ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪਿਆਰੇ ਭਰਾਵੋ ਅਤੇ ਭੈਣੋ ਮੈਂ ਜਦੋਂ ਤੁਹਾਡੇ ਕੋਲ ਆਇਆ ਸੀ ਤਾਂ ਮੈਂ ਤੁਹਾਨੂੰ ਪਰਮੇਸ਼ੁਰ ਦੇ ਸੱਚ ਬਾਰੇ ਦਸਿਆ ਸੀ। ਪਰ ਉਸ ਲਈ ਮੈਂ ਨਾ ਤਾਂ ਚੰਗੇ ਵਕਤਾਂ ਵਾਲੇ ਸ਼ਬਦਾਂ ਦੀ ਵਰਤੋਂ ਕੀਤੀ ਅਤੇ ਨਾ ਹੀ ਮਹਾਨ ਸੂਝ ਦੀ ਵਰਤੋਂ ਕੀਤੀ ਹੈ।
2. ਮੈਂ ਇਹ ਫ਼ੈਸਲਾ ਕਰ ਲਿਆ ਸੀ। ਕਿ ਜਦੋਂ ਤੱਕ ਮੈਂ ਤੁਹਾਡੇ ਨਾਲ ਹਾਂ ਤਾਂ ਮੈ ਯਿਸੂ ਮਸੀਹ ਅਤੇ ਉਸਦੀ ਸਲੀਬ ਉੱਤੇ ਮ੍ਰਿਤੂ ਤੋਂ ਅਲਾਵਾ ਹਰ ਗੱਲ ਭੁੱਲ ਜਾਵਾਂਗਾ।
3. ਜਦੋਂ ਮੈਂ ਤੁਹਾਡੇ ਕੋਲ ਆਇਆ ਸਾਂ, ਮੈਂ ਨਿਰਬਲ ਸਾਂ ਅਤੇ ਡਰ ਨਾਲ ਕੰਬ ਰਿਹਾ ਸਾਂ।
4. ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ।
5. ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।
6. ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।
7. ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।
8. ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
9. ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4
10. ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਜਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਰਹੱਸਾ ਨੂੰ ਵੀ।
11. ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿਚਾਰਾਂ ਨੂੰ ਜਾਣਦਾ ਹੈ।
12. ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
13. ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।
14. ਉਹ ਵਿਅਕਤੀ ਜਿਹਡ਼ਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸਕਦਾ ਜਿਹਡ਼ੀਆਂ ਪਰਮੇਸ਼ੁਰ ਦੇ ਆਤਮੇ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸਕਦੀਆਂ ਹਨ।
15. ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਰਣੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰਖ ਸਕਦੇ।
16. “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸਕਦਾ ਹੈ ਕਿ ਉਸਨੂੰ ਕੀ ਕਰਨਾ ਚਾਹੀਦਾ ਹੈ?” ਯਸਾਯਾਹ 40:13 ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।

Notes

No Verse Added

Total 16 Chapters, Current Chapter 2 of Total Chapters 16
1 2 3 4 5 6 7 8 9 10
੧ ਕੁਰਿੰਥੀਆਂ 2

×

Alert

×

punjabi Letters Keypad References