ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹਡ਼ਾ ਸਾਨੂੰ ਮਸੀਹ ਯਿਸੂ ਵਿੱਚ ਹੈ।
2. ਤੁਸੰ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿਖਾ ਸਕਣਗੇ।
3. ਸਾਡੀਆਂ ਔਕਡ਼ਾਂ ਦੇ ਭਾਗੀ ਬਣੋ। ਇਨ੍ਹਾਂ ਔਕਡ਼ਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
4. ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
5. ਜੋ ਕੋਈ ਵਿਅਕਤੀ ਦੌਡ਼ ਲਾ ਰਿਹਾ ਤਾਂ ਉਸਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
6. ਜਿਹਡ਼ਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
7. ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨਹਆਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।
8. ਯਿਸੂ ਮਸੀਹ ਨੂੰ ਚੇਤੇ ਰਖੋ। ਉਹ ਆਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਸਨੂੰ ਮੌਤ ਤੋਂ ਉਭਾਰਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
9. ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕਡ਼ਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾਡ਼ਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸਕਦੀਆਂ।
10. ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕਡ਼ਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕਡ਼ਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
11. ਇਹ ਉਪਦੇਸ਼ ਸੱਚ ਹੈ; “ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸਦੇ ਨਾਲ ਰਹਾਂਗੇ।
12. ਜੇ ਅਸੀਂ ਦੁਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
13. ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸਕਦਾ।”
14. ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸਨੂੰ ਸੁਣਦੇ ਹਨ।
15. ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹਡ਼ਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹਡ਼ਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
16. ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵਧੇਰੇ ਦੂਰ ਲੈ ਜਾਣਗੀਆਂ।
17. ਉਨ੍ਹਾਂ ਦੇ ਉਪਦੇਸ਼ ਤੁਹਾਡੇ ਸ਼ਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।
18. ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਉਭਰਨਾ ਪਹਿਲਾਂ ਹੀ ਵਾਪਰ ਚੁਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
19. ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ; “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹਡ਼ੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ; “ਹਰ ਕੋਈ ਜਿਹਡ਼ਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
20. ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕਡ਼ੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
21. ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
22. ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹਡ਼ੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸਹਆਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
23. ਨਿਕੰਮੀਆਂ ਅਤੇ ਫ਼ਿਜ਼ੂਲੀ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਾਣ ਜਾਂਦੀਆਂ ਹਨ।
24. ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
25. ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹਡ਼ੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
26. ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
Total 4 ਅਧਿਆਇ, Selected ਅਧਿਆਇ 2 / 4
1 2 3 4
1 ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹਡ਼ਾ ਸਾਨੂੰ ਮਸੀਹ ਯਿਸੂ ਵਿੱਚ ਹੈ। 2 ਤੁਸੰ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿਖਾ ਸਕਣਗੇ। 3 ਸਾਡੀਆਂ ਔਕਡ਼ਾਂ ਦੇ ਭਾਗੀ ਬਣੋ। ਇਨ੍ਹਾਂ ਔਕਡ਼ਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ। 4 ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ। 5 ਜੋ ਕੋਈ ਵਿਅਕਤੀ ਦੌਡ਼ ਲਾ ਰਿਹਾ ਤਾਂ ਉਸਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 6 ਜਿਹਡ਼ਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ। 7 ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨਹਆਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ। 8 ਯਿਸੂ ਮਸੀਹ ਨੂੰ ਚੇਤੇ ਰਖੋ। ਉਹ ਆਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਸਨੂੰ ਮੌਤ ਤੋਂ ਉਭਾਰਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ। 9 ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕਡ਼ਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾਡ਼ਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸਕਦੀਆਂ। 10 ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕਡ਼ਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕਡ਼ਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ। 11 ਇਹ ਉਪਦੇਸ਼ ਸੱਚ ਹੈ; “ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸਦੇ ਨਾਲ ਰਹਾਂਗੇ। 12 ਜੇ ਅਸੀਂ ਦੁਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ। 13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸਕਦਾ।” 14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸਨੂੰ ਸੁਣਦੇ ਹਨ। 15 ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹਡ਼ਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹਡ਼ਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ। 16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹਡ਼ੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹਡ਼ੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵਧੇਰੇ ਦੂਰ ਲੈ ਜਾਣਗੀਆਂ। 17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸ਼ਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ। 18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਉਭਰਨਾ ਪਹਿਲਾਂ ਹੀ ਵਾਪਰ ਚੁਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ। 19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ; “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹਡ਼ੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ; “ਹਰ ਕੋਈ ਜਿਹਡ਼ਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।” 20 ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕਡ਼ੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ। 21 ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ। 22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹਡ਼ੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਆਸਥਾ, ਪ੍ਰੇਮ ਅਤੇ ਸਹਆਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ। 23 ਨਿਕੰਮੀਆਂ ਅਤੇ ਫ਼ਿਜ਼ੂਲੀ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਾਣ ਜਾਂਦੀਆਂ ਹਨ। 24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ। 25 ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹਡ਼ੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ। 26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
Total 4 ਅਧਿਆਇ, Selected ਅਧਿਆਇ 2 / 4
1 2 3 4
×

Alert

×

Punjabi Letters Keypad References