ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪ੍ਰੇਮ ਉਹ ਚੀਜ਼ ਹੈ ਜਿਸਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹਡ਼ੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।
2. ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
3. [This verse may not be a part of this translation]
4. [This verse may not be a part of this translation]
5. ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸਕੋਂ। ਜਿਹਡ਼ਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹਡ਼ਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸਕੇ। ਫ਼ੇਰ ਕਲੀਸਿਯਾ ਨੂੰ ਉਸਦੇ ਬੋਲਾਂ ਨਾਲ ਸਹਾਇਤਾ ਮਿਲ ਸਕਦੀ ਹੈ।
6. ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿਖਿਆ ਲੈਕੇ ਆਵਾਂਗਾ।
7. ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹਡ਼ੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪਸ਼ਟ ਨਾ ਹੋਣ, ਤਾਂ ਤੁਸੀਂ ਬਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਂਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪਸ਼ਟਤਾ ਨਾਲ ਵਜਾਵੋਂਗੇ, ਤਾਂ ਤੁਸੀਂ ਧੁਨ ਨੂੰ ਸਮਝ ਸਕੋਂਗੇ ਅਤੇ ਲਡ਼ਾਈ ਵਿੱਚ ਜੇ ਤੂਰ੍ਹੀ ਦੀ ਆਵਾਜ਼ ਸਪਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸਕੇਗਾ ਕਿ ਲਡ਼ਾਈ ਲਈ ਕਦੋਂ ਤਿਆਰ ਹੋਣਾ ਹੈ।
8. [This verse may not be a part of this translation]
9. [This verse may not be a part of this translation]
10. ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
11. ਇਸ ਲਈ, ਜਦੋਂ ਮੈਂ ਬੋਲਣ ਵਾਲ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
12. ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹਡ਼ੀਆਂ ਕਲੀਸਿਯਾ ਨੂੰ ਵਧਣ ਵਿੱਚ ਸਹਾਇਤਾ ਕਰਦੀਆਂ ਹਨ।
13. ਇਸ ਲਈ ਜਿਸ ਵਿਅਕਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਡੀ ਵਿਆਖਿਆ ਵੀ ਕਰ ਸਕੇ।
14. ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।
15. ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
16. ਤੁਸੀਂ ਸ਼ਾਇਦ ਆਪਣੇ ਆਤਮੇ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹਡ਼ਾ ਤੁਹਾਡੀ ਸ਼ੁਕਰਾਨੇ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।
17. ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰਾਨਾ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।
18. ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵਧ, ਮੈਨੂੰ ਦਿੱਤੀ ਗਈ ਹੈ।
19. ਪਰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿਖਿਆ ਦੇ ਸਕਾਂ।
20. ਭਰਾਵੋ ਅਤੇ ਭੈਣੋ, ਮੈਂ ਬਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।
21. ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।
22. ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਆਸਥਾਵਾਨ ਹਨ, ਨਾ ਕਿ ਅਨਾਸਥਾਵਾਨਾਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾਕਿ ਅਨਾਸਥਾਵਾਨਾਂ ਲਈ।
23. ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹਡ਼ੇ ਸਮਝ ਨਹੀਂ ਸਕਦੇ ਜਾਂ ਅਨਾਸਥਾਵਾਨ ਹਨ, ਉਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ।
24. ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।
25. ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਆ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
26. ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
27. ਜਦੋਂ ਤੁਸੀਂ ਇਕਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵਧ ਤੋਂ ਵਧ, ਤਿੰਨਾਂ ਤੋਂ ਵਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
28. ਪਰ ਜੇ ਉਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
29. ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਣਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।
30. ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹਡ਼ਾ ਕਿ ਉਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
31. ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿਖਾਇਆ ਅਤੇ ਹੌਂਸਲਾ ਦਿੱਤਾ ਜਾ ਸਕਦਾ ਹੈ।
32. ਨਬੀਆਂ ਦੇ ਆਤਮੇ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।
33. ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
34. ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
35. ਜੇ ਕੋਈ ਅਜਿਹੀ ਗੱਲ ਹੈ ਜਿਹਡ਼ੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁਛਣੀ ਚਾਹੀਦੀ ਹੈ। ਇੱਕ ਆਵ੍ਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।
36. ਕੀ ਪਰਮੇਸ਼ੁਰ ਦੀ ਸਿਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!
37. ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
38. ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
39. ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
40. ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।

Notes

No Verse Added

Total 16 Chapters, Current Chapter 14 of Total Chapters 16
1 2 3 4 5
6 7 8 9 10 11 12 13 14 15 16
੧ ਕੁਰਿੰਥੀਆਂ 14:38
1. ਪ੍ਰੇਮ ਉਹ ਚੀਜ਼ ਹੈ ਜਿਸਨੂੰ ਲੈਣ ਲਈ ਤੁਹਾਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ। ਤੁਹਾਨੂੰ ਅਸਲ ਵਿੱਚ ਆਤਮਕ ਦਾਤਾਂ ਪ੍ਰਾਪਤ ਕਰਨ ਦੀ ਕਾਮਨਾ ਹੋਣੀ ਚਾਹੀਦੀ ਹੈ। ਅਤੇ ਜਿਹਡ਼ੀ ਦਾਤ ਦੀ ਮੰਗ ਤੁਹਾਨੂੰ ਸਭ ਤੋਂ ਵਧੇਰੇ ਕਰਨੀ ਚਾਹੀਦੀ ਹੈ ਉਹ ਹੈ ਅਗੰਮ ਵਾਕ ਕਰਨ ਦੀ ਯੋਗਤਾ।
2. ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
3. This verse may not be a part of this translation
4. This verse may not be a part of this translation
5. ਮੇਰੀ ਚਾਹਨਾ ਹੈ ਕਿ ਤੁਹਾਡੇ ਸਾਰਿਆਂ ਕੋਲ ਵੱਖ-ਵੱਖ ਭਾਸ਼ਾਵਾਂ ਬੋਲਣ ਦੀ ਦਾਤ ਹੋਵੇ। ਪਰ ਮੈਂ ਇਸਤੋਂ ਵਧ ਇਹ ਵੀ ਚਾਹੁੰਦਾ ਹਾਂ ਕਿ ਤੁਸੀਂ ਅਗੰਮ ਵਾਕ ਕਰ ਸਕੋਂ। ਜਿਹਡ਼ਾ ਵਿਅਕਤੀ ਅਗੰਮ ਵਾਕ ਕਰਦਾ ਉਹ ਉਸ ਵਿਅਕਤੀ ਨਾਲੋਂ ਵੱਡਾ ਹੈ ਜਿਹਡ਼ਾ ਕੇਵਲ ਵੱਖੋ ਵੱਖਰੀਆਂ ਭਾਸ਼ਾਵਾਂ ਹੀ ਬੋਲ ਸਕਦਾ ਹੈ। ਪਰ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਵਾਲਾ ਅਗੰਮ ਵਾਕ ਕਰਨ ਵਾਲੇ ਵਰਗਾ ਹੀ ਹੁੰਦਾ ਹੈ। ਜੇ ਉਹ ਉਨ੍ਹਾਂ ਵੱਖਰੀਆਂ ਭਾਸ਼ਾਵਾਂ ਦਾ ਦੋ ਭਾਸ਼ੀਆ ਬਣ ਸਕੇ। ਫ਼ੇਰ ਕਲੀਸਿਯਾ ਨੂੰ ਉਸਦੇ ਬੋਲਾਂ ਨਾਲ ਸਹਾਇਤਾ ਮਿਲ ਸਕਦੀ ਹੈ।
6. ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿਖਿਆ ਲੈਕੇ ਆਵਾਂਗਾ।
7. ਇਹ ਉਨ੍ਹਾਂ ਆਵਾਜ਼ਾਂ ਵਰਗਾ ਹੈ ਜਿਹਡ਼ੀਆਂ ਨਿਰਜੀਵ ਵਸਤਾਂ, ਜਿਵੇਂ ਬੰਸਰੀ ਜਾਂ ਰਬਾਬ, ਵਿੱਚੋਂ ਆਉਂਦੀਆਂ ਹਨ। ਜੇ ਭਿੰਨ-ਭਿੰਨ ਸੁਰ ਸਪਸ਼ਟ ਨਾ ਹੋਣ, ਤਾਂ ਤੁਸੀਂ ਬਜਾਇਆ ਜਾਣ ਵਾਲਾ ਸੰਗੀਤ ਨਹੀਂ ਸਮਝੋਂਗੇ। ਸਿਰਫ਼ ਉਦੋਂ, ਜਦੋਂ ਤੁਸੀਂ ਹਰ ਸੁਰ ਸਪਸ਼ਟਤਾ ਨਾਲ ਵਜਾਵੋਂਗੇ, ਤਾਂ ਤੁਸੀਂ ਧੁਨ ਨੂੰ ਸਮਝ ਸਕੋਂਗੇ ਅਤੇ ਲਡ਼ਾਈ ਵਿੱਚ ਜੇ ਤੂਰ੍ਹੀ ਦੀ ਆਵਾਜ਼ ਸਪਸ਼ਟ ਨਹੀਂ ਤਾਂ ਸੈਨਕਾਂ ਨੂੰ ਪਤਾ ਨਹੀਂ ਲੱਗ ਸਕੇਗਾ ਕਿ ਲਡ਼ਾਈ ਲਈ ਕਦੋਂ ਤਿਆਰ ਹੋਣਾ ਹੈ।
8. This verse may not be a part of this translation
9. This verse may not be a part of this translation
10. ਇਹ ਠੀਕ ਹੈ ਕਿ ਦੁਨੀਆਂ ਵਿੱਚ ਗੱਲ ਕਰਨ ਦੇ ਕਈ ਢੰਗ ਹਨ। ਅਤੇ ਉਨ੍ਹਾਂ ਸਾਰਿਆਂ ਦਾ ਕੋਈ ਨਾ ਕੋਈ ਅਰਥ ਹੁੰਦਾ ਹੈ।
11. ਇਸ ਲਈ, ਜਦੋਂ ਮੈਂ ਬੋਲਣ ਵਾਲ ਵਿਅਕਤੀ ਦੀ ਭਾਸ਼ਾ ਨਹੀਂ ਸਮਝਦਾ, ਮੈਂ ਸੋਚਦਾ ਹਾਂ ਕਿ ਉਸਦੀ ਟਿੱਪਣੀ ਅਜੀਬ ਹੈ। ਅਤੇ ਉਹ ਸੋਚਦਾ ਹੈ ਕਿ ਮੇਰੀ ਟਿੱਪਣੀ ਅਜੀਬ ਹੈ।
12. ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹਡ਼ੀਆਂ ਕਲੀਸਿਯਾ ਨੂੰ ਵਧਣ ਵਿੱਚ ਸਹਾਇਤਾ ਕਰਦੀਆਂ ਹਨ।
13. ਇਸ ਲਈ ਜਿਸ ਵਿਅਕਕਤੀ ਕੋਲੋਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਹੈ ਉਸਨੂੰ ਇਹ ਪ੍ਰਾਰਥਨਾ ਕਰਨੀ ਚਾਹੀਦੀ ਹੈ ਕਿ ਜੋ ਉਹ ਕਹਿੰਦਾ ਹੈ ਉਸਡੀ ਵਿਆਖਿਆ ਵੀ ਕਰ ਸਕੇ।
14. ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।
15. ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮੇ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮੇ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ।
16. ਤੁਸੀਂ ਸ਼ਾਇਦ ਆਪਣੇ ਆਤਮੇ ਨਾਲ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਹੋਵੋਂ। ਪਰ ਉਹ ਵਿਅਕਤੀ ਜਿਹਡ਼ਾ ਤੁਹਾਡੀ ਸ਼ੁਕਰਾਨੇ ਦੀ ਭਾਸ਼ਾ ਨਹੀਂ ਸਮਝਦਾ ਉਹ “ਆਮੀਨ” ਕਹਿਣ ਦੇ ਯੋਗ ਕਿਵੇਂ ਹੋਵੇਗਾ। ਕਿਉਂਕਿ ਉਸਨੂੰ ਇਹ ਜਾਣਕਾਰੀ ਨਹੀਂ ਕਿ ਤੁਸੀਂ ਕੀ ਕਹਿ ਰਹੇ ਹੋ।
17. ਤੁਸੀਂ ਭਾਵੇਂ ਪਰਮੇਸ਼ੁਰ ਦਾ ਸ਼ੁਕਰਾਨਾ ਸਹੀ ਢੰਗ ਨਾਲ ਕਰ ਰਹੇ ਹੋਵੋਂ, ਪਰ ਇਹ ਕਿਸੇ ਵੀ ਢੰਗ ਨਾਲ ਦੂਸਰੇ ਵਿਅਕਤੀ ਦੀ ਮਦਦ ਨਹੀਂ ਕਰਦਾ।
18. ਮੈਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦਾ ਹਾਂ ਕਿ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ, ਤੁਹਾਡੇ ਵਿੱਚੋਂ ਕਿਸੇ ਨਾਲੋਂ ਵੀ ਵਧ, ਮੈਨੂੰ ਦਿੱਤੀ ਗਈ ਹੈ।
19. ਪਰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ, ਮੈਂ ਅਜਿਹੇ ਪੰਜ ਸ਼ਬਦ ਬੋਲਣੇ ਪਸੰਦ ਕਰਾਂਗਾ ਜੋ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਦੇ ਹਜ਼ਾਰਾਂ ਸ਼ਬਦ ਬੋਲਣ ਨਾਲੋਂ ਵੀ ਵਧ ਸਮਝਦਾ ਹਾਂ। ਮੈਂ ਆਪਣੀ ਸਮਝ ਨਾਲ ਬੋਲਣਾ ਵਧੇਰੇ ਪਸੰਦ ਕਰਾਂਗਾ ਤਾਂ ਜੋ ਮੈਂ ਹੋਰਨਾਂ ਨੂੰ ਸਿਖਿਆ ਦੇ ਸਕਾਂ।
20. ਭਰਾਵੋ ਅਤੇ ਭੈਣੋ, ਮੈਂ ਬਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।
21. ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਯਸਾਯਾਹ 28:11-12 ਇਹੀ ਹੈ ਜੋ ਪ੍ਰਭੂ ਆਖਦਾ ਹੈ।
22. ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਆਸਥਾਵਾਨ ਹਨ, ਨਾ ਕਿ ਅਨਾਸਥਾਵਾਨਾਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾਕਿ ਅਨਾਸਥਾਵਾਨਾਂ ਲਈ।
23. ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹਡ਼ੇ ਸਮਝ ਨਹੀਂ ਸਕਦੇ ਜਾਂ ਅਨਾਸਥਾਵਾਨ ਹਨ, ਉਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ
24. ਪਰੰਤੂ ਫ਼ਰਜ਼ ਕਰੋ ਤੁਸੀਂ ਸਾਰੇ ਅਗੰਮ ਵਾਕ ਕਰ ਰਹੇ ਹੋ ਅਤੇ ਇੱਕ ਵਿਅਕਤੀ ਅਜਿਹਾ ਆਉਂਦਾ ਹੈ ਜੋ ਵਿਸ਼ਵਾਸ ਨਹੀਂ ਕਰਦਾ ਜਾਂ ਨਾ ਸਮਝ ਹੈ। ਜੇ ਤੁਸੀਂ ਸਾਰੇ ਭਵਿਖ੍ਖਬਾਣੀ ਕਰ ਰਹੇ ਹੋ, ਫ਼ੇਰ ਇਹ ਉਸ ਵਿਅਕਤੀ ਦੇ ਪਾਪਾਂ ਨੂੰ ਪ੍ਰਦਰਸ਼ਿਤ ਕਰਨਗੇ, ਅਤੇ ਉਸਦੀ ਪਰਖ ਤੁਹਾਡੇ ਸਾਰਿਆਂ ਦੇ ਆਖਣ ਦੇ ਆਧਾਰ ਉੱਤੇ ਹੋਵੇਗੀ।
25. ਉਸਦੇ ਦਿਲ ਦੀਆਂ ਗੁਪਤ ਗੱਲਾਂ ਚਾਨਣ ਵਿੱਚ ਜਾਣਗੀਆਂ। ਇਸ ਲਈ ਉਹ ਵਿਅਕਤੀ ਝੁਕਕੇ ਪਰਮੇਸ਼ੁਰ ਨੂੰ ਮਥ ਟੇਕੇਗਾ। ਉਹ ਆਖੇਗਾ, “ਕਿ ਸੱਚਮੁੱਚ ਹੀ ਪਰਮੇਸ਼ੁਰ ਤੁਹਾਡੇ ਨਾਲ ਹੈ।”
26. ਇਸ ਲਈ ਭਰਾਵੋ ਅਤੇ ਭੈਣੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ? ਜਦੋਂ ਤੁਸੀਂ ਇਕਠੇ ਹੋਵੋਂਗੇ, ਤਾਂ ਕਿਸੇ ਕੋਲ ਇੱਕ ਗੀਤ ਹੈ, ਕਿਸੇ ਹੋਰ ਵਿਅਕਤੀ ਕੋਲ ਇੱਕ ਉਪਦੇਸ਼ ਹੈ, ਦੂਸਰੇ ਵਿਅਕਤੀ ਕੋਲ ਪਰਮੇਸ਼ੁਰ ਵੱਲੋਂ ਨਵਾਂ ਸੱਚ ਹੈ, ਕੋਈ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ ਅਤੇ ਹੋਰ ਦੂਸਰਾ ਵਿਅਕਤੀ ਇਸ ਭਾਸ਼ਾ ਦੀ ਵਿਆਖਿਆ ਕਰਦਾ ਹੋਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਮਨੋਰਥ ਕਲੀਸਿਯਾ ਨੂੰ ਮਜ਼ਬੂਤ ਬਨਾਉਣ ਵਿੱਚ ਸਹਾਇਤਾ ਕਰਨਾ ਹੋਣਾ ਚਾਹੀਦਾ ਹੈ।
27. ਜਦੋਂ ਤੁਸੀਂ ਇਕਠੋ ਹੋਵੋ, ਜੇ ਕੋਈ ਇੱਕ ਵਿਅਕਤੀ ਵੱਖਰੀ ਭਾਸ਼ਾ ਵਿੱਚ ਬੋਲਦਾ ਹੈ, ਤਾਂ ਸਿਰਫ਼ ਦੋ ਵਿਅਕਤੀਆਂ ਜਾਂ ਵਧ ਤੋਂ ਵਧ, ਤਿੰਨਾਂ ਤੋਂ ਵਧ ਨੂੰ ਨਹੀਂ ਬੋਲਣਾ ਚਾਹੀਦਾ। ਅਤੇ ਉਨ੍ਹਾਂ ਨੂੰ ਵਾਰੀ ਸਿਰ ਬੋਲਣਾ ਚਾਹੀਦਾ ਹੈ। ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਲੋਕਾਂ ਦੀ ਗੱਲ ਦੀ ਵਿਆਖਿਆ ਕਰਨੀ ਚਾਹੀਦੀ ਹੈ।
28. ਪਰ ਜੇ ਉਥੇ ਅਨੁਵਾਦ ਕਰਨ ਵਾਲਾ ਕੋਈ ਨਹੀਂ ਹੈ, ਫ਼ੇਰ ਵੱਖਰੀ ਭਾਸ਼ਾ ਵਿੱਚ ਬੋਲਣ ਵਾਲੇ ਉਸ ਵਿਅਕਤੀ ਨੂੰ ਕਲੀਸਿਯਾ ਵਿੱਚ ਨਹੀਂ ਬੋਲਣਾ ਚਾਹੀਦਾ। ਉਸ ਵਿਅਕਤੀ ਨੂੰ ਕੇਵਲ ਆਪਣੇ-ਆਪ ਨਾਲ ਜਾਂ ਪਰਮੇਸ਼ੁਰ ਨਾਲ ਗੱਲ ਕਰਨੀ ਚਾਹੀਦੀ ਹੈ।
29. ਸਿਰਫ਼ ਦੋ ਜਾਂ ਤਿੰਨ ਦੂਤਾਂ ਨੂੰ ਬੋਲਣਾ ਚਾਹੀਦਾ ਹੈ। ਹੋਰਨਾਂ ਨੂੰ ਨਿਰਣਾ ਕਰਨਾ ਚਾਹੀਦਾ ਹੈ ਕਿ ਉਹ ਕੀ ਆਖਦੇ ਹਨ।
30. ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹਡ਼ਾ ਕਿ ਉਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
31. ਤੁਸੀਂ ਸਾਰੇ ਹੀ ਇੱਕ ਦੂਜੇ ਤੋਂ ਮਗਰੋਂ ਅਗੰਮੀ ਵਾਕ ਕਰ ਸਕਦੇ ਹੋ। ਇਸ ਤਰ੍ਹਾਂ, ਸਮੂਹ ਲੋਕਾਂ ਨੂੰ ਸਿਖਾਇਆ ਅਤੇ ਹੌਂਸਲਾ ਦਿੱਤਾ ਜਾ ਸਕਦਾ ਹੈ।
32. ਨਬੀਆਂ ਦੇ ਆਤਮੇ ਖੁਦ ਨਬੀਆਂ ਦੇ ਅਧਿਕਾਰ ਵਿੱਚ ਹਨ।
33. ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
34. ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।
35. ਜੇ ਕੋਈ ਅਜਿਹੀ ਗੱਲ ਹੈ ਜਿਹਡ਼ੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁਛਣੀ ਚਾਹੀਦੀ ਹੈ। ਇੱਕ ਆਵ੍ਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।
36. ਕੀ ਪਰਮੇਸ਼ੁਰ ਦੀ ਸਿਖਿਆ ਤੁਹਾਡੇ ਵੱਲੋਂ ਆਈ ਹੈ? ਨਹੀਂ। ਜਾਂ ਕੀ ਇਹ ਸਿਰਫ਼ ਤੁਸੀਂ ਹੀ ਹੋ ਜਿਨ੍ਹਾਂ ਨੇ ਉਹ ਉਪਦੇਸ਼ ਪ੍ਰਾਪਤ ਕੀਤੇ ਹਨ? ਨਹੀਂ!
37. ਜੇਕਰ ਇੱਕ ਵਿਅਕਤੀ ਆਪਣੇ-ਆਪ ਨੂੰ ਨਬੀ ਸੋਚਦਾ ਹੈ ਜਾਂ ਇਹ ਕਿ ਉਸ ਕੋਲ ਆਤਮਕ ਦਾਤ ਹੈ, ਤਾਂ ਉਸਨੂੰ ਇਹ ਸਮਝਣਾ ਚਾਹੀਦਾ ਹੈ ਕਿ ਜੋ ਮੈਂ ਤੁਹਾਨੂੰ ਲਿਖ ਰਿਹਾ ਹਾਂ ਉਹ ਪ੍ਰਭੂ ਦਾ ਹੁਕਮ ਹੈ।
38. ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
39. ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਅਸਲੀ ਅਗੰਮ ਵਾਕ ਦੀ ਦਾਤ ਦੀ ਇੱਛਾ ਕਰੋ। ਪਰ ਉਨ੍ਹਾਂ ਲੋਕਾਂ ਨੂੰ ਵੱਖ-ਵੱਖ ਭਾਸ਼ਾਵਾਂ ਵਿੱਚ ਬੋਲਣ ਦੀ ਦਾਤ ਦੀ ਵਰਤੋਂ ਕਰਨ ਤੋਂ ਨਾ ਰੋਕੋ।
40. ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।
Total 16 Chapters, Current Chapter 14 of Total Chapters 16
1 2 3 4 5
6 7 8 9 10 11 12 13 14 15 16
×

Alert

×

punjabi Letters Keypad References