1. ਮੈਂ ਭਾਵੇਂ ਮਨੁੱਖ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।
2. ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਰਹੱਸਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸਕਦਾ ਜੋ ਪਰਬਤਾਂ ਨੂੰ ਖਿਸਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
3. ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸ਼ਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚਢ਼ਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।
4. ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
5. ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।
6. ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।
7. ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।
8. ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁਕ੍ਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁਕ੍ਕ ਜਾਏਗੀ।
9. ਇਹ ਸਾਰੀਆਂ ਚੀਜ਼ਾਂ ਮੁਕ੍ਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿਖ੍ਖਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।
10. ਪਰ ਜਦੋਂ ਪੂਰਣਤਾ ਆਉਂਦੀ ਹੈ ਤਾਂ ਉਹ ਸਾਰੀਆਂ ਚੀਜ਼ਾਂ ਜਿਹਡ਼ੀਆਂ ਸੰਪੂਰਣ ਨਹੀਂ ਹਨ, ਮੁਕ੍ਕ ਜਾਣਗੀਆਂ।
11. ਜਦੋਂ ਮੈਂ ਬੱਚਾ ਸਾਂ ਤਾਂ ਬਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬਚਿਆ ਵਾਂਗ ਸੋਚਦਾ ਸਾਂ, ਮੈਂ ਬਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
12. ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
13. ਇਸ ਲਈ ਹੁਣ ਸਾਡੇ ਕੋਲ ਵਿਸ਼ਵਾਸ, ਉਮੀਦ ਅਤੇ ਪ੍ਰੇਮ, ਸਿਰਫ਼ ਇਹੀ ਤਿੰਨ ਚੀਜ਼ਾਂ ਬਚੀਆਂ ਹਨ ਇਨ੍ਹਾਂ ਵਿੱਚੋਂ ਸਭ ਤੋਂ ਵੱਡਾ ਪ੍ਰੇਮ ਹੈ। ਮੈਨੂੰ ਵੀ ਜਾਣਾ ਚਾਹੀਦਾ ਹੈ ਤਾਂ ਇਹ ਲੋਕ ਵੀ ਮੇਰੇ ਨਾਲ ਜਾਣਗੇ।