ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ।
2. ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
3. ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ।
4. ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸ਼ਰੀਰ ਉੱਤੇ ਕਾਬੂ ਰੱਖਣਾ ਸਿਖ ਲਵੇ। ਆਪਣੇ ਸ਼ਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹਡ਼ਾ ਪਵਿੱਤਰ ਅਤੇ ਸਤਿਕਾਰਯੋਗ ਹੈ।
5. ਆਪਣੇ ਸ਼ਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹਾਡ਼ੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।
6. ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ। ਜਿਹਡ਼ੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਟਾਵਨੀ ਦੇ ਚੁੱਕੇ ਹਾਂ।
7. ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।
8. ਇਸ ਲਈ ਜਿਹਡ਼ਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕ੍ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
9. ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋਡ਼ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿਖਾਇਆ ਹੈ।
10. ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
11. ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
12. ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹਡ਼ੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋਡ਼ਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
13. ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹਡ਼ੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦਾ।
14. ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਮੁਰਦੇ ਤੋਂ ਉਭਾਰਿਆ ਗਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹਡ਼ੇ ਮਰ ਚੁੱਕੇ ਹਨ।
15. ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹਡ਼ੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹਡ਼ੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਮ੍ਹਣੇ ਨਹੀਂ, ਜਿਹਡ਼ੇ ਪਹਿਲਾਂ ਹੀ ਮਰ ਚੁੱਕੇ ਹਨ।
16. ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ।
17. ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹਡ਼ੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕਠੇ ਹੋਵਾਂਗੇ ਜਿਹਡ਼ੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
18. ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।
Total 5 ਅਧਿਆਇ, Selected ਅਧਿਆਇ 4 / 5
1 2 3 4 5
1 ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ। 2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ। 3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ। 4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸ਼ਰੀਰ ਉੱਤੇ ਕਾਬੂ ਰੱਖਣਾ ਸਿਖ ਲਵੇ। ਆਪਣੇ ਸ਼ਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹਡ਼ਾ ਪਵਿੱਤਰ ਅਤੇ ਸਤਿਕਾਰਯੋਗ ਹੈ। 5 ਆਪਣੇ ਸ਼ਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹਾਡ਼ੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ। 6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉਠਾਉਣਾ ਚਾਹੀਦਾ। ਜਿਹਡ਼ੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਟਾਵਨੀ ਦੇ ਚੁੱਕੇ ਹਾਂ। 7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ। 8 ਇਸ ਲਈ ਜਿਹਡ਼ਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕ੍ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ। 9 ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋਡ਼ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿਖਾਇਆ ਹੈ। 10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ। 11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ। 12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹਡ਼ੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋਡ਼ਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ। 13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹਡ਼ੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦਾ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਮੁਰਦੇ ਤੋਂ ਉਭਾਰਿਆ ਗਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹਡ਼ੇ ਮਰ ਚੁੱਕੇ ਹਨ। 15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹਡ਼ੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹਡ਼ੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਮ੍ਹਣੇ ਨਹੀਂ, ਜਿਹਡ਼ੇ ਪਹਿਲਾਂ ਹੀ ਮਰ ਚੁੱਕੇ ਹਨ। 16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੂਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹਡ਼ੇ ਮਸੀਹ ਵਿੱਚ ਸਨ ਪਹਿਲਾਂ ਉਭਰਨਗੇ। 17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹਡ਼ੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕਠੇ ਹੋਵਾਂਗੇ ਜਿਹਡ਼ੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ। 18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।
Total 5 ਅਧਿਆਇ, Selected ਅਧਿਆਇ 4 / 5
1 2 3 4 5
×

Alert

×

Punjabi Letters Keypad References