ਹੈ। ਉਨ੍ਹਾਂ ਲੋਕਾਂ ਨੇ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।
Total 6 ਅਧਿਆਇ, Selected ਅਧਿਆਇ 6 / 6
1 2 3 4 5 6
Common Bible Languages
West Indian Languages
×

Alert

×

punjabi Letters Keypad References