ਪੰਜਾਬੀ ਬਾਈਬਲ

ਈਜ਼ੀ ਟੂ ਰੀਡ ਵਰਜ਼ਨ (ESV)
1. ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹਡ਼ੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।
2. ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾਡ਼ੇ ਤੁਹਾਡੀ ਸਹਾਇਤਾ ਕੀਤੀ।” ਯਸਾਯਾਹ 49:8 ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾਡ਼ਾ” ਹੁਣ ਹੈ।
3. ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲਭ੍ਭ ਸਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।
4. ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮਸਿਆਵਾਂ ਵਿੱਚ।
5. ਸਾਨੂੰ ਮਾਰਿਆ ਕੁਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲਡ਼ਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।
6. ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁਧ੍ਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ।
7. ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।
8. ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।
9. ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।
10. ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।
11. ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।
12. ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ।
13. ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।
14. ਤੁਸੀਂ ਉਨ੍ਹਾਂ ਵਿ ਅਕਤੀਆਂ ਵਰਗੇ ਨਹੀਂ ਹੋ ਜਿਹਡ਼ੇ ਆਸਥਾ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁਡ਼ੋ। ਚੰਗਿਆਈ ਅਤੇ ਬੁਰਿਆਈ ਇਕਠ੍ਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕਠਿਆਂ ਨਹੀਂ ਹੋ ਸਕਦੀ।
15. ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸਕਦਾ? ਇੱਕ ਆਸਥਾਵਾਨ ਅਤੇ ਅਨਾਸਥਾਵਾਨ ਵਿੱਚ ਕੀ ਸਾਂਝ ਹੈ।
16. ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। ਲੇਵੀਆਂ 26:11-12
17. “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।” ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11
18. “ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” 2 ਸਮੂਏਲ 7:14, 7:8
Total 13 ਅਧਿਆਇ, Selected ਅਧਿਆਇ 6 / 13
1 2 3 4 5 6 7 8 9 10 11 12 13
1 ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹਡ਼ੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ। 2 ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾਡ਼ੇ ਤੁਹਾਡੀ ਸਹਾਇਤਾ ਕੀਤੀ।” ਯਸਾਯਾਹ 49:8 ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾਡ਼ਾ” ਹੁਣ ਹੈ। 3 ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲਭ੍ਭ ਸਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ। 4 ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮਸਿਆਵਾਂ ਵਿੱਚ। 5 ਸਾਨੂੰ ਮਾਰਿਆ ਕੁਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲਡ਼ਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ। 6 ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁਧ੍ਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ। 7 ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ। 8 ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ। 9 ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ। 10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ। 11 ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ। 12 ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ। 13 ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ। 14 ਤੁਸੀਂ ਉਨ੍ਹਾਂ ਵਿ ਅਕਤੀਆਂ ਵਰਗੇ ਨਹੀਂ ਹੋ ਜਿਹਡ਼ੇ ਆਸਥਾ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁਡ਼ੋ। ਚੰਗਿਆਈ ਅਤੇ ਬੁਰਿਆਈ ਇਕਠ੍ਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕਠਿਆਂ ਨਹੀਂ ਹੋ ਸਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸਕਦਾ? ਇੱਕ ਆਸਥਾਵਾਨ ਅਤੇ ਅਨਾਸਥਾਵਾਨ ਵਿੱਚ ਕੀ ਸਾਂਝ ਹੈ। 16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। ਲੇਵੀਆਂ 26:11-12 17 “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।” ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।” ਯਸਾਯਾਹ 52:11 18 “ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” 2 ਸਮੂਏਲ 7:14, 7:8
Total 13 ਅਧਿਆਇ, Selected ਅਧਿਆਇ 6 / 13
1 2 3 4 5 6 7 8 9 10 11 12 13
×

Alert

×

Punjabi Letters Keypad References