ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਮੇਰੇ ਪਿਆਰੇ ਬਚਿਓ, ਮ੍ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਮ੍ਹਣੇ ਸਾਡੇ ਲਈ ਬੋਲਦਾ ਹੈ।
2. ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ।
3. ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕ੍ਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
4. ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਾਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
5. ਜਦੋਂ ਕੋਈ ਵਿ ਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿ ਅਕਤੀ ਲਈ ਸੰਪੂਰਾਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।
6. ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨਮਿਤ ਰਹਿ ਰਿਹਾ ਹੈ ਤਾਂ ਉਸਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ।
7. ਮੇਰੇ ਪਿਆਰੇ ਮਿੱਤਰੋ ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹਡ਼ਾ ਤੁਹਾਡੇ ਕੋਲ ਮੁਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
8. ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।
9. ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।
10. ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹਡ਼ੀ ਉਸ ਪਾਸੋਂ ਗਲਤ ਕੰਮ ਕਰਾ ਸਕੇਗੀ।
11. ਪਰ ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂਕਿ ਅੰਧਕਾਰ ਨੇ ਉਸਨੂੰ ਅੰਨ੍ਹਾ ਬਣਾ ਦਿੱਤਾ ਹੈ।
12. ਪਿਆਰੇ ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ।
13. ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
14. ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਮੁਢ ਤੋਂ ਮੌਜੁਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
15. ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
16. ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
17. ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹਡ਼ੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹਡ਼ਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
18. ਮੇਰੇ ਪਿਆਰੇ ਬਚਿਓ, ਅੰਤ੍ਤ ਨੇਡ਼ੇ ਆ ਚੁਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇਥ੍ਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇਡ਼ੇ ਹੈ।
19. ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੁ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿਚਲਾ ਨਹੀਂ ਸੀ।
20. ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ।
21. ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
22. ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹਡ਼ਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
23. ਜਿਹਡ਼ਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹਡ਼ਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।
24. ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ।
25. ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾ ਅਦਾ ਕੀਤਾ ਸੀ। ਇਹ ਸਦੀਵੀ ਜੀਵਨ ਹੈ।
26. ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹਡ਼ੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
27. ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋਡ਼ ਨਹੀਂ। ਜਿਹਡ਼ੀ ਦਾਤ ਉਸਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿਤ ਜਿਉਣ ਜਾਰੀ ਰਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿਖਾਇਆ ਹੈ।
28. ਇਸ ਲਈ, ਮੇਰੇ ਪਿਆਰੇ ਬਚਿਓ, ਉਸ੍ਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋਡ਼ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
29. ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹਡ਼ੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
Total 5 ਅਧਿਆਇ, Selected ਅਧਿਆਇ 2 / 5
1 2 3 4 5
1 ਮੇਰੇ ਪਿਆਰੇ ਬਚਿਓ, ਮ੍ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਮ੍ਹਣੇ ਸਾਡੇ ਲਈ ਬੋਲਦਾ ਹੈ। 2 ਯਿਸੂ ਸਾਡੇ ਪਾਪਾਂ ਦਾ ਪਰਾਸ਼ਚਿਤ ਹੈ। ਸਿਰਫ਼ ਸਾਡੇ ਹੀ ਪਾਪਾਂ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ। 3 ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕ੍ਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ। 4 ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਾਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ। 5 ਜਦੋਂ ਕੋਈ ਵਿ ਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿ ਅਕਤੀ ਲਈ ਸੰਪੂਰਾਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ। 6 ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਹ ਪਰਮੇਸ਼ੁਰ ਦੇ ਨਮਿਤ ਰਹਿ ਰਿਹਾ ਹੈ ਤਾਂ ਉਸਨੂੰ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਯਿਸੂ ਜੀਵਿਆ ਸੀ। 7 ਮੇਰੇ ਪਿਆਰੇ ਮਿੱਤਰੋ ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹਡ਼ਾ ਤੁਹਾਡੇ ਕੋਲ ਮੁਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ। 8 ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ। 9 ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ। 10 ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹਡ਼ੀ ਉਸ ਪਾਸੋਂ ਗਲਤ ਕੰਮ ਕਰਾ ਸਕੇਗੀ। 11 ਪਰ ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂਕਿ ਅੰਧਕਾਰ ਨੇ ਉਸਨੂੰ ਅੰਨ੍ਹਾ ਬਣਾ ਦਿੱਤਾ ਹੈ। 12 ਪਿਆਰੇ ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਮਸੀਹ ਰਾਹੀਂ ਤੁਹਾਡੇ ਪਾਪ ਮੁਆਫ਼ ਹੋ ਗਏ ਹਨ। 13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ, ਕਿਉਂਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ। ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ। 14 ਬਚਿਓ, ਮ੍ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਉਸਨੂੰ ਜਾਣਦੇ ਹੋ ਜੋ ਮੁਢ ਤੋਂ ਮੌਜੁਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ। 15 ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ। 16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ। 17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹਡ਼ੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹਡ਼ਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ। 18 ਮੇਰੇ ਪਿਆਰੇ ਬਚਿਓ, ਅੰਤ੍ਤ ਨੇਡ਼ੇ ਆ ਚੁਕਿਆ ਹੈ। ਤੁਸੀਂ ਸੁਣਿਆ ਹੋਇਆ ਹੈ ਕਿ ਮਸੀਹ ਦਾ ਦੁਸ਼ਮਣ ਆ ਰਿਹਾ ਹੈ, ਅਤੇ ਹੁਣ ਮਸੀਹ ਦੇ ਇੰਨੇ ਦੁਸ਼ਮਣ ਪਹਿਲਾਂ ਹੀ ਇਥ੍ਥੇ ਹਨ। ਇਸ ਲਈ ਅਸੀਂ ਜਾਣਦੇ ਹਾਂ ਕਿ ਅੰਤ ਨੇਡ਼ੇ ਹੈ। 19 ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੁ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿਚਲਾ ਨਹੀਂ ਸੀ। 20 ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ। 21 ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ। 22 ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹਡ਼ਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ। 23 ਜਿਹਡ਼ਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹਡ਼ਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ। 24 ਇਸ ਗੱਲੋਂ ਯਕੀਨੀ ਹੋਵੋ ਕਿ ਤੁਸੀਂ ਉਸੇ ਉਪਦੇਸ਼ ਦਾ ਅਨੁਸਰਣ ਕਰਦੇ ਹੋ ਜਿਹਡ਼ਾ ਤੁਸੀਂ ਮੁਢ ਤੋਂ ਹੀ ਸੁਣਦੇ ਆ ਰਹੇ ਹੋਂ। ਜੇ ਤੁਸੀਂ ਇਸ ਉਪਦੇਸ਼ ਤੇ ਅਮਲ ਕਰੋਂਗੇ ਤਾਂ ਤੁਸੀਂ ਪੁੱਤਰ ਅਤੇ ਪਿਤਾ ਦੋਹਾਂ ਵਿੱਚ ਸਥਿਰ ਰਹੋਂਗੇ। 25 ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾ ਅਦਾ ਕੀਤਾ ਸੀ। ਇਹ ਸਦੀਵੀ ਜੀਵਨ ਹੈ। 26 ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹਡ਼ੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ। 27 ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋਡ਼ ਨਹੀਂ। ਜਿਹਡ਼ੀ ਦਾਤ ਉਸਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿਤ ਜਿਉਣ ਜਾਰੀ ਰਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿਖਾਇਆ ਹੈ। 28 ਇਸ ਲਈ, ਮੇਰੇ ਪਿਆਰੇ ਬਚਿਓ, ਉਸ੍ਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋਡ਼ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ। 29 ਤੁਸੀਂ ਜਾਣਦੇ ਹੋ ਕਿ ਮਸੀਹ ਹਮੇਸ਼ਾ ਉਹੀ ਕਰਦਾ ਹੈ ਜੋ ਚੰਗਾ ਹੈ। ਇਸ ਲਈ ਤੁਸੀਂ ਜਾਣਦੇ ਹੋ ਕਿ ਸਾਰੇ ਲੋਕੀਂ ਜਿਹਡ਼ੇ ਨੇਕ ਕੰਮ ਕਰਦੇ ਹਨ ਪਰਮੇਸ਼ੁਰ ਦੇ ਬੱਚੇ ਹਨ।
Total 5 ਅਧਿਆਇ, Selected ਅਧਿਆਇ 2 / 5
1 2 3 4 5
×

Alert

×

Punjabi Letters Keypad References